ਲੁਧਿਆਣਾ : ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਇੱਕ ਸਕੂਲ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਮੌਕੇ ਸੰਸਦ ਮੈਂਬਰ ਨੇ ਪ੍ਰਵਾਸੀਆਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਦੀ ਸ਼ਲਾਘਾ ਕੀਤੀ। ਉਨ੍ਹਾਂ ਲੁਧਿਆਣਾ ਸਮੇਤ ਸਮੁੱਚੇ ਮਾਲਵਾ ਖੇਤਰ ਵਿੱਚ ਗੰਭੀਰ ਬਿਮਾਰੀਆਂ ਪੈਦਾ ਕਰ ਰਹੇ ਬੁੱਢੇ ਨਾਲੇ ਦੀ ਸਫ਼ਾਈ ’ਤੇ ਜ਼ੋਰ ਦਿੰਦਿਆਂ ਹਫ਼ਤੇ ਵਿੱਚ ਇੱਕ ਵਾਰ ਲੁਧਿਆਣਾ ਆਉਣ ਦੀ ਗੱਲ ਆਖੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਕਿਹਾ ਕਿ ਇਹ ਅਫਸੋਸ ਜਾਹਿਰ ਕੀਤਾ ਕਿ ਕਿਸਾਨ ਕੁਦਰਤੀ ਸੋਮਿਆਂ ਦਾ ਨੁਕਸਾਨ ਕਰ ਰਹੇ ਹਨ। ਹਾਲਾਂਕਿ, ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਹੈ ਅਤੇ ਇਸ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।
ਹੋਰ ਕੀ ਕਿਹਾ ਜਾ ਸਕਦਾ: ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਈਡੀ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਅਦਾਲਤ ਪਹਿਲਾਂ ਹੀ ਇਸ ਮਾਮਲੇ ਵਿੱਚ ਏਜੰਸੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਅਜਿਹੀ ਸਥਿਤੀ ਵਿੱਚ ਹੋਰ ਕੀ ਕਿਹਾ ਜਾ ਸਕਦਾ ਹੈ। ਉਨ੍ਹਾਂ ਸੰਜੇ ਸਿੰਘ ਦੀ ਹਿਮਾਇਤ ਕਰਦੇ ਹੋਏ ਕਿਹਾ ਕਿ ਕਿਸੇ ਆਗੂ ਕੋਲੋ ਕੁਝ ਬਰਾਮਦ ਨਹੀਂ ਹੋਇਆ, ਅਦਾਲਤ ਨੇ ਈਡੀ ਨੂੰ ਝਾੜ ਪਾਈ ਹੈ।
- Sidhu Moosewala Murder Case: ਸਚਿਨ ਥਾਪਨ ਬਿਸ਼ਨੋਈ ਮਾਨਸਾ ਅਦਾਲਤ 'ਚ ਪੇਸ਼, ਅਦਾਲਤ ਨੇ ਰਿਮਾਂਡ 'ਚ 5 ਦਿਨਾਂ ਦਾ ਕੀਤਾ ਵਾਧਾ
- AAP's Protest in Punjab : ਆਮ ਆਦਮੀ ਪਾਰਟੀ ਨੂੰ ਲੱਗਿਆ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦਾ ਸੇਕ, ਮੋਦੀ ਸਰਕਾਰ ਦੇ ਫੂਕੇ ਪੁਤਲੇ, ਕਈ ਥਾਂ ਤਿੱਖਾ ਰੋਸ ਪ੍ਰਦਰਸ਼ਨ
Big Threat To Life Of Gangster: ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਨੂੰ ਵੀ ਸਤਾਉਣ ਲੱਗਾ ਜਾਨ ਦਾ ਖ਼ਤਰਾ ! ਹਾਈਕੋਰਟ ਨੇ ਦਿੱਤੇ ਇਹ ਨਿਰਦੇਸ਼
ਐੱਸਵਾਈਐੱਲ ਦੇ ਵਿਵਾਦ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਡਿੱਗ ਚੁੱਕਾ ਹੈ ਅਤੇ ਆਉਣ ਵਾਲੇ ਸਾਲਾਂ 'ਚ ਖੇਤੀ ਲਈ ਪਾਣੀ ਨਹੀਂ ਬਚੇਗਾ ਪਰ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਤੋਂ ਪਾਣੀ ਦਾ ਹਿੱਸਾ ਮੰਗਣ ਵਾਲੇ ਇਸ ਨੂੰ ਹੜ੍ਹਾਂ ਦਾ ਸਾਹਮਣਾ ਕਰਨ ਲਈ ਛੱਡ ਦਿੰਦੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ 17 ਮਿਲੀਅਨ ਕਿਉਸਿਕ ਏਕੜ ਪਾਣੀ ਚ 50 ਫ਼ੀਸਦੀ ਤੋਂ ਵਧੇਰੇ ਰਾਜਸਥਾਨ ਨੂੰ ਜਾਂਦਾ ਹੈ। ਬਾਕੀ 50 ਫ਼ੀਸਦੀ ਚੋਂ ਪਹਿਲਾਂ ਹੀ ਹਰਿਆਣਾ 50 ਫ਼ੀਸਦੀ ਲੇਂਜੰਦਾ ਹੈ ਅਜਿਹੇ ਵਿੱਚ ਪੰਜਾਬ ਦੇ ਕੋਲ ਪਾਣੀ ਹੀ ਨਹੀਂ ਹੈ, ਕੀ ਪੰਜਾਬ ਸਿਰਫ ਹੜ੍ਹ ਝੱਲਣ ਲਈ ਹੀ ਹੈ।