ETV Bharat / state

ਪੀ.ਆਰ.ਟੀ.ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮ ਕੱਲ੍ਹ ਕਰਨਗੇ 'ਮੋਤੀ ਮਹਿਲ' ਦਾ ਘਿਰਾਓ - 'Moti Mahal'

ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਹੜਤਾਲ ਤੇ ਚਲੇ ਗਏ ਹਨ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਉਹ ਪਟਿਆਲੇ ਜਾ ਕੇ ਮੋਤੀ ਮਹਿਲ ਦਾ ਘਿਰਾਓ ਕਰਨਗੇ।

ਪੀ.ਆਰ.ਟੀ.ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾ ਨੇ ਕੀਤੀ ਤਿੰਨ ਦਿਨਾਂ ਦੀ ਹੜਤਾਲ

author img

By

Published : Jun 28, 2021, 8:53 PM IST

ਲੁਧਿਆਣਾ : ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹਨ। ਜਿਸ ਕਾਰਨ ਉਨ੍ਹਾਂ ਨੂੰ ਤਿੰਨ ਦਿਨਾਂ ਹੜਤਾਲ 'ਤੇ ਜਾਣਾ ਪਿਆ ਹੈ। ਇਸ ਨਾਲ ਜੋ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਦੇ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਪੀ.ਆਰ.ਟੀ.ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾ ਨੇ ਕੀਤੀ ਤਿੰਨ ਦਿਨਾਂ ਦੀ ਹੜਤਾਲ

ਉਨ੍ਹਾਂ ਨੇ ਕਿਹਾ ਹੈ ਕਿ ਕੱਲ੍ਹ ਉਹ ਪਟਿਆਲੇ ਜਾ ਕੇ ਮੋਤੀ ਮਹਿਲ ਦਾ ਘਿਰਾਓ ਕਰਨਗੇ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤਿੱਖਾ ਕਰਨ ਨੂੰ ਮਜਬੂਰ ਹੋਣਗੇ। ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ ਨੀਤੀ ਲਾਗੂ ਕਰੋ ਜੋ ਸੁਪਰੀਮ ਕੋਰਟ ਨੇ ਕਿਹਾ ਸੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਵੱਲ ਧਿਆਨ ਦਿੱਤਾ ਜਾਵੇ।

ਇਹ ਵੀ ਪੜ੍ਹੋ:ਕਿਉਂ ਹੋਇਆ ਪੰਜਾਬ 'ਚ 5500 ਬੱਸਾਂ ਦਾ ਚੱਕਾ ਜਾਮ ?

ਉੱਥੇ ਹੀ ਦੂਜੇ ਪਾਸੇ ਮਹਿਲਾ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨਾ ਸੀ ਪਰ ਇਸ ਹੜਤਾਲ ਨਾਲ ਉਨ੍ਹਾਂ ਨੂੰ ਪ੍ਰਾਈਵੇਟ ਬੱਸਾਂ ਵਿੱਚ ਪੈਸੇ ਦੇ ਕੇ ਸਫਰ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੇ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਇਸ ਨਾਲ ਆਮ ਲੋਕਾਂ ਨੂੰ ਨੁਕਸਾਨ ਨਾ ਹੋਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.