ETV Bharat / state

ਪੰਜਾਬ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ, 28 ਮਈ ਤੱਕ ਲੂ ਚੱਲਣ ਦੇ ਆਸਾਰ - ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ

ਪੰਜਾਬ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਵਿੱਚ 28 ਮਈ ਤੱਕ ਲੂ ਚੱਲਣ ਦੇ ਆਸਾਰ ਹਨ।

weather update
ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ
author img

By

Published : May 26, 2020, 12:34 PM IST

ਲੁਧਿਆਣਾ: ਪੰਜਾਬ ਵਿੱਚ ਪਹਿਲਾਂ ਕੋਰੋਨਾ ਕਰਕੇ ਅਤੇ ਹੁਣ ਗਰਮੀ ਕਰਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਂਦੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ ਤੇ ਗਰਮੀ ਦੇ ਨਾਲ-ਨਾਲ ਲੂ ਵੀ ਚੱਲ ਸਕਦੀ ਹੈ। ਇਸ ਕਰਕੇ ਮੌਸਮ ਵਿਭਾਗ ਨੇ 28 ਮਈ ਤੱਕ ਅਲਰਟ ਜਾਰੀ ਕੀਤਾ ਹੈ।

ਵੇਖੋ ਵੀਡੀਓ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਇਸ ਦੀ ਤਸਦੀਕ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪਾਰਾ ਵੱਧ ਸਕਦਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਮਈ ਮਹੀਨੇ ਵਿੱਚ ਜ਼ਿਆਦਾਤਰ ਮੌਸਮ ਅਜਿਹਾ ਹੀ ਹੁੰਦਾ ਹੈ ਪਰ ਬੀਤੇ ਦਿਨੀਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਤਬਦੀਲੀ ਰਹੀ। ਇਸ ਕਰਕੇ ਗਰਮੀ ਮਈ ਮਹੀਨੇ ਦੇ ਅਖੀਰ ਵਿੱਚ ਵਧੀ ਹੈ।

ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧ ਸਕਦੀ ਹੈ ਤੇ ਲੂ ਵੀ ਵਧੇਗੀ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਪਾਰਾ 47 ਡਿਗਰੀ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਦੌਰਾਨ ਲੋਕ ਜੇਕਰ ਘਰੋਂ ਬਾਹਰ ਘੱਟ ਨਿਕਲਣ ਤਾਂ ਜ਼ਿਆਦਾ ਚੰਗਾ ਹੈ। ਗਰਮੀ ਦੇ ਦੌਰਾਨ ਲੋਕਾਂ ਨੂੰ ਸਿਰਦਰਦ, ਉਲਟੀਆਂ ਅਤੇ ਡੀਹਾਈਡਰੇਸ਼ਨ ਦੀ ਬੀਮਾਰੀ ਹੋ ਸਕਦੀ ਹੈ ਜਿਸ ਲਈ ਵੱਧ ਤੋਂ ਵੱਧ ਤਰਲ ਪਦਾਰਥ ਵਰਤੇ ਜਾਣ।

ਉਨ੍ਹਾਂ ਦੱਸਿਆ ਕਿ ਜੇਕਰ ਬੀਤੇ ਸਾਲ ਦੀ ਗੱਲ ਕੀਤੀ ਜਾਵੇ ਤਾਂ 31 ਮਈ ਤੱਕ ਪਾਰਾ 45 ਡਿਗਰੀ ਤੱਕ ਪਹੁੰਚ ਗਿਆ ਸੀ ਅਤੇ ਇਸ ਸਾਲ ਵੀ ਗਰਮੀ ਹੁਣ ਵਧਣ ਲੱਗੀ ਹੈ।

ਸੋ ਪਹਿਲਾਂ ਕੋਰੋਨਾ ਵਾਇਰਸ ਤੇ ਹੁਣ ਕਰਫਿਊ ਖੁੱਲ੍ਹਣ ਤੋਂ ਬਾਅਦ ਲੋਕ ਗਰਮੀ ਨਾਲ ਆਉਂਦੇ ਦਿਨਾਂ ਵਿੱਚ ਦੋ ਚਾਰ ਹੁੰਦੇ ਵਿਖਾਈ ਦੇਣਗੇ, ਕਿਉਂਕਿ ਪਾਰਾ ਜਿਸ ਕਦਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਅਜਿਹੇ ਵਿੱਚ ਬਾਹਰ ਨਿਕਲ ਕੇ ਕੰਮ ਕਰਨਾ ਲੋਕਾਂ ਲਈ ਵੱਡੀ ਚੁਣੌਤੀ ਬਣ ਸਕਦਾ ਹੈ।

ਇਹ ਵੀ ਪੜ੍ਹੋੋ: ਡਰਬੀ: ਗੁਰਦੁਆਰੇ 'ਚ ਤੋੜਭੰਨ ਕਰਨ ਵਾਲਾ ਪਾਕਿਸਤਾਨੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.