ਲੁਧਿਆਣਾ: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ ਪੰਜਾਬ ਵਿੱਚ ਆਉਣ ਵਾਲੇ 2 ਦਿਨਾਂ ਤੱਕ ਗਰਮੀ ਦਾ ਕਹਿਰ ਵੱਧਣ ਵਾਲਾ ਹੈ। ਇਸ ਦੇ ਨਾਲ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰੇ ਦੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਆਪਣੇ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਇਸ ਸਮੇਂ ਲੁਧਿਆਣਾ ਦੀਆਂ ਸੜਕਾਂ ਦਾ ਜਾਇਜ਼ਾ ਲਿਆ ਤੇ ਜੂਸ ਦੀਆਂ ਦੁਕਾਨਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ।
ਲੋਕਾਂ ਨੇ ਦੱਸਿਆ ਕਿ ਕਰਫਿਊ ਕਾਰਨ ਕੰਮਕਾਰ ਠੱਪ ਪਏ ਹਨ ਤੇ ਇਸ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ 2 ਮਹੀਨਿਆਂ ਬਾਅਦ ਕੰਮਕਾਰ ਸ਼ੁਰੂ ਹੋਏ ਸੀ ਪਰ ਹੁਣ ਗਰਮੀ ਕਰਕੇ ਉਨ੍ਹਾਂ ਦੇ ਕੰਮਕਾਰ ਮੁੜ ਤੋਂ ਠੱਪ ਹੋ ਗਏ ਹਨ। ਇਸ ਦੌਰਾਨ ਲੋਕਾਂ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਠੰਢੇ ਪਾਣੀ ਦੀ ਛਬੀਲ ਲਗਾਉਣ।