ਲੁਧਿਆਣਾ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਤੇ ਨਾਲ ਹੀ ਵੱਖ-ਵੱਖ ਪਾਰਟੀਆਂ ਨੇ ਦਿੱਲੀ ਫ਼ਤਹਿ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਦਿੱਲੀ ਵਿੱਚ ਕਾਂਗਰਸ ਵੱਲੋਂ ਵੀ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਚੋਣਾਂ ਲਈ ਪ੍ਰਚਾਰ ਕਰ ਰਹੇ, ਜਿਸ ਨੂੰ ਲੈ ਕੇ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਿੱਲੀ ਵਿੱਚ ਝੂਠੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਲ ਆਪਣੇ ਥਰਮਲ ਪਲਾਂਟ ਹੋਣ ਦੇ ਬਾਵਜੂਦ ਬਿਜਲੀ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਮਹਿੰਗੀ ਹੈ।
ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਹ ਪ੍ਰਚਾਰ ਕਰ ਰਹੇ ਹਨ ਕਿ ਉਹ ਪੰਜਾਬ ਵਿੱਚ ਗਰੀਬਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ। ਜਦੋਂ ਕਿ ਪੰਜਾਬ ਵਿੱਚ ਹੀ ਬਿਜਲੀ ਸਭ ਤੋਂ ਮਹਿੰਗੀ ਹੈ, ਤੇ ਹਰ ਸਾਲ ਬਿਜਲੀ ਦੀ ਕੀਮਤਾਂ ਵਿੱਚ ਲਗਾਤਾਰ ਇਜਾਫ਼ਾ ਹੋ ਰਿਹਾ ਹੈ।
ਮਾਣੂਕੇ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਹੈ, ਤੇ ਬਿਜਲੀ ਦੀਆਂ ਦਰਾਂ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਮੁੜ ਤੋਂ ਉਹ ਆਮ ਆਦਮੀ ਪਾਰਟੀ ਨੂੰ ਹੀ ਦਿੱਲੀ ਵਿੱਚ ਜਿਤਾਉਣਗੇ।
ਉਨ੍ਹਾਂ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਸਰਕਾਰ ਨੇ 5 ਰੁਪਏ ਬਿਜਲੀ ਦੀ ਯੂਨਿਟ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਪੂਰਾ ਨਹੀਂ ਕੀਤਾ। ਹੁਣ ਵੇਖਣ ਵਾਲੀ ਇਹ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਾਰੀ ਹੀ ਪਾਰਟੀਆਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ ਤੇ ਨਾਲ ਹੀ ਦਾਅਵਾ ਵੀ ਕਰ ਰਹੀਆਂ ਹਨ ਕਿ ਉਹ ਜਿੱਤਣਗੇ। ਕੌਣ ਜਿੱਤਦਾ ਕੌਣ ਹਾਰਦਾ ਇਹ ਤਾਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਪਤਾ ਲੱਗੇਗਾ?