ਲੁਧਿਆਣਾ: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪੁੱਜਣ (Ravneet Bittu answered questions on Rahul visit) ਉੱਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਕਾਂਗਰਸ ਸਿੱਖਾਂ ਦੀ ਕਾਤਲ ਜਮਾਤ ਹੈ ਅਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਕੋਈ ਮਤਲਬ ਨਹੀਂ ਹੈ। ਮਹੇਸ਼ ਇੰਦਰ ਗਰੇਵਾਲ ਨੂੰ ਜਵਾਬ ਤਲਬੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਹੈ ਕਿ 1984 ਲਈ (For 1984 all suffer) ਸਾਨੂੰ ਸਾਰਿਆਂ ਨੂੰ ਦੁੱਖ ਹੈ। ਉਨ੍ਹਾ ਕਿਹਾ ਕਿ ਜਿਨ੍ਹਾਂ ਕਾਰਨ ਇਹ ਸਭ ਹੋਇਆ ਸੀ ਓਹ ਹੁਣ ਇਸ ਦੁਨੀਆਂ ਵਿੱਚ ਨਹੀਂ ਹਨ ਅਤੇ ਹੁਣ ਲਕੀਰ ਪਿੱਟਣ ਦਾ ਕੋਈ ਫਾਇਦਾ ਨਹੀਂ।
ਰਾਹੁਲ ਉੱਤੇ ਸਵਾਲ: ਉਨ੍ਹਾ ਅੱਗੇ ਇਹ ਵੀ ਕਿਹਾ ਕੇ ਇਸ ਮੁੱਦੇ ਉੱਤੇ ਸਾਬਕਾ ਪ੍ਰਧਾਨ ਮੰਤਰੀ ਮੁਆਫੀ ਮੰਗ ਚੁੱਕੇ (The former prime minister has apologized) ਨੇ ਅਤੇ ਹੁਣ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਕੇ ਵਿਰੋਧੀ ਰਾਹੁਲ ਗਾਂਧੀ ਦੀ ਯਾਤਰਾ ਨੂੰ ਰੋਕ ਨਹੀਂ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ 30 ਜਨਵਰੀ ਨੂੰ ਅਸੀਂ ਲਾਲ ਚੋਂਕ ਵਿੱਚ ਜਾਕੇ ਝੰਡਾ ਲਹਿਰਾਵਗੇ ਉਦੋਂ ਵਿਰੋਧੀਆਂ ਨੂੰ ਇਸ ਦਾ ਜਵਾਬ ਮਿਲ ਜਾਵੇਗਾ। ਇਸ ਦੌਰਾਨ ਰਵਨੀਤ ਬਿੱਟੂ ਨੇ ਇਹ ਵੀ ਕਿਹਾ ਕਿ ਜਿਹੜੇ ਵਿਰੋਧੀ ਰਾਹੁਲ ਗਾਂਧੀ ਦੀ ਯਾਤਰਾ ਉੱਤੇ ਸਵਾਲ ਖੜ੍ਹੇ (Question on Rahul Gandhis trip) ਕਰ ਰਹੇ ਨੇ। ਉਹਨਾਂ ਨੂੰ ਆਪਣੇ ਵੱਲ ਵੇਖ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਮੰਤਰੀ ਕਹਿ ਰਹੇ ਨੇ ਕਿ ਹੁਣ ਕਾਂਗਰਸ ਖਤਮ ਹੋ ਚੁੱਕੀ ਹੈ ਅਤੇ ਆਪ ਨੂੰ ਆਪਣੇ ਗੁਆਂਢੀ ਸੂਬੇ ਹਿਮਾਚਲ ਵਿੱਚ ਹੀ ਵੇਖ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਉੱਥੇ ਕਾਂਗਰਸ ਨੇ ਕੀ ਹਸ਼ਰ ਕੀਤਾ ਹੈ।
ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਭਲਕੇ ਲੁਧਿਆਣਾ ਵਿਖੇ ਪਹੁੰਚ ਰਹੀ ਹੈ ਅਤੇ ਲੁਧਿਆਣਾ ਵਾਸੀ ਉਨ੍ਹਾਂ ਦਾ ਸੁਆਗਤ ਕਰਨ ਲਈ ਇੰਤਜ਼ਾਰ (Ludhiana residents are waiting to welcome) ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਕੇਸਰੀ ਪੱਗ ਬੰਨ੍ਹ ਕੇ ਅਤੇ ਦਾਹੜੀ ਰੱਖ ਕੇ ਆਪਣੀ ਯਾਤਰਾ ਦੀ ਸ਼ੁਰੂਆਤ ਕਰਨ ਲੱਗੇ ਨੇ ਉਸ ਤੋਂ ਲਗਦਾ ਹੈ ਕਿ ਗੁਰੂ ਦਾ ਆਸ਼ੀਰਵਾਦ ਉਨ੍ਹਾਂ ਦੇ ਨਾਲ ਹੈ।