ਲੁਧਿਆਣਾ: ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Raja Waring) ਐਕਸ਼ਨ ਮੂਡ ਚ ਵਿਖਾਈ ਦੇ ਰਹੇ ਹਨ। ਪਿਛਲੇ ਦਿਨੀਂ ਵੜਿੰਗ ਵੱਲੋਂ ਸਰਕਾਰੀ ਬੱਸਾਂ ਦੇ ਵਿੱਚ ਆਮ ਲੋਕਾਂ ਨਾਲ ਸਫਰ ਕਰਦੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਵਿਖਾਈ ਦੇ ਰਹੇ ਸਨ। ਹੁਣ ਵੜਿੰਗ ਦੇ ਵੱਲੋਂ ਲੁਧਿਆਣਾ ਵਿੱਚ ਬੱਸ ਸਟੈਂਡ (Bus stand) ਦਾ ਦੌਰਾ ਕੀਤਾ ਗਿਆ ਇਸ ਦੌਰਾਨ ਸ਼ਿਕਾਇਤਾਂ ਮਿਲਣ ‘ਤੇ ਉਨ੍ਹਾਂ ਵੱਲੋਂ ਬੱਸ ਸਟੈਂਡ ‘ਤੇ ਪਿੱਛੋਂ ਨਾਜਾਇਜ਼ ਤੌਰ ‘ਤੇ ਚੱਲ ਰਹੀਆਂ ਬੱਸਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ।
ਇੰਪਰੂਵਮੈਂਟ ਟਰੱਸਟ ਦੀ ਥਾਂ ਤੇ ਪਰਵਾਸੀਆਂ ਨੂੰ ਭਰ ਭਰ ਕੇ ਲਿਜਾਣ ਵਾਲੀਆਂ ਬੱਸਾਂ ਦੇ ਖਿਲਾਫ਼ ਕਾਰਵਾਈ ਕਰਦਿਆਂ ਰਾਜਾ ਵੜਿੰਗ ਨੇ ਮੌਕੇ ‘ਤੇ 35 ਪਿਛਲੇ ਕਰੀਬ ਬੱਸਾਂ ਨੂੰ ਇੰਪਾਊਂਡ ਕੀਤਾ ਅਤੇ ਕਾਰਵਾਈ ਕੀਤੀ। ਇਸ ਤੋਂ ਬਾਅਦ ਤੁਰੰਤ ਟਰੈਫਿਕ ਵਿਭਾਗ ਪੁਲਿਸ ਵੱਲੋਂ ਇਨ੍ਹਾਂ ਬੱਸਾਂ ਨੂੰ ਇੰਪਾਊਂਡ ਕਰ ਦਿੱਤਾ ਗਿਆ ਹਾਲਾਂਕਿ ਇਸ ਦੌਰਾਨ ਕੁਝ ਬੱਸਾਂ ਦੇ ਡਰਾਈਵਰ ਕਹਿੰਦੇ ਵਿਖਾਈ ਦਿੱਤੇ ਕਿ ਸਾਡੀ ਰੋਜ਼ੀ-ਰੋਟੀ ‘ਤੇ ਲੱਤ ਮਾਰੀ ਜਾ ਰਹੀ ਹੈ ਜਦੋਂਕਿ ਬਾਦਲਾਂ ਦੀਆਂ ਬੱਸਾਂ ਨਾ ਤਾਂ ਉਨ੍ਹਾਂ ‘ਤੇ ਕੋਈ ਕਾਰਵਾਈ ਕੀਤੀ ਗਈ ਹੈ ਅਤੇ ਨਾ ਹੀ ਹੋ ਸਕਦੀ ਹੈ। ਓਧਰ ਦੂਜੇ ਪਾਸੇ ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਨੇ ਕਿਹਾ ਕਿ ਇਹ ਇੰਪਰੂਵਮੈਂਟ ਟਰੱਸਟ ਦੀ ਥਾਂ ਹੈ ਉਹ ਧੰਨਵਾਦੀ ਨੇ ਕਿ ਰਾਜਾ ਵੜਿੰਗ ਨੇ ਆ ਕੇ ਇਹ ਕਾਰਵਾਈ ਕੀਤੀ ਹੈ।
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਉਹ ਬੱਸ ਚਾਲਕਾਂ ਦੇ ਖਿਲਾਫ਼ ਨਹੀਂ ਹਨ ਸਿਰਫ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲਿਆਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਲੁਧਿਆਣਾ ਬੱਸ ਸਟੈਂਡ ਦੇ ਨੇੜਿਓਂ ਹੀ ਰਾਤ ਨੂੰ ਆਵਾਜ਼ਾਂ ਮਾਰ ਮਾਰ ਕੇ ਬੱਸਾਂ ‘ਚ ਸਵਾਰੀਆਂ ਗੈਰਕਾਨੂੰਨੀ ਢੰਗ ਨਾਲ ਬਿਠਾਈ ਜਾਂਦੀ ਹੈ ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸਾਂ ਕਿਸੇ ਦੀਆਂ ਵੀ ਹੋਣ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਉਧਰ ਦੂਜੇ ਪਾਸੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਨੇ ਕਿਹਾ ਕਿ ਇਹ ਥਾਂ ਇੰਪਰੂਵਮੈਂਟ ਟਰੱਸਟ ਦੀ ਸੀ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਨਾਜਾਇਜ਼ ਤੌਰ ‘ਤੇ ਇਸ ‘ਤੇ ਕਬਜ਼ਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਹ ਕਾਫੀ ਖੁਸ਼ ਹਨ ਕਿ ਹੁਣ ਉਨ੍ਹਾਂ ਦੀ ਥਾਂ ਖਾਲੀ ਹੋਈ ਹੈ ਹੁਣ ਇਸ ਥਾਂ ਨੂੰ ਸਾਫ ਸੁਥਰਾ ਬਣਾਇਆ ਜਾਵੇਗਾ।
ਓਧਰ ਦੂਜੇ ਪਾਸੇ ਬੱਸਾਂ ਦੇ ਡਰਾਈਵਰਾਂ ਵੱਲੋਂ ਇਸ ਕਾਰਵਾਈ ਦੀ ਵਿਰੋਧ ਕੀਤਾ ਗਿਆ ਹੈ। ਦੂਜੇ ਪਾਸੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਵੀ ਕਿਹਾ ਕਿ ਇਹ ਕਾਰਵਾਈ ਚੰਗੀ ਹੈ ਪਰ ਇਸ ਨੂੰ ਪਹਿਲਾਂ ਹੀ ਅਮਲ ਚ ਲਿਆਉਣਾ ਚਾਹੀਦਾ ਸੀ।
ਇਹ ਵੀ ਪੜ੍ਹੋ:ਬੇਅਦਬੀ ਮਾਮਲੇ ’ਚ ਕੀਤੀਆਂ ਨਿਯੁਕਤੀਆਂ ’ਤੇ ਨਵਜੋਤ ਸਿੱਧੂ ਨੇ ਚੁੱਕੇ ਸਵਾਲ, ਕਿਹਾ...