ਲੁਧਿਆਣਾ: ਪੰਚਾਇਤਾਂ ਅਧੀਨ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਵਾਲੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਮੁਲਾਜ਼ਮਾਂ ਦੇ ਨਾਲ ਬੱਚੇ ਵੀ ਮੌਜੂਦ ਸਨ। ਦੱਸ ਦੇਈਏ ਕਿ ਮੁਲਾਜ਼ਮ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਮੁਲਾਜ਼ਮਾਂ ਨੇ ਉਨ੍ਹਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦਾ ਬੀਮਾ ਕਰਨ ਦੀ ਸਰਕਾਰ ਨੂੰ ਮੰਗ ਕੀਤੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਸਿਹਤ ਮੁਲਾਜ਼ਮ ਲੁਧਿਆਣਾ ਡੀਸੀ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਕਾਰ ਦਾ ਪੁਤਲਾ ਫੂਕਿਆ।
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਬੀਤੇ 14 ਸਾਲ ਤੋਂ ਪੰਚਾਇਤਾਂ ਦੇ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਉਨ੍ਹਾਂ ਨੇ ਦਿਨ ਰਾਤ ਲੋਕਾਂ ਦੀ ਸੇਵਾ ਕੀਤੀ ਹੈ ਪਰ ਸਰਕਾਰ ਵੱਲੋਂ ਕੀਤੀ ਕੈਬਿਨੇਟ ਮੀਟਿੰਗ ਵਿੱਚ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ ਤੇ ਭੁੱਖ ਹੜਤਾਲ ਕਰਨਗੇ।
ਇਹ ਵੀ ਪੜ੍ਹੋ:ਰਾਜਪੁਰਾ 'ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਆਈਟੀ ਪਾਰਕ, ਸਰਕਾਰ 1600 ਕਰੋੜ ਦਾ ਕਰੇਗੀ ਨਿਵੇਸ਼