ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਆਮ ਬਜਟ 2023 ਪੇਸ਼ ਕੀਤਾ ਜਾ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਹ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਨੂੰ ਲੈ ਕੇ ਆਮ ਆਦਮੀ ਦੇ ਨਾਲ ਕਾਰੋਬਾਰਿਆਂ ਅਤੇ ਕਿਸਾਨਾਂ ਨੂੰ ਵੀ ਵਿਸ਼ੇਸ਼ ਉਮੀਦਾਂ ਹੁੰਦੀਆਂ ਹਨ। ਉੱਥੇ ਹੀ ਜੇਕਰ ਗੱਲ ਸਿਆਸਤਦਾਨਾਂ ਦੀ ਕੀਤੀ ਜਾਵੇ ਤਾਂ ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਮਨਸ਼ਾ ਉਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਬਜਟ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਗਈ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਪੱਖੀ ਬਜਟ ਪੇਸ਼ ਕਰਨ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਅਤੇ ਪੰਜਾਬੀਆਂ ਨੂੰ ਧਿਆਨ ਵਿਚ ਰੱਖਦਿਆਂ ਬਜਟ ਪਾਸ ਕਰੇ ਕੇਂਦਰ : ਬੀਤੇ ਦਿਨੀਂ ਲੁਧਿਆਣਾ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਬਜਟ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਲੋਕ ਸੂਬਾ ਹੈ ਇਸ ਕਰਕੇ ਪੰਜਾਬ ਵਿੱਚ ਜੋ ਮੁਸ਼ਕਲਾਂ ਹਨ ਅਤੇ ਜਿਹੜੀਆਂ ਲੋੜਾਂ ਹਨ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਇਸ ਤੋਂ ਇਲਾਵਾ ਪੰਜਾਬ ਦੇ ਕੁਝ ਹੋਰ ਵੀ ਮੁੱਦੇ ਹਨ, ਇਸ ਕਰਕੇ ਕੇਂਦਰ ਸਰਕਾਰ ਨੂੰ ਇਨ੍ਹਾਂ ਵੱਲ ਧਿਆਨ ਦੇ ਕੇ ਹੀ ਬਜਟ ਵਿੱਚ ਤਜਵੀਜ਼ਾਂ ਰੱਖਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : UNION BUDGET 2014-2022: ਨਵੇਂ ਬਜਟ ਤੋਂ ਪਹਿਲਾਂ ਜਾਣੋ ਮੋਦੀ ਸਰਕਾਰ ਦੇ ਪੁਰਾਣੇ ਬਜਟ ਦੀ ਕਹਾਣੀ
ਕੇਂਦਰ ਨੂੰ ਕਾਰੋਬਾਰੀਆਂ ਵੱਲ ਧਿਆਨ ਦੇਣ ਦੀ ਲੋੜ : ਉਧਰ ਅਕਾਲੀ ਦਲ ਵੱਲੋਂ ਵੀ ਕੇਂਦਰ ਦੇ ਆਮ ਬਜਟ ਨੂੰ ਲੈ ਕੇ ਕਾਫੀ ਉਮੀਦਾਂ ਨਹੀਂ ਜਤਾਈਆਂ। ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਪੰਜਾਬ ਦੀ ਇੰਡਸਟ੍ਰੀ ਵੀ ਲਗਾਤਾਰ ਘਾਟੇ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਮਾਊ ਪੁੱਤ ਸੂਬਾ ਹੈ, ਸਗੋਂ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਰੱਖਿਆ ਤੇ ਦੇਸ਼ ਦੀ ਬਿਹਤਰੀ ਲਈ ਕੰਮ ਕੀਤਾ ਹੈ। ਦੇਸ਼ ਲਈ ਪੰਜਾਬ ਅੰਨਦਾਤਾ ਰਿਹਾ ਹੈ।
ਇਹ ਵੀ ਪੜ੍ਹੋ : BUDGET 2023 Live Updates: ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ 2023, ਇੱਕ ਕਲਿੱਕ 'ਤੇ ਜਾਣੋ ਹਰ ਤਾਜ਼ਾ ਜਾਣਕਾਰੀ
ਕੇਂਦਰ ਸਰਕਾਰ ਦਾ ਵੀਜ਼ਨ ਹਰ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ - ਗੁਰਦੀਪ ਸਿੰਘ ਗੋਸ਼ਾ : ਜਿਥੇ ਇਕ ਪਾਸੇ ਵਿਰੋਧੀਆਂ ਵੱਲੋਂ ਚੰਗੇ ਬਜਟ ਦੀ ਉਮੀਦ ਜਤਾਈ ਜਾ ਰਹੀ ਹੈ ਉੱਥੇ ਹੀ ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੇਂਦਰ ਵੱਲੋਂ ਆਮ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਦੇ ਅਤੇ ਪੰਜਾਬੀਆਂ ਦੇ ਹਿਤਾਂ ਵਿੱਚ ਜ਼ਰੂਰ ਧਿਆਨ ਵਿੱਚ ਰੱਖ ਕੇ ਬਜਟ ਹੋਵੇਗਾ। ਉਨ੍ਹਾਂ ਕਿਹਾ ਕੇ ਕੇਂਦਰ ਸਰਕਾਰ ਦਾ ਵੀਜ਼ਨ ਹਰ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ ਇਸ ਮੁਤਾਬਿਕ ਹੀ ਓਹ ਬਜਟ ਚ ਤਜਵੀਜਾਂ ਰੱਖਣਗੇ।