ਲੁਧਿਆਣਾ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਲਗਾਏ ਗਏ ਧਰਨੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।
ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਇਸ ਤਰ੍ਹਾਂ ਦੇ ਡਰਾਮੇ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ 11 ਮਾਰਚ ਨੂੰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਦੀ ਦਾਣਾ ਮੰਡੀ 'ਚ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀਆਂ ਨੂੰ ਲੈ ਕੇ ਮਹੇਸ਼ ਇੰਦਰ ਗਰੇਵਾਲ ਅਤੇ ਅਕਾਲੀ ਦਲ ਦੇ ਕਈ ਆਗੂ ਦਾਣਾ ਮੰਡੀ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ ਜਿਸ ਦੋਰਾਨ ਉਨ੍ਹਾਂ ਰਵਨੀਤ ਬਿੱਟੂ 'ਤੇ ਨਿਸ਼ਾਨਾ ਸਾਧਿਆ।