ਲੁਧਿਆਣਾ: ਪੂਰੇ ਸਬੂੇ ’ਚ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ, ਮੁਕੰਮਲ ਤੌਰ ’ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੜਕਾਂ ’ਤੇ ਨਹੀਂ ਦੌੜਣਗੀਆਂ। ਜਦੋਂ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਦਾ ਰੋਡਵੇਜ਼ ਮੁਲਾਜ਼ਮ ਯੂਨੀਅਨਾਂ ਵੱਲੋਂ ਘਿਰਾਓ ਕੀਤਾ ਜਾਏਗਾ।
ਉਨ੍ਹਾਂ ਕਿਹਾ ਕਿ ਸਾਲਾਂ ਤੋਂ ਉਹ ਸੰਘਰਸ਼ ਕਰਦੇ ਆ ਰਹੇ ਹਨ, ਸਰਕਾਰਾਂ ਬਦਲਦੀਆਂ ਰਹੀਆਂ ਪਰ ਉਨ੍ਹਾਂ ਦੇ ਹਾਲਾਤ ਨਹੀਂ ਬਦਲੇ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਸਰਕਾਰੀ ਬੱਸਾਂ ਨੂੰ ਚੰਗੇ ਰੂਟ ਮਿਲਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਬੱਸ ਸਟੈਂਡ ਦੇ ਵਿਚ ਸਮਾਂ ਮਿਲਦਾ ਹੈ ਤਾਂ ਜੋ ਸਵਾਰੀਆਂ ਚੜ੍ਹਾ ਸਕ, ਜਿਸ ਕਾਰਨ ਪੰਜਾਬ ਰੋਡਵੇਜ਼ ਘਾਟੇ ’ਚ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ 11 ਤਰੀਕ ਤੋਂ 13 ਤੱਕ, ਤਿੰਨ ਦਿਨਾਂ ਲਈ ਰੋਡਵੇਜ਼ ਦਾ ਚੱਕਾ ਜਾਮ ਰਹੇਗਾ।