ਲੁਧਿਆਣਾ: ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸਦੇ ਰੋਸ ਵਜੋਂ ਧਰਨਾ ਲਾ ਰਹੇ ਸਿੱਖਾ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਚ ਇਨਸਾਫ ਨਾ ਮਿਲਣ ਕਾਰਨ ਖੰਨਾ ਵਿਖੇ ਵੱਖ-ਵੱਖ ਜਥੇਬੰਦੀਆ ਵੱਲੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਦੱਸ ਦਈਏ ਕਿ ਜਥੇਬੰਦੀਆਂ ਵੱਲੋਂ ਇਨਸਾਫ ਲਈ ਤਿੰਨ ਰੋਜ਼ਾ ਮਾਰਚ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਜਥੇਬੰਦੀਆਂ ਨੇ ਇਸ ਮੁੱਦੇ ’ਤੇ ਸਿਆਸਤ ਕਰਨ ਵਾਲੀਆਂ ਪਾਰਟੀਆਂ ਦੀ ਸਖਤ ਸ਼ਬਦਾਂ ’ਚ ਨਿੰਦਾ ਵੀ ਕੀਤੀ।
ਇਸ ਦੌਰਾਨ ਸਿੱਖ ਆਗੂ ਭਾਈ ਜਤਿੰਦਰ ਸਿੰਘ ਈਸੜੂ ਨੇ ਕਿਹਾ ਕਿ ਸਾਲ 2015 ਚ ਗੁਰੂ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਸਬੰਧੀ ਨਾ ਤਾਂ ਉਸ ਸਮੇਂ ਦੀ ਸਰਕਾਰ ਨੇ ਸਿੱਖਾਂ ਨੂੰ ਇਨਸਾਫ ਦਿਵਾਇਆ ਅਤੇ ਨਾ ਹੀ ਗੁਟਕਾ ਸਾਹਿਬ ਦੀ ਸਹੁੰ ਖਾਣ ਵਾਲੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਨੂੰ ਸਜ਼ਾ ਦਿੱਤੀ। ਇਸੇ ਕਾਰਨ ਉਨ੍ਹਾਂ ਵੱਲੋਂ ਪਿੰਡ ਪਿੰਡ ਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਧਰਮ ਵਿਰੋਧੀ ਤਾਕਤਾਂ ਨੂੰ ਜਵਾਬ ਦਿੱਤਾ ਜਾਵੇ।
ਸੰਦੀਪ ਸਿੰਘ ਰੁਪਾਲੋਂ ਨੇ ਦੱਸਿਆ ਕਿ ਰੋਸ ਮਾਰਚ ਖੰਨਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਪਹਿਲੇ ਦਿਨ ਦੋਰਾਹਾ ਜਾ ਕੇ ਰਾਤ ਨੂੰ ਵਿਸ਼ਰਾਮ ਕਰੇਗਾ। ਅਗਲੇ ਦਿਨ ਫਿਰ ਪਿੰਡਾਂ ਚੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਆਲਮਗੀਰ ਸਾਹਿਬ ਜਾ ਕੇ ਵਿਸ਼ਰਾਮ ਕਰੇਗਾ ਅਤੇ ਤੀਜੇ ਦਿਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਇਹ ਰੋਸ ਮਾਰਚ ਖਤਮ ਹੋਵੇਗਾ।
ਇਹ ਵੀ ਪੜੋ: ‘ਕਾਂਗਰਸੀਆਂ ਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਹੋਈ ਰੱਦ’