ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਭਾਜਪਾ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਨਾ ਕਰਨ ਦੀ ਤਿਆਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਰਾਤ ਤੋਂ ਬਾਅਦ ਸਵੇਰਾ ਜ਼ਰੂਰ ਹੁੰਦਾ ਹੈ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਹਰ ਹਾਲਤ ਵਿੱਚ ਰੱਦ ਕਰਨੇ ਪੈਣਗੇ।
ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਵਾਡਰਾ ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਕਈ ਮੀਟਿੰਗਾਂ ਬੇਸਿੱਟਾ ਰਹਿਣ ਦੇ ਬਾਵਜੂਦ ਕੇਂਦਰ ਸਰਕਾਰ ਇਹ ਨਹੀਂ ਕਹਿ ਸਕਦੀ ਕਿ ਖੇਤੀ ਕਾਨੂੰਨਾਂ ਦਾ ਕੁਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਰੱਦ ਕਰਵਾਉਣਾ ਬੇਹੱਦ ਜ਼ਰੂਰੀ ਹੈ ਜਿਸ ਲਈ ਸਾਰੀ ਪਾਰਟੀਆਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ:ਕਿਸਾਨ ਮਾਰਚ: ਚੰਡੀਗੜ੍ਹ ਪੁਲਿਸ ਵੱਲੋਂ ਲੱਖ ਸਿਧਾਣਾ ਸਮੇਤ ਕਈਆਂ ਖਿਲਾਫ਼ FIR
ਇਸ ਦੌਰਾਨ ਉਨ੍ਹਾਂ ਕਾਂਗਰਸ 'ਚ ਚੱਲ ਰਹੀ ਖਾਨਾਜੰਗੀ ਨੂੰ ਲੈ ਕੇ ਕਿਹਾ ਕਿ ਸਰਕਾਰ ਲੋਕਾਂ ਦੀ ਸਾਰ ਲੈਣ ਦੀ ਥਾਂ 'ਤੇ ਆਪਸ ਦੇ ਵਿੱਚ ਕੁਰਸੀ ਨੂੰ ਲੈ ਕੇ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਵੱਲੋਂ ਹੋ ਸਕਦਾ ਹੈ ਕਿ ਇਹ ਵੀ ਇਕ ਚਾਲ ਹੋਵੇ ਕਿ ਚੋਣਾਂ ਜਿੱਤੀਆਂ ਜਾ ਸਕਣ। ਬੈਂਸ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਲਈ ਬਹੁਤ ਮਾੜੀ ਗੱਲ ਹੈ ਕਿ ਪੰਜਾਬ ਦੀ ਸਰਕਾਰ ਲੋਕਾਂ ਦੇ ਮੁੱਦਿਆਂ 'ਤੇ ਕੋਈ ਧਿਆਨ ਨਹੀਂ ਦੇ ਰਹੀ।