ਲੁਧਿਆਣਾ : ਪੰਜਾਬ ਦੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਦੇ ਕਰਕੇ ਸੜਕ ਹਾਦਸਿਆਂ ਦੇ ਵਿੱਚ ਜਿੱਥੇ ਇਜਾਫਾ ਹੋ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਲੁਧਿਆਣਾ ਕਮਿਸ਼ਨਰੇਟ ਵੱਲੋਂ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਮਿਲ ਕੇ ਗੱਡੀਆਂ ਤੇ ਰਿਫਲੈਕਟਰ ਲਗਾਏ ਗਏ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਧੁੰਦ ਦੇ ਦਿਨਾਂ ਦੇ ਵਿੱਚ ਸੜਕ ਨਿਯਮਾਂ ਦੀ ਜਰੂਰ ਪਾਲਣਾ ਕਰਨ। ਨਿਯਮਾਂ ਦੀ ਪਾਲਣਾ ਕਰਨ ਤਹਿਤ ਹੀ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਉਹਨਾਂ ਦੋ ਪਹੀਆ ਵਾਹਨਾਂ ਨੂੰ ਜਿੱਥੇ ਹੈਲਮੇਟ ਪਾ ਕੇ ਸੜਕ 'ਤੇ ਚੱਲਣ ਦੀ ਅਪੀਲ ਕੀਤੀ ਗਈ ਉੱਥੇ ਸੀ ਦੂਜੇ ਪਾਸੇ ਚਾਰ ਪਹੀਆ ਵਾਹਨ ਨੂੰ ਆਪਣੀ ਸਪੀਡ ਕੰਟਰੋਲ ਵਿੱਚ ਰੱਖਣ ਅਤੇ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਨਿਯਮਾਂ ਦੀ ਕੀਤੀ ਜਾਵੇ ਪਾਲਨਾਂ : ਇਸ ਦੌਰਾਨ ਡੀਸੀਪੀ ਲੁਧਿਆਣਾ ਵੱਲੋਂ ਕਿਹਾ ਗਿਆ ਕਿ ਸੜਕ ਹਾਦਸੇ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ ਹੈ। ਟਰੈਫਿਕ ਪੁਲਿਸ ਵੱਲੋਂ ਸਪੀਡ ਰਡਾਰ ਦੇ ਵਿੱਚ ਧੁੰਦ ਕਰਕੇ ਆ ਰਹੀ ਮੁਸ਼ਕਿਲਾਂ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਅਸੀਂ ਆਪਣੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਹੈ। ਨਾਲ ਹੀ ਜਿਹੜੇ ਨਵੇਂ ਫਲਾਈ ਓਵਰ ਬਣੇ ਹਨ ਉਹਨਾਂ ਤੇ ਵੀ ਤੈਨਾਤੀ ਕੀਤੀ ਗਈ ਹੈ। ਅਸੀਂ ਲੋਕਾਂ ਨੂੰ ਹੀ ਇਹ ਅਪੀਲ ਕਰ ਰਹੇ ਹਨ ਕਿ ਉਹ ਜਰੂਰ ਸੜਕ ਨਿਯਮਾਂ ਦੀ ਪਾਲਣਾ ਕਰਨ ਖਾਸ ਕਰਕੇ ਧੁੰਦ ਦੇ ਵਿੱਚ ਗੱਡੀਆਂ ਹੋਲੀ ਚਲਾਉਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਹੋਣ ਦੀ ਲੋੜ ਹੈ।
- ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਇਸ ਵਾਰ 50 ਦਿਨ ਜੇਲ੍ਹ ਤੋਂ ਬਾਹਰ ਰਹੇਗਾ ਸੌਦਾ ਸਾਧ
- ਕੜਾਕੇ ਦੀ ਠੰਡ ਗਊਵੰਸ਼ ਲਈ ਬਣੀ ਮੁਸੀਬਤ, ਪ੍ਰਬੰਧਕਾਂ ਵੱਲੋਂ ਲੋਕਾਂ ਨੂੰ ਖਾਸ ਅਪੀਲ
- ਚੰਡੀਗੜ੍ਹ ਪ੍ਰਸ਼ਾਸਨ ਨੇ 22 ਜਨਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਰਾਮ ਲੱਲਾ ਮੂਰਤੀ ਪ੍ਰਾਣ ਪ੍ਰਤਿਸ਼ਠਾ ਮੌਕੇ ਲਿਆ ਫੈਸਲਾ
ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਦਿਨਾਂ ਵਿੱਚ ਜਰੂਰ ਟਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਵਾਹਨ ਹੌਲੀ ਚਲਾਓ ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵਿਸ਼ੇਸ਼ ਤੌਰ ਤੇ ਰਿਫਲੈਕਟਰ ਦੀ ਸੇਵਾ ਕੀਤੀ ਗਈ ਅਤੇ ਕਿਹਾ ਕਿ ਇਹ ਫਿਲਹਾਲ ਸ਼ੁਰੂਆਤ ਕੀਤੀ ਗਈ ਹੈ। ਆਉਂਦੇ ਦਿਨਾਂ ਦੇ ਵਿੱਚ ਹੋਰ ਵੀ ਲੁਧਿਆਣਾ ਦੇ ਵਾਹਨਾਂ ਪੁਲਿਸ ਕਮਿਸ਼ਨਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਦਿਨਾਂ ਵਿੱਚ ਜਰੂਰ ਟਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਵਾਹਨ ਹੌਲੀ ਚਲਾਓ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਰਿਫਲੈਕਟਰ ਦੀ ਸੇਵਾ ਕੀਤੀ ਗਈ ਅਤੇ ਕਿਹਾ ਕਿ ਇਹ ਫਿਲਹਾਲ ਸ਼ੁਰੂਆਤ ਕੀਤੀ ਗਈ ਹੈ। ਆਉਂਦੇ ਦਿਨਾਂ ਦੇ ਵਿੱਚ ਹੋਰ ਵੀ ਇਥੋਂ ਲੰਘਣ ਵਾਲੇ ਵਾਹਨਾਂ 'ਤੇ ਰਿਫਲੈਕਟਰ ਲਗਾਏ ਜਾਣਗੇ ਤਾਂ ਜੋ ਰਾਤ ਦੇ ਸਮੇਂ ਅਤੇ ਖਾਸ ਕਰਕੇ ਧੁੰਦ ਦੇ ਵਿੱਚ ਲੋਕਾਂ ਨੂੰ ਵਾਹਨ ਜਰੂਰ ਵਿਖਾਈ ਦੇਣ ਤਾਂ ਜੋ ਸੜਕ ਹਾਦਸਿਆਂ ਤੇ ਠੱਲ ਪਾਈ ਜਾ ਸਕੇ।