ETV Bharat / state

300 ਰੁਪਏ ਨਾਲ ਕਾਰੋਬਾਰ ਸ਼ੁਰੂ ਕਰਨ ਵਾਲੀ ਰਜਨੀ ਦਾ ਅੱਜ ਹੈ ਦੇਸ਼ ਭਰ 'ਚ ਨਾਂਅ - ਬਰੈੱਡ ਦੀ ਕੰਪਨੀ ਖੋਲ੍ਹੀ

ਕਰੀਮਿਕਾ ਕੰਪਨੀ ਦੀ ਐਮਡੀ ਰਜਨੀ ਬੈਕਟਰ ਨੂੰ ਸਰਵ ਉੱਚ ਪਦਮਸ੍ਰੀ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਨ 1978 ਵਿੱਚ ਮਹਿਜ਼ 300 ਰੁਪਏ ਨਾਲ ਸ਼ੁਰੂ ਕੀਤੀ ਸੀ ਕੰਪਨੀ ਅੱਜ 541 ਕਰੋੜ ਰੁਪਏ ਦਾ ਟਰਨਓਵਰ ਹੈ।

ਤਸਵੀਰ
ਤਸਵੀਰ
author img

By

Published : Mar 7, 2021, 10:26 AM IST

Updated : Mar 7, 2021, 10:33 AM IST

ਲੁਧਿਆਣਾ: ਕਰੀਮਿਕਾ ਕੰਪਨੀ ਦੀ ਐਮਡੀ ਰਜਨੀ ਬੈਕਟਰ ਨੂੰ ਸਰਵ ਉੱਚ ਪਦਮਸ੍ਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ। ਸੰਨ 1978 ਵਿੱਚ ਮਹਿਜ਼ 300 ਰੁਪਏ ਨਾਲ ਸ਼ੁਰੂ ਕੀਤੀ ਸੀ ਕੰਪਨੀ, ਜੋ ਅੱਜ 541 ਕਰੋੜ ਰੁਪਏ ਦਾ ਟਰਨਓਵਰ ਹੈ। 79 ਸਾਲ ਦੀ ਰਜਨੀ ਬੈਕਟਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਫੂਡ ਸਿਖਲਾਈ ਦਾ ਕੋਰਸ ਕੀਤਾ ਸੀ, ਜਿਸਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। ਉਹ ਅੱਜ ਦੇਸ਼ ਭਰ ਦੀ ਬੇਕਰੀ ਦੇ ਵਿੱਚ 12ਫ਼ੀਸਦੀ ਤੋਂ ਵੱਧ ਦੀ ਹਿੱਸੇਦਾਰ ਹੈ।

ਵੀਡੀਓ

300 ਰੁਪਏ ਨਾਲ ਸ਼ੁਰੂ ਕੀਤਾ ਕਾਰੋਬਾਰ ਅੱਜ 541 ਕਰੋੜ ਰੁਪਏ ਦਾ ਟਰਨਓਵਰ

ਲੁਧਿਆਣਾ ਤੋਂ ਸਾਡੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰਜਨੀ ਬੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਕਿੰਗ ਦਾ ਬਹੁਤ ਸ਼ੌਕ ਸੀ। ਉਹ ਆਪਣੇ ਬੱਚਿਆਂ ਲਈ ਸ਼ੌਕ ਨਾਲ ਖਾਣਾ ਬਣਾਉਂਦੀ ਹੁੰਦੀ ਸੀ। ਉਨ੍ਹਾਂ ਦੇ ਪਤੀ ਅਤੇ ਉਨ੍ਹਾਂ ਦੇ ਸਹੁਰਾ ਸਾਹਿਬ ਨੇ ਉਨ੍ਹਾਂ ਨੂੰ ਇਹ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਕ ਛੋਟੀ ਜਿਹੀ ਕੰਪਨੀ ਤੋਂ ਆਪਣੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਘਰ ਵਿੱਚ ਇੱਕ 300 ਰੁਪਏ ਦੀ ਮਸ਼ੀਨ ਲਿਆ ਕੇ ਇਹ ਕੰਮ ਸ਼ੁਰੂ ਕੀਤਾ, ਜਿਸ ਤੋਂ ਬਾਅਦ ਵਿਆਹ ਸ਼ਾਦੀਆਂ ਵਿਚ ਉਨ੍ਹਾਂ ਨੇ ਬੁਕਿੰਗ ਕਰਨੀ ਸ਼ੁਰੂ ਕਰ ਦਿੱਤੀ।

ਕਈ ਵਾਰ ਸਮਾਜ ’ਚ ਲੋਕਾਂ ਦਾ ਤਾਅਨੇ ਸੁਣਨ ਨੂੰ ਮਿਲੇ, ਪਰ ਮੈਂ ਲੋਕਾਂ ਦੀ ਪਰਵਾਹ ਨਹੀਂ ਕੀਤੀ: ਰਜਨੀ ਬੈਕਟਰ

ਇਸ ਤੋਂ ਉਤਸ਼ਾਹਿਤ ਹੋਣ ਉਪਰੰਤ ਜਦੋਂ ਬਰੈੱਡ ਦੀ ਕੰਪਨੀ ਖੋਲ੍ਹੀ ਤਾਂ ਫਿਰ ਪਿੱਛੇ ਮੁੜ ਕੇ ਨਹੀਂ ਵੇਖਿਆ ਕਿਉਂਕਿ ਜਦੋਂ ਮੈਕਡੋਨਲਡ ਭਾਰਤ ਆਇਆ ਤਾਂ ਉਨ੍ਹਾਂ ਨੂੰ ਚੰਗੇ ਕੁਆਲਿਟੀ ਦੇ ਬਰਗਰ ਦੀ ਲੋੜ ਸੀ, ਜੋ ਕਰੀਮਿਕਾ ਵੱਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਵਪਾਰ ਸ਼ੁਰੂ ਕੀਤਾ ਸੀ, ਉਸ ਵੇਲੇ ਮਹਿਲਾਵਾਂ ਅਜਿਹੇ ਕੰਮ ਨਹੀਂ ਕਰਦੀਆਂ ਸਨ। ਉਨ੍ਹਾਂ ਨੂੰ ਵੀ ਕਈ ਵਾਰ ਗੱਲਾਂ ਸੁਣਨ ਨੂੰ ਮਿਲੀਆਂ ਪਰ ਉਨ੍ਹਾਂ ਨੇ ਕਿਸੇ ਦੀ ਪਰਵਾਹ ਕੀਤੇ ਬਿਨਾਂ ਆਪਣਾ ਕੰਮ ਜਾਰੀ ਰੱਖਿਆ। ਉਨ੍ਹਾਂ ਨੌਜਵਾਨ ਪੀੜ੍ਹੀ ਖਾਸ ਕਰਕੇ ਮਹਿਲਾਵਾਂ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਮਰਦਾਂ ਤੋਂ ਡਰਨ ਦੀ ਲੋੜ ਨਹੀਂ ਉਨ੍ਹਾਂ ਦੇ ਬਰਾਬਰ ਖੜ੍ਹਨ ਦੀ ਲੋੜ ਹੈ।

ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਕੰਮ ਜ਼ਮੀਨੀ ਪੱਧਰ ਤੋਂ ਹੋਣਾ ਚਾਹੀਦਾ ਹੈ ਅਤੇ ਜੇਕਰ ਤੁਸੀਂ ਕੁਆਲਿਟੀ ਵਿੱਚ ਤੁਸੀਂ ਕੋਈ ਸਮਝੌਤਾ ਨਹੀਂ ਕਰਦੇ ਤਾਂ ਕਾਮਯਾਬੀ ਖ਼ੁਦ ਤੁਹਾਡੇ ਕਦਮ ਚੁੰਮਦੀ ਹੈ।

ਇਹ ਵੀ ਪੜ੍ਹੋ:DSGMC ਪ੍ਰਧਾਨ ਮਨਜਿੰਦਰ ਸਿਰਸਾ ਨੇ ਤਾਪਸੀ ਪੰਨੂ ਦਾ ਲਿਆ ਪੱਖ

Last Updated : Mar 7, 2021, 10:33 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.