ETV Bharat / state

ਵੱਡੀ ਖ਼ਬਰ, ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਖੁਦਕੁਸ਼ੀ - 10 ਲੱਖ ਰੁਪਏ ਦੀ ਮੱਦਦ ਦਾ ਐਲਾਨ

ਕਾਂਗਰਸ ਦੇ ਸੀਨੀਅਰ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਦੇ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕੀਤੀ ਗਈ ਹੈ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਆਡੀਓ ਜਾਰੀ ਕਰ ਕਾਂਗਰਸ ‘ਤੇ ਵੀ ਨਾਮੋਸ਼ੀ ਜਤਾਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਨਵਜੋਤ ਸਿੰਘ ਸਿੱਧੂ ਵੱਲੋਂ ਮੁਲਕਾਤ ਕਰ ਮਾਲੀ ਮਦਦ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਖੁਦਕੁਸ਼ੀ
ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਖੁਦਕੁਸ਼ੀ
author img

By

Published : Jul 30, 2021, 8:16 AM IST

ਲੁਧਿਆਣਾ: ਪਿੰਡ ਜਾਂਗਪੁਰ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਨੇ ਖੁਦਕੁਸ਼ੀ ਕਰ ਲਈ ਹੈ। ਹੈਪੀ ਬਾਜਵਾ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਆਡੀਓ ਵੀ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੀ ਕਾਂਗਰਸ ਪਾਰਟੀ ’ਤੇ ਨਮੋਸ਼ੀ ਪ੍ਰਗਟਾਉਂਦਿਆਂ ਆਪਣੇ ਹੀ ਪਿੰਡ ਦੇ ਤਿੰਨ ਵਿਅਕਤੀਆਂ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖਤਮ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਾਂਗਪੁਰ ’ਚ ਇੱਕ ਪਲਾਟ ਹੈਪੀ ਬਾਜਵਾ ਨੇ ਖਰੀਦਿਆ ਸੀ, ਜਿਸ ਦੀ ਉਸ ਨੇ ਰਜਿਸਟਰੀ ਵੀ ਆਪਣੇ ਨਾਂ ਕਰਵਾ ਲਈ ਸੀ ਪਰ ਇਸ ਪਲਾਟ ਦੀ ਮਲਕੀਅਤ ਨੂੰ ਲੈ ਕੇ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਲੋਕਲ ਕਾਂਗਰਸ ਹਾਈਕਮਾਂਡ ਕੋਲ ਵੀ ਮਸਲੇ ਨੂੰ ਸੁਲਝਾਉਣ ਲਈ ਫਰਿਆਦ ਰੱਖੀ ਸੀ ਪਰ ਇਸ ਮਸਲੇ ’ਤੇ ਪਾਰਟੀ ਵੱਲੋਂ ਹੈਪੀ ਬਾਜਵੇ ਮੁਤਾਬਿਕ ਉਸ ਦੀ ਪੂਰੀ ਤਰ੍ਹਾਂ ਬਾਂਹ ਨਹੀਂ ਫੜੀ ਗਈ ਸੀ।

ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਖੁਦਕੁਸ਼ੀ

ਇਸੇ ਤੋਂ ਖਫ਼ਾ ਹੋ ਕੇ ਸੋਸ਼ਲ ਮੀਡੀਆ ’ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਪਰਿਵਾਰ ਦੀ ਬਾਂਹ ਫੜਨ ਲਈ ਅਤੇ ਹੋਰ ਕਾਂਗਰਸੀ ਵਰਕਰਾਂ ਦੀ ਸੁਣਵਾਈ ਕਰਨ ਸਬੰਧੀ ਨਸੀਹਤ ਦੇ ਕੇ ਆਪਣੇ ਟਰੈਕਟਰ ’ਤੇ ਪਿੰਡ ਹਿੱਸੋਵਾਲ ਨੇੜੇ ਪੁੱਜ ਕੇ ਦੁਪਹਿਰ ਕਰੀਬ ਦੋ ਵਜੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਦੀ ਹਾਲਤ ਖਰਾਬ ਹੁੰਦੀ ਦੇਖ ਨਿੱਜੀ ਹਸਪਤਾਲ ਮੁੱਲਾਂਪੁਰ ਵਿਖੇ ਲਿਆਂਦਾ ਗਿਆ। ਜਿੱਥੇ ਉਹ ਜ਼ਿੰਦਗੀ-ਮੌਤ ਦੀ ਲੜਾਈ ਲੜਦਾ ਹੋਇਆ ਦਮ ਤੋੜ ਗਿਆ।

ਜਾਰੀ ਆਡੀਓ ’ਚ ਅਤੇ ਹੱਥ ਲਿਖਤ ਪੋਸਟ ’ਚ ਹੈਪੀ ਬਾਜਵਾ ਨੇ ਇਹ ਵੀ ਲਿਖਿਆ ਹੈ ਕਿ ‘‘ਮੇਰੀ ਮੌਤ ਦੇ ਜ਼ਿੰਮੇਵਾਰ ਪ੍ਰੀਤਮ ਸਿੰਘ ਪੁੱਤਰ ਹਰਚੰਦ ਸਿੰਘ, ਬਲਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਮਹਿੰਦਰ ਸਿੰਘ ਬਾਬੂ ਪੰਚ ਪੁੱਤਰ ਲਛਮਣ ਸਿੰਘ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕਾਂ ਵੱਲੋਂ ਉਸ ਵਿਰੁੱਧ ਝੂਠੀਆਂ ਗਵਾਹੀਆਂ ਦਿੱਤੀਆਂ ਗਈਆਂ ਹਨ।

ਥਾਣਾ ਦਾਖਾ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਗੁਰਬੰਸ ਸਿੰਘ ਬੈਂਸ ਨਾਲ ਫੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹੈਪੀ ਬਾਜਵਾ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਉਸ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ।

ਕੈਪਟਨ ਸੰਦੀਪ ਸਿੰਘ ਸੰਧੂ ਨੇ ਕਾਂਗਰਸੀ ਆਗੂ ਹੈਪੀ ਬਾਜਵਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਦਾ ਇੱਕ ਜੁਝਾਰੂ ਵਰਕਰ ਸਾਡੇ ਤੋਂ ਰੁਖ਼ਸਤ ਹੋ ਗਿਆ ਹੈ, ਜਿਸ ਦਾ ਪਿਆ ਘਾਟਾ ਪਾਰਟੀ ਅਤੇ ਪਰਿਵਾਰ ਨੂੰ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ।

ਦੇਰ ਰਾਤ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉੁਨ੍ਹਾਂ ਦੇ ਘਰ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਮੌਕੇ ‘ਤੇ ਦੱਸਿਆ ਕਿ ਇਸ ਪਰਿਵਾਰ ਨੂੰ ਸਰਕਾਰ ਵਲੋਂ 10 ਲੱਖ ਰੁਪਏ ਦੀ ਮੱਦਦ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਜੋ ਵੀ ਇਸ ਮਾਮਲੇ ਦੇ ਵਿੱਚ ਦੋਸ਼ੀ ਪਾਇਆ ਗਿਆ ਉਹ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਵਿੱਚ 3 ਮੁਲਜ਼ਮਾਂ ‘ਚੋਂ 2 ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਕਾਰਵਾਈ ਵੀ ਜਲਦ ਹੀ ਹੋਏਗੀ।

ਇਹ ਵੀ ਪੜ੍ਹੋ:CIA ਸਟਾਫ਼ ਨੇ ਰਾਤੋਂ ਰਾਤ ਚੁੱਕਿਆ ਨੌਜਵਾਨ, ਪਰਿਵਾਰ ਨੂੰ ਨਹੀਂ ਦੱਸੀ ਕੋਈ ਵਜ੍ਹਾ

ETV Bharat Logo

Copyright © 2025 Ushodaya Enterprises Pvt. Ltd., All Rights Reserved.