ETV Bharat / state

ਲੁਧਿਆਣਾ: CAA ਖ਼ਿਲਾਫ਼ ਪੱਕੇ ਧਰਨੇ ਦਾ ਦੂਜਾ ਦਿਨ, ਵੱਡੀ ਤਦਾਦ 'ਚ ਪਹੁੰਚੀਆਂ ਮਹਿਲਾਵਾਂ - ਨਾਗਰਿਕਤਾ ਕਾਨੂੰਨ

ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ 'ਤੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਜਾਮਾ ਮਸਜਿਦ ਦੀ ਅਗਵਾਈ 'ਚ ਲਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਪ੍ਰਦਰਸ਼ਕਾਰੀਆਂ ਦੀ ਤਾਦਾਦ ਵਿੱਚ ਇਜ਼ਾਫ਼ਾ ਹੋ ਰਿਹਾ ਹੈ ਅਤੇ ਮਹਿਲਾਵਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

CAA ਖ਼ਿਲਾਫ਼ ਪੱਕੇ ਧਰਨੇ ਦਾ ਦੂਜਾ ਦਿਨ, ਵੱਡੀ ਤਦਾਦ 'ਚ ਪਹੁੰਚੀਆਂ ਮਹਿਲਾਵਾਂ

author img

By

Published : Feb 13, 2020, 6:43 PM IST

ਲੁਧਿਆਣਾ: ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ 'ਤੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਜਾਮਾ ਮਸਜਿਦ ਦੀ ਅਗਵਾਈ 'ਚ ਲਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਪ੍ਰਦਰਸ਼ਕਾਰੀਆਂ ਦੀ ਤਾਦਾਦ ਵਿੱਚ ਇਜ਼ਾਫ਼ਾ ਹੋ ਰਿਹਾ ਹੈ ਅਤੇ ਮਹਿਲਾਵਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਮਹਿਲਾਵਾਂ ਨੇ ਕਿਹਾ ਕਿ ਜਦੋਂ ਤੱਕ ਜਾਨ ਹੈ ਉਹ ਇਸੇ ਤਰ੍ਹਾਂ ਧਰਨੇ 'ਤੇ ਡਟੀਆਂ ਰਹਿਣਗੀਆਂ।

ਧਰਨੇ 'ਤੇ ਬੈਠੀਆਂ ਮਹਿਲਾਵਾਂ ਨੇ ਕਿਹਾ ਕਿ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ 'ਤੇ ਉਨ੍ਹਾਂ ਵੱਲੋਂ ਇਹ ਪੱਕਾ ਧਰਨਾ ਲਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਰਮ ਦੇ ਨਾਂਅ 'ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੁਸਲਿਮ ਭਾਈਚਾਰੇ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਖ਼ਿਲਾਫ਼ ਉਹ ਉਦੋਂ ਤੱਕ ਡਟੇ ਰਹਿਣਗੇ ਜਦੋਂ ਤੱਕ ਸਰਕਾਰ ਕਾਨੂੰਨ ਨਹੀਂ ਬਦਲਦੀ।

CAA ਖ਼ਿਲਾਫ਼ ਪੱਕੇ ਧਰਨੇ ਦਾ ਦੂਜਾ ਦਿਨ, ਵੱਡੀ ਤਦਾਦ 'ਚ ਪਹੁੰਚੀਆਂ ਮਹਿਲਾਵਾਂ

ਉਧਰ ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਧਰਮ ਦੇ ਨਾਂਅ 'ਤੇ ਨਾਗਰਿਕਤਾ ਸੋਧ ਕਾਨੂੰਨ ਬਣਾਇਆ ਹੈ, ਉਸ ਦੇ ਤਹਿਤ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਉਨ੍ਹਾਂ ਨੂੰ ਸਮਰਥਨ ਦੇ ਰਹੇ ਹਨ ਅਤੇ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ 'ਤੇ ਉਨ੍ਹਾਂ ਵੱਲੋਂ ਇਹ ਧਰਨੇ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ: 'ਸੱਯਦ ਅਲੀ ਸ਼ਾਹ ਗਿਲਾਨੀ ਦੀ ਸਿਹਤ ਬਾਰੇ ਅਫ਼ਵਾਹਾਂ ਬੇਬੁਨਿਆਦ'

ਹੋਰ ਬੋਲਦਿਆਂ ਉਨ੍ਹਾਂ ਕਿਹਾ ਸ਼ਾਹੀਨ ਬਾਗ ਵਿੱਚ ਚਲਾਏ ਗਏ ਧਰਨਿਆਂ ਦੇ ਨਾਲ ਸਰਕਾਰ ਸੋਚਣ ਲਈ ਮਜਬੂਰ ਹੋ ਗਈ ਹੈ। ਪ੍ਰਦਰਸ਼ਨ 'ਤੇ ਬੈਠੀਆਂ ਮਹਿਲਾਵਾਂ ਨੇ ਕਿਹਾ ਕਿ ਉਹ ਤਿੰਨ ਤਲਾਕ ਦੇ ਹੱਕ ਵਿੱਚ ਹਨ ਪਰ ਜੋ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਬਣਾਇਆ ਗਿਆ ਹੈ ਉਹ ਉਸ ਦੇ ਖ਼ਿਲਾਫ਼ ਹਨ ਅਤੇ ਜਦੋਂ ਤੱਕ ਉਨ੍ਹਾਂ 'ਚ ਜਾਨ ਹੈ ਉਹ ਇਸੇ ਤਰ੍ਹਾਂ ਧਰਨੇ 'ਤੇ ਡਟੇ ਰਹਿਣਗੇ।

ਨਾਇਬ ਸ਼ਾਹੀ ਇਮਾਮ ਨੇ ਇਹ ਵੀ ਕਿਹਾ ਹੈ ਕਿ ਲੋੜ ਪੈਣ 'ਤੇ ਧਰਨੇ ਦੀ ਮਿਆਦ ਵੀ ਵਧਾਈ ਜਾਵੇਗੀ ਅਤੇ ਇਸ ਨੂੰ ਦਿਨ ਰਾਤ ਲਈ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਵੱਲੋਂ ਥਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.