ਲੁਧਿਆਣਾ: ਰਾਏਕੋਟ ਦੇ ਪਿੰਡ ਬੱਸੀਆਂ ਅਤੇ ਪਿੰਡ ਬੁਰਜ ਹਰੀ ਸਿੰਘ ਵਿਖੇ ਬਣ ਰਹੀ ਸਰਕਾਰੀ ਆਈਟੀਆਈ ਅਤੇ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਕੰਮ ਪੂਰੇ ਜੋਰਾ ਨਾਲ ਚੱਲ ਰਿਹਾ ਹੈ, ਜਿਸ ਦਾ ਜਾਇਜ਼ਾ ਲੈਣ ਲਈ ਸਾਂਸਦ ਡਾ ਅਮਰ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਯੂਥ ਆਗੂ ਕਾਮਿਲ ਅਮਰ ਸਿੰਘ ਬੋਪਾਰਾਏ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ,ਜਗਪ੍ਰੀਤ ਸਿੰਘ ਬੁੱਟਰ ਓਐੱਸਡੀ ਐੱਮਪੀ ਆਦਿ ਆਗੂ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸਾਂਸਦ ਡਾ ਅਮਰ ਸਿੰਘ ਨੇ ਆਈਟੀਆਈ ਅਤੇ ਡਿਗਰੀ ਕਾਲਜ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਅਤੇ ਪ੍ਰਿੰਸੀਪਲਾਂ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਦੋਵੇਂ ਵਿੱਦਿਅਕ ਸੰਸਥਾਵਾਂ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਲਈ ਕਿਹਾ ਅਤੇ ਕੰਮਕਾਰ ਦੌਰਾਨ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਯੂਥ ਆਗੂ ਕਾਮਿਲ ਅਮਰ ਸਿੰਘ ਬੋਪਾਰਾਏ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ,ਜਗਪ੍ਰੀਤ ਸਿੰਘ ਬੁੱਟਰ ਓ.ਐੱਸ.ਡੀ ਐੱਮ.ਪੀ ਆਦਿ ਆਗੂ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸਾਂਸਦ ਡਾ ਅਮਰ ਸਿੰਘ ਨੇ ਆਈ.ਟੀ.ਆਈ ਅਤੇ ਡਿਗਰੀ ਕਾਲਜ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਅਤੇ ਪ੍ਰਿੰਸੀਪਲਾਂ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਅਤੇ ਦੋਵੇਂ ਵਿੱਦਿਅਕ ਸੰਸਥਾਵਾਂ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਲਈ ਕਿਹਾ, ਕੰਮਕਾਰ ਦੌਰਾਨ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੰਸਦ ਡਾ ਅਮਰ ਸਿੰਘ ਨੇ ਆਖਿਆ, ਕਿ ਉਨ੍ਹਾਂ ਦੀ ਇੱਛਾ ਹੈ, ਕਿ ਇਸ ਸਾਲ ਇਨ੍ਹਾਂ ਦੋਵੇਂ ਕਾਲਜਾਂ ਵਿੱਚ ਵਿੱਦਿਅਕ ਸੈਸ਼ਨ ਸ਼ੁਰੂ ਹੋ ਸਕਣ, ਅਤੇ ਰਾਏਕੋਟ ਇਲਾਕੇ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਹੋ ਸਕੇ।
ਇਹ ਵੀ ਪੜ੍ਹੋ:-ਅੱਜ ਆਪਣੀ ਰਿਹਾਇਸ਼ ’ਤੇ SIT ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ