ਲੁਧਿਆਣਾ : ਦਿੱਲੀ ਵਿੱਚ ਸਿੱਖ ਪਿਓ-ਪੁੱਤ ਨਾਲ ਦਿੱਲੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਅਤੇ ਡੀਸੀ ਨੂੰ ਇੱਕ ਮੰਗ-ਪੱਤਰ ਵੀ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਇਹ ਮੰਗ ਪੱਤਰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਲੁਧਿਆਣਾ ਦੇ ਡੀਸੀ ਨੂੰ ਗ੍ਰਹਿ ਮੰਤਰੀ ਦੇ ਨਾਂਅ ਇੱਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ-ਪੱਤਰ ਦੇ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਬਜਾਇ ਨੌਕਰੀ ਤੋਂ ਕੱਢਣ ਦੀ ਮੰਗੀ ਕੀਤੀ।