ਲੁਧਿਆਣਾ: ਜ਼ਿਲ੍ਹੇ ਦੇ ਹਲਕਾ ਖੰਨਾ ਦੇ ਐਸ ਮੈਨੇਜਮੈਟ ਵੱਲੋਂ ਐਸ ਮਾਡਰਨ ਸੀਨੀਅਰ ਸਕੈਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਾਧੂ ਸਿੰਘ ਧਰਮਸੋਤ ਨੇ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਇਸ ਸਮਾਗਮ 'ਚ ਸਕੂਲ ਦੇ ਸੱਕਤਰ ਸ਼ਮਿੰਦਰ ਸਿੰਘ ਮਿੰਟੂ ਨੇ ਆਪਣੇ ਮੈਨੇਜਮੈਂਟ ਦੇ ਮਹਿਮਾਨ ਦੇ ਨਾਲ ਸਕੂਲ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵੀ ਜੀ ਆਇਆ ਆਖਿਆ। ਇਸ ਸਮਾਗਮ 'ਚ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਦੌਰਾਨ ਸਭ ਦਾ ਮਨੌਰਜਨ ਵੀ ਕੀਤਾ।
ਇਹ ਵੀ ਪੜ੍ਹੋ: ਪੁਲਿਸ 'ਤੇ ਲੱਗੇ ਜੇਲ 'ਚ ਕੈਦ ਰਮਨ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼
ਇਸ ਮੌਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਐਸ ਮੈਨੇਜਮੈਟ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਸਮਾਗਮ ਦਾ ਹਿੱਸਾ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬੁਹਤ ਵੀ ਵਧੀਆ ਤਰੀਕੇ ਨਾਲ ਪੜਾਈ ਤਾਂ ਕਰਵਾਉਂਦਾ ਨਾਲ ਹੀ ਵਿਦਿਆਰਥੀਆਂ ਦੂਜੀ ਪ੍ਰਤੀਯੋਗਿਤਾਵਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਤੋਂ ਲੋਕਾਂ ਨੂੰ ਰਾਏ ਲੈਣ ਦੀ ਲੋੜ ਹੈ ਕਿ ਕਿਸ ਤਰ੍ਹਾਂ ਮੈਨੇਜਮੈਟ ਹੁੰਦੀ ਹੈ ਤੇ ਕਿਸ ਤਰ੍ਹਾਂ ਸਿੱਖਿਆ ਤੇ ਐਕਟੀਵੀਟੀ ਨੂੰ ਬੈਲੇਂਸ ਕਰਦੇ ਹਨ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਮਿੰਦਰ ਵਰਮਾ 'ਚ ਕਿਹਾ ਕਿ ਇਸ ਸਮਾਗਮ ਵਿੱਚ ਸਹਿਯੋਗ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਪੜ੍ਹਾਈ ਅਤੇ ਹੋਰ ਖੇਤਰਾਂ ਵਿੱਚ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।