ਲੁਧਿਆਣਾ: ਪੰਜਾਬ ਭਰ ਦੇ ਵਿੱਚ ਅੱਜ ਵਿਸ਼ੇਸ਼ ਮੁਹਿੰਮ ਦੇ ਤਹਿਤ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ ਖ਼ਾਸ ਤੌਰ ਤੇ ਜਨਤਕ ਥਾਵਾਂ ਅਤੇ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਖੋਜ ਮੁਹਿੰਮ ਚਲਾਈ ਜਾ ਰਹੀ ਹੈ, ਪੂਰੇ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਇੰਨਾ ਹੀ ਨਹੀਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 26 ਆਈਪੀਐਸ ਅਫ਼ਸਰਾਂ ਦੀ ਡਿਊਟੀ ਵੀ ਲਗਾਈ ਗਈ ਹੈ।
ਜਿਸਦੇ ਤਹਿਤ ਲੁਧਿਆਣਾ ਵਿੱਚ ਏਡੀਜੀਪੀ ਗੁਰਪ੍ਰੀਤ ਕੌਰ ਦੀ ਤਾਇਨਾਤੀ ਹੋਈ ਹੈ ਜਿਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਫ਼ਸਰਾਂ ਨੂੰ ਜਨਤਕ ਥਾਵਾਂ ਤੇ ਸਰਚ ਆਪਰੇਸ਼ਨ ਚਲਾਉਣ ਲਈ ਕਿਹਾ ਗਿਆ ਹੈ। ਇਸੇ ਦੇ ਤਹਿਤ ਏਡੀਸੀਪੀ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਰੇਲਵੇ ਸਟੇਸ਼ਨ ਤੇ ਜੀਆਰਪੀ ਅਤੇ ਪੰਜਾਬ ਪੁਲਿਸ ਦੀ ਮਦਦ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਸਾਡੀ ਟੀਮ ਵਲੋਂ ਲੁਧਿਆਣਾ ਸਟੇਸ਼ਨ ਦਾ ਜਾਇਜ਼ਾ ਲਿਆ ਗਿਆ ਅਤੇ ਏਡੀਸੀਪੀ ਪਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ ਉਹਨਾਂ ਇਹ ਵੀ ਕਿਹਾ ਕਿ ਅਫਸਰਾਂ ਵੱਲੋਂ ਵੀ ਸਾਨੂੰ ਸਮੇਂ ਸਮੇਂ 'ਤੇ ਚੈਕਿੰਗ ਸਬੰਧੀ ਦਿਸ਼ਾ ਨਿਰਦੇਸ਼ ਆਉਂਦੇ ਰਹਿੰਦੇ ਹਨ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀਆਂ ਹੋਰਨਾਂ ਥਾਂਵਾਂ 'ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ੇਸ਼ ਅਫਸਰਾਂ ਦੀ ਵੀ ਡਿਊਟੀ ਇੱਥੇ ਲਗਾਈ ਗਈ ਹੈ ਹਾਲਾਂਕਿ ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕਿਸੇ ਤਰ੍ਹਾਂ ਦੀ ਕੋਈ ਧਮਕੀ ਜਾਂ ਫਿਰ ਐਲਰਟ ਸੰਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਅਜਿਹੀ ਚੈਕਿੰਗ ਅਸੀਂ ਆਮ ਚਲਾਉਂਦੇ ਰਹਿੰਦੇ ਹਾਂ।
ਇਹ ਵੀ ਪੜ੍ਹੋ:- ਲੋਕ ਸਭਾ ਸਪੀਕਰ ਨੂੰ ਨਵੇਂ ਸੰਸਦ ਭਵਨ 'ਚ ਸਰਦ ਰੁੱਤ ਸੈਸ਼ਨ ਕਰਵਾਉਣ ਦੀ ਉਮੀਦ