ਲੁਧਿਆਣਾ: ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਸੋਸ਼ਲ ਮੀਡੀਆ 'ਤੇ ਆਪਣੀ ਬਿਆਨਬਾਜ਼ੀ ਕਰਕੇ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਬੀਤੇ ਦਿਨੀਂ ਅਕਾਲੀ ਬਸਪਾ ਗੱਠਜੋੜ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕੀਤੀ। ਜਿਸ ਵਿੱਚ ਉਨ੍ਹਾਂ ਨੇ ਇਹ ਸਵਾਲ ਖੜ੍ਹੇ ਕੀਤੇ, ਕਿ ਚਮਕੌਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ, ਜੋ ਕਿ ਧਾਰਮਿਕ ਥਾਂਵਾਂ ਨੇ ਉਹ ਸੀਟਾਂ ਅਕਾਲੀ ਦਲ ਨੇ ਬਸਪਾ ਨੂੰ ਦੇ ਦਿੱਤੀਆਂ ਹਨ। ਜਿਸ ਨੂੰ ਲੈ ਕੇ ਬਸਪਾ ਵੱਲੋਂ ਇਸ ਦਾ ਸਖ਼ਤ ਵਿਰੋਧ ਜਤਾਇਆ ਗਿਆ ਹੈ। ਜਿਸ ਤੋਂ ਬਾਅਦ ਹੁਣ ਰਵਨੀਤ ਬਿੱਟੂ ਨੇ ਆਪਣੇ ਬਿਆਨ ਦੀ ਸਫ਼ਾਈ ਮੁੜ ਤੋਂ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਕੇ ਦਿੱਤੀ ਹੈ।
ਰਵਨੀਤ ਬਿੱਟੂ ਨੇ ਆਪਣੇ ਬਿਆਨਾਂ 'ਤੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਸਫਾਈ - ਰਵਨੀਤ ਬਿੱਟੂ
ਆਪਣੇ ਬਿਆਨਾਂ ਦੇ ਕੱਢੇ ਗ਼ਲਤ ਮਤਲਬ ਤੋਂ ਬਾਅਦ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਪੁਸ਼ਟੀ ਕਰਨ ਲਈ ਮੁੜ ਸੋਸ਼ਲ ਮੀਡੀਆ 'ਤੇ ਵੀਡਿਉ ਸਾਂਝੀ ਕੀਤੀ ਹੈ।