ਲੁਧਿਆਣਾ: ਲੁਧਿਆਣਾ ਦੇ ਵਿੱਚ ਪੈਨਸ਼ਨ ਬਹਾਲੀ ਨੂੰ ਲੈ ਕੇ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਵੱਲੋਂ ਲੁਧਿਆਣਾ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ 'ਤੇ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਜਲੰਧਰ ਬਾਈਪਾਸ 'ਤੇ ਵੱਡਾ ਜਾਮ ਲਾਇਆ ਗਿਆ।
ਪਹਿਲਾਂ ਕਿਸਾਨਾਂ ਵੱਲੋਂ 'ਤੇ ਬਾਅਦ ਵਿੱਚ ਪੁਰਾਣੀ ਪੈਨਸ਼ਨ ਨੂੰ ਲੈ ਕੇ ਰੋਡ ਜਾਮ ਕੀਤਾ ਗਿਆ। ਹਜ਼ਾਰਾਂ ਦੀ ਤਾਦਾਦ 'ਚ ਇਕੱਠੇ ਹੋਏ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਇੱਕ ਵਿਧਾਇਕ ਬਣਨ 'ਤੇ ਪੈਨਸ਼ਨ ਲੱਗਦੀ ਹੈ। ਕਈ ਵਿਧਾਇਕ ਜੋ ਕਈ ਵਾਰ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਤਾਂ ਕਈ-ਕਈ ਪੈਨਸ਼ਨਾਂ ਮਿਲਦੀਆਂ ਹਨ ਪਰ ਮੁਲਜ਼ਮਾਂ ਤੋਂ ਇਹ ਹੱਕ ਖੋਹਿਆ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਜੋਇੰਟ ਸਕੱਤਰ ਬਿਕਰਮਜੀਤ ਸਿੰਘ ਕਦੋਂ ਨੇ ਕਿਹਾ ਕਿ 2004 ਤੋਂ ਬਾਅਦ ਜਿੰਨੀਆਂ ਵੀ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਮੁਲਜ਼ਮਾਂ ਨੂੰ ਪੈਨਸ਼ਨ ਨਹੀਂ ਲਗਾਈ ਜਾ ਰਹੀ, ਜਿਸ ਦਾ ਉਹ ਡਟ ਕੇ ਵਿਰੋਧ ਕਰ ਰਹੇ ਹਨ ਅਤੇ ਜਦੋਂ ਤੱਕ ਸਰਕਾਰ ਆਪਣਾ ਇਹ ਫੈਸਲਾ ਵਾਪਿਸ ਨਹੀਂ ਲੈ ਲੈਂਦੀ ਓਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਹਰਿਆਣਾ ਸਰਕਾਰ ‘ਤੇ ਕਿਉਂ ਭੜਕੇ ਪੰਜਾਬ ਦੇ ਕਿਸਾਨ ?