ਲੁਧਿਆਣਾ: ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ (Special campaign by Punjab Police against drug traffickers) ਚਲਾਈ ਗਈ ਹੈ। ਜਿਸ ਦੇ ਤਹਿਤ ਰੋਜ਼ਾਨਾਂ ਹੀ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ (drug traffickers) ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪੁਲਿਸ ਨੇ ਲੁਧਿਆਣਾ ਦੇ ਪਿੰਡ ਮੰਡਿਆਣੀ (Mandyani village of Ludhiana) ਛਾਪੇਮਾਰੀ ਕੀਤੀ ਹੈ। ਦਰਅਸਲ ਪਿੰਡ ਦੀ ਮਹਿਲਾ ਸਰਪੰਚ ਨੇ ਪਿੰਡ ਦੇ ਹੀ ਕੁਝ ਲੋਕਾਂ ‘ਤੇ ਨਸ਼ੇ ਦੇ ਵਪਾਰ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਐਕਸ਼ਨ ਵਿੱਚ ਆਈ ਪੁਲਿਸ ਨੇ ਪਿੰਡ ਵਿੱਚ ਛਾਪੇਮਾਰੀ ਕੀਤੀ।
ਮੌਜੂਦਾ ਸਰਪੰਚ ਵੱਲੋਂ ਪੁਲਿਸ (Police) ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਨਸ਼ੇ ਦੀ ਵਿਕਰੀ ਕਰਨ ਸਬੰਧੀ ਇਤਲਾਹ ਦਿੱਤੀ ਗਈ ਸੀ। ਜਿਸ ਤੋਂ ਬਾਅਦ ਆਈ.ਜੀ. ਲੁਧਿਆਣਾ ਰੇਂਜ (I.G. Ludhiana Range) ਐੱਸ.ਪੀ.ਐੱਸ. ਪਰਮਾਰ ਵੱਲੋਂ ਆਪਣੀ ਟੀਮ ਦੇ ਨਾਲ ਪਿੰਡ ਮੰਡਿਆਣੀ ਦੇ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਨਾਲ ਹੀ ਸਾਰੇ ਪਿੰਡ ਵਾਸੀਆਂ ਨੂੰ ਇਕੱਠਾ ਕਰਕੇ ਉਨ੍ਹਾਂ ਨੂੰ ਇੱਕ ਸੁਨੇਹਾ ਦਿੱਤਾ ਕਿ ਨਸ਼ਾ ਵੇਚਣ ਅਤੇ ਖਰੀਦਣ ਤੇ ਕਰਨ ਤੋਂ ਦੂਰ ਰਹੋ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਐੱਸ.ਐੱਸ.ਪੀ. ਰੂਰਲ ਵੱਲੋਂ ਇਲਾਕੇ ‘ਚ ਸਰਚ ਆਪਰੇਸ਼ਨ ਚਲਾ ਕੇ ਅਣਪਛਾਤਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਪਿੰਡ ਦੇ ਵਿੱਚ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸੂਝਵਾਨ ਲੋਕਾਂ ਨੇ ਹੀ ਆਪਣੇ ਪਿੰਡ ਵਿੱਚ ਨਸ਼ੇ ਦੀ ਵਿਕਰੀ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ।
ਆਈ.ਜੀ. ਲੁਧਿਆਣਾ ਰੇਂਜ (I.G. Ludhiana Range) ਐੱਸ.ਪੀ.ਐੱਸ. ਪਰਮਾਰ ਨੇ ਕਿਹਾ ਕਿ ਪਿੰਡ ਵਿੱਚ ਤਿੰਨ-ਚਾਰ ਪਰਿਵਾਰਾਂ ਵੱਲੋਂ ਨਸ਼ੇ ਦੀ ਸਪਲਾਈ ਸਬੰਧੀ ਪਿੰਡ ਦੀ ਸਰਪੰਚ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਘਰਾਂ ਦੀ ਤਲਾਸ਼ੀ ਵੀ ਲਈ ਹੈ, ਪਰ ਇਸ ਦੌਰਾਨ ਪੁਲਿਸ ਨੂੰ ਕੋਈ ਵੀ ਨਸ਼ੀਲਾਂ ਪਦਾਰਥ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰਿਆਂ ਦਾ ਕੀਤਾ ਐਲਾਨ, ਪ੍ਰਮੁੱਖ ਆਗੂ ਲਾਪਤਾ !