ਲੁਧਿਆਣਾ: ਬੀਤੇ ਦਿਨੀਂ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 2 ਮੈਬਰਾਂ ਨੂੰ ਕਾਬੂ ਕੀਤਾ ਹੈ, ਤੇ ਅਜੇ ਇੱਕ ਫ਼ਰਾਰ ਦੱਸਿਆ ਜਾ ਰਿਹਾ ਹੈ। ਲੁੱਟ-ਖੋਹ ਗਿਰੋਹ ਦੇ ਦੋਹਾਂ ਮੈਬਰਾਂ ਕੋਲੋ 6.49 ਲੱਖ ਰੁਪਏ ਵੀ ਬਰਾਮਦ ਹੋਏ ਹਨ ਜਿਸ ਨੂੰ ਲੁੱਟ-ਖੋਹ ਦੀ ਰਕਮ ਦੱਸਿਆ ਜਾ ਰਿਹਾ ਹੈ।
ਏਸੀਪੀ ਸੰਦੀਪ ਵਡੇਰਾ ਨੇ ਦੱਸਿਆ ਕਿ 19 ਫਰਵਰੀ ਨੂੰ ਗੁਲਸ਼ਨ ਕੁਮਾਰ ਨੇ ਢੁੱਗਰੀ ਦੇ ਥਾਣੇ 'ਚ ਲੁੱਟ ਖੋਹ ਦੀ ਰਿਪੋਰਟ ਦਰਜ ਕਰਵਾਈ ਸੀ ਜਿਸ 'ਚ ਗੁਲਸ਼ਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਪਿਛਲੇ 3 ਸਾਲ ਤੋਂ ਇੱਕ ਡਰਾਇਵਰ ਕੰਮ ਕਰ ਰਿਹਾ ਸੀ। ਉਨ੍ਹਾਂ ਨੇ ਡਰਾਈਵਰ ਨੂੰ 6 ਲੱਖ ਰੁਪਏ ਕਾਰ 'ਚ ਰੱਖਣ ਲਈ ਦਿੱਤੇ ਸੀ ਪਰ ਉਹ ਡਰਾਈਵਰ ਪੈਸੇ ਲੈ ਕੇ ਫ਼ਰਾਰ ਹੋ ਗਿਆ ਜਿਸ ਨੂੰ ਪੁਲਿਸ ਨੇ ਬੀਤੇ ਦਿਨੀਂ ਹੀ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਕਾਠਗੜ੍ਹ ਦੇ ਪ੍ਰਾਚੀਨ ਮੰਦਰ ਦੇ ਦਰਸ਼ਨ ਕਰਨ ਲਈ ਭਾਰੀ ਗਿਣਤੀ 'ਚ ਪਹੁੰਚੇ ਸ਼ਰਧਾਲੂ
ਉਨ੍ਹਾਂ ਨੇ ਕਿਹਾ ਕਿ ਇਹ ਲੁੱਟ-ਖੋਹ ਕਰਨ ਵਾਲੇ ਗਿਰੋਹ ਤੇ ਪਹਿਲਾਂ ਵੀ ਲੁੱਟ-ਖੋਹ ਕਰਨ ਦੇ ਕੇਸ ਦਰਜ ਹਨ। ਇਹ ਗਿਰੋਹ ਲੁੱਟ-ਖੋਹ ਦੀ ਨਾਲ ਨਸ਼ਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੋਲੋ ਮੁਬਾਇਲ ਫ਼ੋਨ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ, ਤੇ ਛੇਤੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।