ਲੁਧਿਆਣਾ: ਪੰਜਾਬ ਦੇ ਸਾਬਕਾ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਪੈਰੋਲ 'ਤੇ ਆਪਣੇ ਪਿਤਾ ਦੇ ਭੋਗ ਸਮਾਗਮਾਂ 'ਚ ਸ਼ਾਮਿਲ ਹੋਣ ਆਏ, ਜਿਥੇ ਉਸ ਨੇ ਅਕਾਲੀ ਦਲ ਨੂੰ ਸਮਰਥਨ ਕਰਨ ਦਾ ਬਿਆਨ ਦਿੱਤਾ। ਜਿਸ ਤੋਂ ਬਾਅਦ ਬਲਵੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਭੜਕ ਗਏ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਬਾਦਲਾਂ ਦੇ ਵੀ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਲਿੰਕ ਹੋ ਸਕਦੇ ਨੇ ਇਹੀ ਕਾਰਨ ਹੈ ਕਿ ਰਾਜੋਆਣਾ ਬਾਦਲਾਂ ਦੇ ਹੱਕ 'ਚ ਨਿੱਤਰ ਰਿਹਾ ਹੈ।
ਅਜਿਹੇ ਲੋਕਾਂ ਨੂੰ ਜੇਲ੍ਹਾਂ ਚੋਂ ਨਹੀਂ ਆਉਣਾ ਚਾਹੀਦਾ ਬਾਹਰ
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਜੇਲ੍ਹਾਂ ਚੋਂ ਬਾਹਰ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਣਾ ਸੀ ਉਦੋਂ ਵੀ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਜੇਕਰ ਰਾਜੋਆਣਾ ਨੂੰ ਰਿਹਾਈ ਮਿਲਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਤਕਲੀਫ਼ ਨਹੀਂ ਹੋਵੇਗੀ ਪਰ ਬਿੱਟੂ ਨੇ ਕਿਹਾ ਕਿ ਇਹ ਪੁਰਾਣੀਆਂ ਗੱਲਾਂ ਨੇ ਰਾਜੋਆਣਾ ਹੁਣ ਬਾਹਰ ਆ ਕੇ 2 ਘੰਟੇ ਅੰਦਰ ਹੀ ਜ਼ਹਿਰ ਫੈਲਾ ਕੇ ਗਏ ਨੇ, ਉਨ੍ਹਾਂ ਸਵਾਲ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਸ ਦੇ ਪੱਗ ਬੰਨ੍ਹ ਰਹੇ ਨੇ ਜੋ ਕਿ ਸ਼ਰਮਨਾਕ ਗੱਲ ਹੈ।
ਜੇਕਰ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ ਤਾਂ ਕੋਈ ਕਾਰਨ ਕਰਕੇ ਹੀ ਦਿੱਤੀ ਸੀ
ਇਹ ਵੀ ਪੜ੍ਹੋ: ਚੰਨੀ ਦੇ ਖ਼ਿਲਾਫ਼ ਹੋ ਰਹੀ ਉੱਚ ਪੱਧਰੀ ਜਾਂਚ, ਵਿਰੋਧੀਆਂ ਨੇ ਸਾਧੇ ਨਿਸ਼ਾਨੇ
ਉੱਥੇ ਹੀ ਦੂਜੇ ਪਾਸੇ ਟਕਸਾਲੀ ਕਾਂਗਰਸੀਆਂ ਵੱਲੋਂ ਅਸਤੀਫ਼ੇ ਦੇਣ ਅਤੇ ਆਜ਼ਾਦ ਚੋਣਾਂ ਲੜਨ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਟਿਕਟਾਂ ਦੇਣਾ ਮੇਰੇ ਹੱਥ ਵਿੱਚ ਨਹੀਂ ਸੀ, ਇਸ ਕਰਕੇ ਮੈਂ ਇਸ ਤੇ ਕੋਈ ਟਿੱਪਣੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਹਾਈਕਮਾਨ ਦਾ ਫੈਸਲਾ ਹੁੰਦਾ ਹੈ ਪਰ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨਾ ਹਰ ਕਿਸੇ ਦਾ ਹੱਕ ਹੈ। ਜਦੋਂ ਇੱਕ ਵਾਰੀ ਟਿਕਟ ਮਿਲ ਜਾਂਦੀ ਹੈ ਤਾਂ ਉਸ ਤੋਂ ਬਾਅਦ ਵਿਰੋਧ ਨਹੀਂ ਹੋਣਾ ਚਾਹੀਦਾ ਸਗੋਂ ਰਲ-ਮਿਲ ਕੇ ਉਸ ਕੈਂਡੀਡੇਟ ਨੂੰ ਜਿਤਾਉਣ ਦੀਆਂ ਕੋਸ਼ਿਸ਼ਾਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ: ਪਿਤਾ ਦੇ ਭੋਗ ’ਚ ਸ਼ਾਮਿਲ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ, ਪੰਜਾਬ ’ਚ ਹੋਵੇ ਅਕਾਲੀ ਦਲ ਦੀ ਸਰਕਾਰ