ETV Bharat / state

ਐਸਡੀਐਮ ਵਲੋਂ ਰਾਏਕੋਟ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ - ਬਾਰਦਾਨੇ ਦੀ ਸਮੱਸਿਆ

ਰਾਏਕੋਟ ਦਾਣਾ ਮੰਡੀ ਦਾ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਾਰਕੀਟ ਕਮੇਟੀ ਰਾਏਕੋਟ ਦੇ ਸੈਕਟਰੀ ਜਸਮੀਤ ਸਿੰਘ ਬਰਾੜ ਪਾਸੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਥੇ ਹੀ ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖਰੀਦ ਪ੍ਰਬੰਧਾਂ ਸਬੰਧੀ ਉਚੇਚੇ ਤੌਰ 'ਤੇ ਗੱਲਬਾਤ ਕੀਤੀ।

ਐਸਡੀਐਮ ਵਲੋਂ ਰਾਏਕੋਟ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

author img

By

Published : Apr 12, 2021, 11:15 AM IST

ਰਾਏਕੋਟ: ਰਾਏਕੋਟ ਦਾਣਾ ਮੰਡੀ ਦਾ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਾਰਕੀਟ ਕਮੇਟੀ ਰਾਏਕੋਟ ਦੇ ਸੈਕਟਰੀ ਜਸਮੀਤ ਸਿੰਘ ਬਰਾੜ ਪਾਸੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਥੇ ਹੀ ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖਰੀਦ ਪ੍ਰਬੰਧਾਂ ਸਬੰਧੀ ਉਚੇਚੇ ਤੌਰ 'ਤੇ ਗੱਲਬਾਤ ਕੀਤੀ।

ਐਸਡੀਐਮ ਵਲੋਂ ਰਾਏਕੋਟ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ ਡਾ ਹਿਮਾਂਸ਼ੂ ਗੁਪਤਾ ਨੇ ਆਖਿਆ ਕਿ ਕਣਕ ਦੀ ਖਰੀਦ ਸਬੰਧੀ ਰਾਏਕੋਟ ਸਬ ਡਿਵੀਜ਼ਨ ਦੀ ਮੁੱਖ ਦਾਣਾ ਮੰਡੀ ਅਤੇ ਪਿੰਡਾਂ ਵਿਚਲੇ ਖਰੀਦ ਕੇਂਦਰਾਂ 'ਚ ਲੋੜੀਂਦੇ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੇ ਵੀ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਆੜ੍ਹਤੀਆਂ ਵਲੋਂ ਕੁਝ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੀ ਸਮੱਸਿਆ ਤੋਂ ਜ਼ਰੂਰ ਉਨ੍ਹਾਂ ਨੂੰ ਜਾਣੂ ਕਰਵਾਇਆ। ਜਿਸ ਸਬੰਧ 'ਚ ਖਰੀਦ ਏਜੰਸੀ ਵੇਅਰਹਾਊਸ ਕੋਲ ਬਾਰਦਾਨਾ ਘੱਟ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਸਬੰਧ 'ਚ ਉਨ੍ਹਾਂ ਉੱਚ ਅਧਿਕਾਰੀਆਂ ਅਤੇ ਏਜੰਸੀ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਮਾਮਲਾ ਲਿਆ ਦਿੱਤਾ ਹੈ ਤਾਂ ਜੋ ਸਮੇਂ ਸਿਰ ਬਾਰਦਾਨੇ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਣਕ ਦੀ ਖਰੀਦ ਕੀਤੀ ਜਾਵੇਗੀ ਅਤੇ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਨੂੰ ਕੋਰੋਨਾ ਵੈਕਸੀਨ ਵੀ ਲਗਾਈ ਜਾਵੇਗੀ।

ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਜਸਮੀਤ ਸਿੰਘ ਬਰਾੜ ਨੇ ਦੱਸਿਆ ਕਿ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਮੰਡੀ 'ਚ ਕਿਸਾਨਾਂ ਦੀ ਫ਼ਸਲ ਲੈਕੇ ਆਮਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਜਿਥੇ ਕੋਵਿਡ ਦੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇਗਾ, ਉਥੇ ਹੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:ਦੂਸਰੇ ਦਿਨ ਪੰਜਾਬ ਭਰ ਚ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ETV Bharat Logo

Copyright © 2025 Ushodaya Enterprises Pvt. Ltd., All Rights Reserved.