ETV Bharat / state

ਵਿਦਿਆਰਥੀਆਂ ਦੇ ਨਾਲ ਨੰਨ੍ਹੇ-ਮੁੰਨੇ ਵੀ ਨਿੱਤਰੇ ਕਿਸਾਨਾਂ ਦੇ ਹੱਕ 'ਚ, ਕਿਹਾ, ਮੋਦੀ ਕਾਨੂੰਨ ਵਾਪਸ ਲਵੇ - school children also in favor of farmers in ludhiana

ਸੋਮਵਾਰ ਲੁਧਿਆਣਾ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਜਲਾਉਂਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।

ਵਿਦਿਆਰਥੀਆਂ ਦੇ ਨਾਲ ਨੰਨ੍ਹੇ-ਮੁੰਨੇ ਵੀ ਨਿੱਤਰੇ ਕਿਸਾਨ ਅੰਦੋਲਨ ਦੇ ਹੱਕ 'ਚ

author img

By

Published : Dec 7, 2020, 6:28 PM IST

Updated : Dec 7, 2020, 8:27 PM IST

ਲੁਧਿਆਣਾ: 26 ਨਵੰਬਰ ਤੋਂ ਕਿਸਾਨ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਜਿਸ ਨੂੰ ਵੱਖ-ਵੱਖ ਸੰਸਥਾਵਾਂ ਦੇ ਨਾਲ-ਨਾਲ ਰੋਜ਼ਾਨਾ ਕਈ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ, ਉਥੇ ਹੀ ਸੋਮਵਾਰ ਲੁਧਿਆਣਾ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਵੀ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਦਿੱਤਾ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਜਲਾਉਂਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।

ਵਿਦਿਆਰਥੀਆਂ ਦੇ ਨਾਲ ਨੰਨ੍ਹੇ-ਮੁੰਨੇ ਵੀ ਨਿੱਤਰੇ ਕਿਸਾਨ ਅੰਦੋਲਨ ਦੇ ਹੱਕ 'ਚ

ਰੋਸ ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਹੱਥਾਂ ਵਿੱਚ ਕਿਸਾਨਾਂ ਦੇ ਹੱਕ ਵਿੱਚ ਲਿਖੇ ਵੱਖ-ਵੱਖ ਬੈਨਰ ਫੜੇ ਹੋਏ ਸਨ ਅਤੇ ਕਿਸਾਨਾਂ ਦੇ ਹੱਕ ਵਿੱਚ ਨਾਹਰੇਬਾਜ਼ੀ ਕੀਤੀ ਜਾ ਰਹੀ ਸੀ। ਛੋਟੇ-ਛੋਟੇ ਬੱਚੇ ਕਤਾਰਾਂ ਬਣਾ ਕੇ ਕਿਸਾਨਾਂ ਦਾ ਸਮਰਥਨ ਕਰਦੇ ਵਿਖਾਈ ਦਿੱਤੇ।

ਇਸ ਮੌਕੇ ਸਕੂਲੀ ਬੱਚਿਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਇਥੇ ਕਿਸਾਨਾਂ ਦੀ ਹਮਾਇਤ ਕਰਨ ਲਈ ਆਏ ਹਨ। ਉਹ ਚਾਹੁੰਦੇ ਹਨ ਕਿ ਮੋਦੀ ਸਰਕਾਰ ਇਹ ਕਾਨੂੰਨ ਰੱਦ ਕਰੇ ਕਿਉਂਕਿ ਉਹ ਵੀ ਕਿਸਾਨਾਂ ਦੇ ਧੀਆਂ-ਪੁੱਤਰ ਹਨ। ਉਨ੍ਹਾਂ ਦੇ ਚਾਚੇ-ਤਾਏ ਵੀ ਕਿਸਾਨ ਅਤੇ ਸੰਘਰਸ਼ ਕਰ ਰਹੇ ਹਨ ਤਾਂ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੇ ਹੱਕ ਉਨ੍ਹਾਂ ਦੇ ਕੋਲ ਹੀ ਰਹਿਣ।

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਈ ਵਾਰੀ ਬੱਚਿਆਂ ਨੂੰ ਕਿਸਾਨਾਂ ਦੇ ਅੰਦੋਲਨ ਵਿੱਚ ਸੰਘਰਸ਼ ਕਰਦੇ ਹੱਕ ਮੰਗਦੇ ਹੋਏ ਵੇਖਿਆ ਗਿਆ ਹੈ। ਇਸ ਦੌਰਾਨ ਬੱਚੇ ਪੂਰੇ ਜੋਸ਼ ਵਿੱਚ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਦੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਹਰੇ ਲਾਉਂਦੇ ਵੀ ਵਿਖਾਈ ਦਿੱਤੇ ਹਨ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੇ ਪੰਜਾਬ ਵਿੱਚੋਂ ਦਿੱਲੀ ਜਾਣ ਸਮੇਂ ਵੀ ਬੱਚੇ ਦਿੱਲੀ ਵਿਖੇ ਸੰਘਰਸ਼ ਲਈ ਸਾਈਕਲਾਂ 'ਤੇ ਸਵਾਰ ਵਿਖਾਈ ਦਿੱਤੇ ਸਨ।

Last Updated : Dec 7, 2020, 8:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.