ਲੁਧਿਆਣਾ: ਜ਼ਿਲ੍ਹੇ ’ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਵਰਕਰਾਂ ਅਤੇ ਪੁਲਿਸ ਵਿਚਾਲੇ ਕਾਫੀ ਧੱਕਾ ਮੁੱਕੀ ਹੁੰਦੀ ਰਹੀ ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਹਿਰਾਸਤ ਚ ਲੈ ਲਿਆ ਅਤੇ ਪੁਲਿਸ ਸਟੇਸ਼ਨ ’ਚ ਉਨ੍ਹਾਂ ਦੀ ਸਿਹਤ ਵਿਗੜ ਗਈ।
ਇਸ ਸਬੰਧ ’ਚ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਧੱਕਾ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੀਰਾ ਸਿੰਘ ਗਾਬੜੀਆ ਨੂੰ ਧੱਕੇ ਨਾਲ ਪੁਲਿਸ ਹਿਰਾਸਤ ਚ ਲੈ ਕੇ ਗਈ। ਇਸ ਦੌਰਾਨ ਉਨ੍ਹਾਂ ਨੂੰ ਕਾਫੀ ਸੱਟਾਂ ਵੱਜੀਆਂ ਉਨ੍ਹਾਂ ਦੇ ਮੋਢੇ ’ਤੇ ਸੱਟ ਵੱਜੀ ਹੈ ਅਤੇ ਉਨ੍ਹਾਂ ਦੇ ਮਣਕੇ ਹਿਲ ਗਏ ਹਨ। ਜਿਸ ਲਈ ਪੁਲਿਸ ਤੇ ਮੰਤਰੀ ਆਸ਼ੂ ਜ਼ਿੰਮੇਵਾਰ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬੈਂਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਦੂਜੇ ਪਾਸੇ ਕੈਬਨਿਟ ਮੰਤਰੀ ਆਸ਼ੂ ਦੀ ਪਤਨੀ ਮਮਤਾ ਆਸ਼ੂ ਥਾਣੇ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਆਗੂਆਂ ਨੂੰ ਖਰੀਆਂ ਖਰੀਆਂ ਸੁਣਾਈਆਂ ਅਤੇ ਕਿਹਾ ਕਿ ਮੰਤਰੀ ਆਸ਼ੂ ਨੂੰ ਅਕਾਲੀ ਦਲ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜੋ: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ