ਖੰਨਾ: ਦੋਰਾਹਾ ਤੋਂ ਇੱਕ ਦਿੱਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਭੂਆ ਦੇ ਮੁੰਡੇ ਨੇ ਆਪਣੇ ਸਾਥੀ ਨਾਲ ਮਿਲ ਕੇ ਆਪਣੇ ਹੀ ਮਾਮੇ ਦੀ ਸੱਤ ਸਾਲ ਦੀ ਨਬਾਲਗ਼ ਕੁੜੀ ਨਾਲ ਬਲਾਤਕਾਰ ਕੀਤਾ। ਬੱਚੀ ਦਾ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਦੋਸ਼ੀ ਕੁੜੀ ਨੂੰ ਖ਼ਾਲੀ ਪਏ ਮਾਰਕਫੈਡ ਦੇ ਗੁਦਾਮ ਵਿੱਚ ਲੈ ਕੇ ਗਏ ਜਿੱਥੇ ਉਨ੍ਹਾਂ ਨੇ ਕੁੜੀ ਦੇ ਨਾਲ ਬਲਾਤਕਾਰ ਕੀਤਾ ਤੇ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਇਸ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਮੁੰਡਿਆਂ ਨੇ ਦੱਸਿਆ ਕਿ ਨੇੜਲੇ ਖ਼ਾਲੀ ਪਏ ਗੁਦਾਮ ਵਿੱਚ ਕਿਸੇ ਬੱਚੀ ਦੀ ਲਾਸ਼ ਪਈ ਹੈ, ਜਦੋਂ ਉਨ੍ਹਾਂ ਵੇਖਿਆ ਤਾਂ ਪੁਲਿਸ ਪਹਿਲਾਂ ਤੋਂ ਹੀ ਪਹੁੰਚੀ ਹੋਈ ਸੀ।
ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ 'ਚੋਂ ਬਾਹਰ ਹਨ ਜਿਨ੍ਹਾਂ ਦੀ ਤਲਾਸ਼ ਵਿੱਚ ਪੁਲਿਸ ਜੁਟੀ ਹੋਈ ਹੈ।