ਲੁਧਿਆਣਾ: ਜਗਰਾਉਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੂੰ ਡਿਪਟੀ ਸਪੀਕਰ ਬਣਾਏ ਜਾਣ ਦੀਆਂ ਖਬਰਾਂ ਚੱਲ ਰਹੀਆਂ ਹਨ ਜਿਸ ਨੂੰ ਲੈ ਕੇ ਮਾਣੂੰਕੇ ਨੇ ਕਿਹਾ ਹੈ ਕਿ ਜੇਕਰ ਬਲਜਿੰਦਰ ਕੌਰ ਨੂੰ ਸਪੀਕਰ (appointment of Speaker and Deputy Speaker of the Assembly) ਬਣਾਇਆ ਜਾ ਰਿਹਾ ਹੈ ਤਾਂ ਕੋਈ ਗੱਲ ਨਹੀਂ।
ਉਨ੍ਹਾਂ ਕਿਹਾ ਕਿ ਉਹ ਸਾਡੇ ਹੀ ਪਰਿਵਾਰ ਦੀ ਮੈਂਬਰ ਹੈ ਜੇਕਰ ਉਹ ਅੱਗੇ ਵਧ ਰਹੀ ਹੈ ਤਾਂ ਇਹ ਚੰਗੀ ਗੱਲ ਹੈ ਹਾਲਾਂਕਿ ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਚ ਸ਼ਾਮਿਲ ਹੋਣ ਵਾਲੇ ਵਿਧਾਇਕਾਂ ਦਾ ਅਜੇ ਸਹੁੰ ਚੁੱਕ ਸਮਾਗਮ ਹੋਣਾ ਹੈ ਜਦਕਿ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਕਿਹਾ ਕਿ ਜੇ ਬਲਜਿੰਦਰ ਕੌਰ ਨੂੁੰ ਸਪੀਕਰ ਬਣਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਬਲਜਿੰਦਰ ਕੌਰ ਦੇ ਗਲ ਵਿੱਚ ਉਹ ਖੁਦ ਪਾਉਣਗੇ।
ਇਸਦੇ ਨਾਲ ਹੀ ਮਾਣੂਕੇ ਨੇ ਕਾਂਗਰਸ ਦੀ ਹਾਰ ਨੂੰ ਲੈ ਕੇ ਵੀ ਉਨ੍ਹਾਂ ਤੰਜ਼ ਕਸਦਿਆਂ ਕਿਹਾ ਕਿ ਉਹ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁੱਕਰ ਗਏ ਸਨ ਜਿਸ ਦਾ ਹੁਣ ਉਨ੍ਹਾਂ ਨੂੰ ਖਮਿਆਜ਼ਾ ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਹਾਰ ਲਈ ਜੋ ਮਰਜ਼ੀ ਬਹਾਨਾ ਬਣਾਉਂਦੇ ਰਹਿਣ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਸਾਫ਼ ਗੱਲ ਇਹ ਹੈ ਕਿ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ ਅਤੇ ਕਾਂਗਰਸ ਨੇ ਜੋ ਪਿਛਲੇ ਸਾਲਾਂ ’ਚ ਕੀਤਾ ਹੈ ਉਸ ਦਾ ਹੀ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।
ਇਹ ਵੀ ਪੜ੍ਹੋ: 16ਵੀਂ ਵਿਧਾਨਸਭਾ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ