ETV Bharat / state

SGPC ਵੱਲੋਂ ਮਾਤਾ ਗੰਗਾ ਕਾਲਜ 'ਚ ਕਰਵਾਇਆ ਗਿਆ ਸੈਮੀਨਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਫ਼ੋਟੋ
author img

By

Published : Sep 17, 2019, 7:24 AM IST

ਲੁਧਿਆਣਾ: ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ 'ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਕੁਦਰਤ ਦਾ ਸੰਕਲਪ' ਵਿਸ਼ੇ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਵੇਖੋ ਵੀਡੀਓ

ਇਸ ਮੌਕੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰੰਗ ਰੂਪ ਦੇ ਭੇਦਭਾਵ ਇਨਸਾਨ ਦੇ ਪੈਦਾ ਕੀਤੇ ਹੋਏ ਹਨ ਪ੍ਰਮਾਤਮਾ ਦੀ ਨਜ਼ਰ ਵਿੱਚ ਸਭ ਬਰਾਬਰ ਹਨ। ਉਨ੍ਹਾਂ ਨੇ ਕਿਹਾ ਕਿ ਔਰਤ ਸਮਾਜ ਦਾ ਉਹ ਧੁਰਾ ਹੈ ਜਿਸ ਦੇ ਆਲੇ-ਦੁਆਲੇ ਸਾਰਾ ਸਮਾਜ ਘੁੰਮਦਾ ਹੈ। ਉੱਥੇ ਹੀ ਮਾਤਾ ਗੰਗਾ ਕਾਲਜ ਦੇ ਪ੍ਰਿੰਸੀਪਲ ਡਾਕਟਰ ਕੁਲਦੀਪ ਕੌਰ ਧਾਲੀਵਾਲ ਨੇ ਕਿਹਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ ਜੋ ਅੱਜ ਤੋਂ 550 ਸਾਲ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਉਹ ਅੱਜ ਵਿਗਿਆਨ ਵੀ ਸਵੀਕਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਅੱਜ ਕਿਸੇ ਹੋਰ ਰਾਹੇ ਪੈ ਗਈ ਹੈ । ਹੋ ਰਹੀਆਂ ਖੁਦਕੁਸ਼ੀਆਂ ਸਮਾਜਿਕ ਵਾਤਾਵਰਨ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਕਈ ਥਾਵਾਂ ਵਿੱਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣਾ ਹੈ।

Intro:ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਦੀ ਸਰਪ੍ਰਸਤੀ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਪ੍ਰੋਫੈਸਰ ਕਿਰਪਾਲ ਸਿੰਘ ਪਹੁੰਚੇ ।

Body:ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ''ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਕੁਦਰਤ ਦਾ ਸੰਕਲਪ'' ਵਿਸ਼ੇ ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਬੁੱਧੀਜੀਵੀਆਂ ਤੋਂ ਇਲਾਵਾ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ਤੇ ਪਹੁੰਚੇ ।
ਪੋ੍ਫੈਸਰ ਕਿ੍ਪਾਲ ਸਿੰਘ ਬਡੂੰਗਰ ਨੇ ਬੋਲਦਿਆਂ ਕਿਹਾ ਕਿ ਰੰਗ ਰੂਪ ਦੇ ਭੇਦਭਾਵ ਇਨਸਾਨ ਦੇ ਪੈਦਾ ਕੀਤੇ ਹੋਏ ਹਨ ਪ੍ਮਾਤਮਾ ਦੀ ਨਜਰ ਵਿੱਚ ਸਭ ਬਰਾਬਰ ਹਨ। ਉਹਨਾਂ ਕਿਹਾ ਕਿ ਔਰਤ ਸਮਾਜ ਦਾ ਉਹ ਧੁਰਾ ਹੈ ਜਿਸ ਦੇ ਆਲੇ ਦੁਆਲੇ ਸਾਰਾ ਸਮਾਜ ਘੁੰਮਦਾ ਹੈ।
ਉਹਨਾਂ ਕਿਹਾ ਕਿ ਸਮਾਜ ਵਿਚ ਅੱਜ ਕੱਲ ਇਹੋ ਜਿਹੇ ਸੋਦੇ ਹੋ ਰਹੇ ਹੈ ਕਿ ਲੜਕੀਆਂ ਆਈਲੈਸਟ ਕਰ ਕੇ ਵਿਆਹ ਕਰ ਕੇ ਆਪ ਬਾਹਰ ਜਾ ਰਹੀਆਂ ਹਨ ਅਤੇ ਲੜਕੇ ਵਾਲੇ ਪੈਸੇ ਖਰਚ ਰਹੇ ਹਨ ।ਇਸ ਨਾਲ ਸਾਡੇ ਸਮਾਜ ਵਿਚ ਗਿਰਾਵਟ ਆ ਰਹੀ ਹੈ।
ਮਾਤਾ ਗੰਗਾ ਕਾਲਜ ਦੇ ਪਿ੍ੰਸੀਪਲ ਡਾਕਟਰ ਕੁਲਦੀਪ ਕੌਰ ਧਾਲੀਵਾਲ ਨੇ ਕਿਹਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ।ਜੋ ਅੱਜ ਤੋੱ 550 ਸਾਲ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਉਹ ਅੱਜ ਵਿਗਿਆਨ ਵੀ ਸਵੀਕਾਰ ਕਰ ਰਿਹਾ ਹੈ।ਉਹਨਾ ਕਿ ਗੁਰੂਆਂ ਪੀਰਾਂ ਦੀ ਧਰਤੀ ਅੱਜ ਕਿਸ ਰਾਹੇ ਪੈ ਗਈ ਹੈ ।ਹੋ ਰਹੀਆਂ ਖੁਦਕੁਸ਼ੀਆਂ ਸਮਾਜਿਕ ਵਾਤਾਵਰਨ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

Conclusion:ਪੰਜਾਬ ਸਰਕਾਰ ਵੱਲੋਂ ਵੀ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਏ ਜਾ ਰਹੇ ਹਨ ।
ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ।ਜਿਨ੍ਹਾਂ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣਾ ਹੈ ।
ETV Bharat Logo

Copyright © 2024 Ushodaya Enterprises Pvt. Ltd., All Rights Reserved.