ਲੁਧਿਆਣਾ : ਲੁਧਿਆਣਾ ਦੇ ਦੋਰਾਹਾ ਨੇੜੇ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਤਿੰਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਸੋਹਨ ਸਿੰਘ ਵਾਸੀ ਪਟਿਆਲਾ, ਗਿਆਨ ਅਤੇ ਹਰਕੀਰਤ ਵਾਸੀ ਪਹਿਲ ਵਜੋ ਹੋਈ ਹੈ।
ਮ੍ਰਿਤਕਾਂ ਦੇ ਰਿਸ਼ਤਾਦਾਰਾਂ ਨੇ ਦੱਸਿਆ ਕਿ ਮ੍ਰਿਤਕ ਸੋਹਨ ਸਿੰਘ ਨੇ ਕੁੱਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ ਅਤੇ ਉਹ ਮੈਡੀਕਲ ਕਰਵਾਉਣ ਲਈ ਲੁਧਿਆਣਾ ਹਸਪਤਾਲ ਜਾ ਰਿਹਾ ਸੀ। ਪਰ ਰਸਤੇ ਵਿੱਚ ਹੀ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਮੋਟਰਸਾਈਕਲ ਦੇ ਦੋ ਟੋਟੇ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਤਿੰਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿ ਕਾਂਗਰਸ ਜਲੰਧਰ 'ਚ ਕੰਮ ਕਰਵਾ ਪਾਵੇਗੀ!
ਹਾਦਸੇ ਦੇ ਚਸ਼ਮਦੀਦ ਨੇ ਦੱਸਿਆ ਕਿ ਸਾਰੀ ਗ਼ਲਤੀ ਇਨੋਵਾ ਚਾਲਕ ਦੀ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਇਨੋਵਾ 'ਚ ਸਵਾਰ ਲੋਕ ਭੱਜ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।