ETV Bharat / state

ਸੰਗਰੂਰ ਜ਼ਿਮਨੀ ਚੋਣ 'ਚ ਲੋਕਾਂ ਨੇ ਲਿਆਂਦਾ ਬਦਲਾਅ: ਮਹੇਸ਼ਇੰਦਰ ਗਰੇਵਾਲ - ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਲੀਡ

ਸੰਗਰੂਰ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਲੀਡ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਲੋਕਾਂ ਨੇ ਲਿਆਂਦਾ ਬਦਲਾਅ ਹੈ, ਆਮ ਆਦਮੀ ਪਾਰਟੀ ਪਿੱਛੇ ਰਹਿ ਗਈ ਹੈ।

ਸੰਗਰੂਰ ਜ਼ਿਮਨੀ ਚੋਣ 'ਚ ਲੋਕਾਂ ਨੇ ਲਿਆਂਦਾ ਬਦਲਾਅ

author img

By

Published : Jun 26, 2022, 5:23 PM IST

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਵੱਲੋਂ ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਲੀਡ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਗਈ ਹੈ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈ ਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ।

ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜੋ ਵੱਡੇ-ਵੱਡੇ ਦਾਅਵੇ-ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਬਦਲਾਅ ਹੈ, ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ 6 ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ 6 ਲੱਖ ਤੋਂ ਵੱਧ ਵੋਟਾਂ ਪਈਆਂ ਸਨ, ਪਰ ਹੁਣ 2 ਲੱਖ ਰਹਿ ਗਈਆਂ ਹਨ।

ਇਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਆਪਣੀ ਹਾਰ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਸੰਗਰੂਰ ਜ਼ਿਮਨੀ ਚੋਣ ਲੜਨਾ ਹੀ ਨਹੀਂ ਚਾਹੁੰਦਾ ਸੀ, ਪਰ ਪੰਥਕ ਏਜੰਡੇ ਨੂੰ ਲੈ ਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਹੀ ਉਨ੍ਹਾਂ ਵੱਲੋਂ ਸਾਂਝੇ ਤੌਰ 'ਤੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇਕੋ ਹੀ ਏਜੰਡਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਤੇ ਉਸ 'ਤੇ ਉਹ ਲਗਾਤਾਰ ਕੰਮ ਕਰਦੇ ਰਹਿਣਗੇ।

ਸੰਗਰੂਰ ਜ਼ਿਮਨੀ ਚੋਣ 'ਚ ਲੋਕਾਂ ਨੇ ਲਿਆਂਦਾ ਬਦਲਾਅ

ਉੱਥੇ ਦੂਜੇ ਪਾਸੇ ਆਈ.ਏ.ਐਸ ਅਫ਼ਸਰ ਪੋਪਲੀ ਦੇ ਬੇਟੇ ਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਤੇ ਕੁੱਝ ਨਹੀਂ ਬੋਲ ਸਕਦੇ। ਪਰ ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਇੰਨੀ ਸਾਫ਼ ਸੁਥਰੀ ਸੀ ਤਾਂ ਉਨ੍ਹਾਂ ਨੂੰ ਜਦੋਂ ਰਿਕਵਰੀ ਹੋ ਰਹੀ ਸੀ ਤਾਂ ਉਸ ਦੀ ਵੀਡਿਓਗ੍ਰਾਫੀ ਕਰਵਾਉਣੀ ਚਾਹੀਦੀ ਸੀ ਤਾਂ ਜੋ ਆਮ ਲੋਕਾਂ ਨੂੰ ਵੀ ਪਤਾ ਲੱਗ ਸਕਦਾ ਕਿ ਕਿੰਨੀ ਤੇ ਕਿੱਥੋਂ ਰਿਕਵਰੀ ਹੋਈ ਹੈ।

ਉਨ੍ਹਾਂ ਕਿਹਾ ਜੇਕਰ ਕਿਸੇ ਨੂੰ ਇਸ ਤਰ੍ਹਾਂ ਜ਼ਲੀਲ ਕੀਤਾ ਜਾਵੇ ਤਾਂ ਫਿਰ ਉਹ ਅਜਿਹਾ ਕਦਮ ਚੁੱਕ ਹੀ ਲੈਂਦਾ ਹੈ, ਉਨ੍ਹਾਂ ਕਿਹਾ ਉਸ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੁਝ ਹੋਰ ਹੋਇਆ ਹੈ, ਇਹ ਤਾਂ ਪਤਾ ਨਹੀਂ ਪਰ ਪੁਲਿਸ ਨੂੰ ਇਸ ਮਾਮਲੇ ਵਿੱਚ ਨਿਰਪੱਖਤਾ ਨਾਲ ਤਫ਼ਤੀਸ਼ ਕਰਨੀ ਚਾਹੀਦੀ ਸੀ।

ਇਹ ਵੀ ਪੜੋ: ਜਿੱਤ ਤੋਂ ਬਾਅਦ ਸਿਮਰਨਜੀਤ ਮਾਨ ਦਾ ਵਿਰੋਧੀਆਂ ’ਤੇ ਹਮਲਾ, ਸੁਣੋ ਲੋਕਸਭਾ 'ਚ ਕਿਹੜੇ ਮੁੱਦੇ ਚੁੱਕਣਗੇ ਮਾਨ ?

ETV Bharat Logo

Copyright © 2025 Ushodaya Enterprises Pvt. Ltd., All Rights Reserved.