ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚਿਆ ਹੈ। ਇਸ ਮੌਕੇ ਵਫ਼ਦ ਵਿੱਚ ਵਿਰਸਾ ਸਿੰਘ ਵਲਟੋਹਾ, ਹਰੀਸ਼ ਢੰਡਾ, ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਹੋਰ ਕਈ ਅਕਾਲੀ ਆਗੂ ਸ਼ਾਮਲ ਹਨ।
ਬੀਤੇ ਦਿਨ ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ: ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੀ ਸੰਗਰੂਰ ਵਿਖੇ ਰਿਹਾਇਸ਼ 'ਤੇ ਮਿਲਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਇਸਦੇ ਨਾਲ ਹੀ ਅਕਾਲੀ ਦੀ ਸੀਨੀਅਰ ਲੀਡਰਸ਼ਿੱਪ ਵੀ ਮੌਜੂਦ ਰਹੀ।
ਇਹ ਵੀ ਪੜੋ: ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ
ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦਾ ਅਹਿਮ ਬਿਆਨ ਸਾਹਮਣੇ ਆਇਆ ਤੇ ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਅਪੀਲ ਕੀਤੀ ਗਈ ਸੀ ਬੰਦੀ ਸਿੰਘਾਂ ਲਈ ਸਮੁੱਚਾ ਪੰਥ ਇਕੱਠਾ ਹੋਵੇ ਅਤੇ ਲੋਕਸਭਾ ਜ਼ਿਮਨੀ ਚੋਣ ਲਈ ਇੱਕ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਸਲੇ ਨੂੰ ਲੈਕੇ ਪੰਥਕ ਲੀਡਰਾਂ ਵੱਲੋਂ ਅਹਿਮ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਇਸ ਸਬੰਧੀ ਆਖਰੀ ਫੈਸਲਾ ਵੀ ਲੈ ਲਿਆ ਜਾਵੇਗਾ।
ਰਾਜੋਆਣਾ ਦੀ ਭੈਣ ਦੀ ਚੋਣ ਲੜਨ ਤੋਂ ਕੀਤਾ ਇਨਕਾਰ: ਬੀਤੇ ਦਿਨ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਦੱਸ ਦਈਏ ਕਿ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਚ ਮਿਲਣ ਦੇ ਲਈ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਸੰਗਰੂਰ ਜਿਮਨੀ ਚੋਣ ਲੜਨ ਤੋਂ ਇਨਕਾਰ ਕਰਦੇ ਹੋਏ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਹਲਾਤਾਂ ਦੇ ਮੱਦੇਨਜ਼ਰ ਚੋਣ ਲੜਨ ਤੋਂ ਉਹ ਅਸਮਰੱਥ ਹੈ।
ਬੀਤੇ ਦਿਨ ਸਿੱਖ ਜਥੇਬੰਦੀਆਂ ਨੇ ਕੀਤਾ ਸੀ ਐਲਾਨ: ਦੱਸ ਦਈਏ ਕਿ ਸਿੱਖ ਜਥੇਬੰਦੀਆਂ ਰਾਜੋਆਣਾ ਦੀ ਭੈਣ ਦੇ ਘਰ ਪਹੁੰਚੀਆਂ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲੜਨ ਦੀ ਗੱਲ ਆਖੀ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸਹਿਯੋਗ ਕਰਨ ਦੀ ਗੱਲ ਆਖੀ ਸੀ।
ਸੰਗਰੂਰ ਸੀਟ: ਕਾਬਿਲੇਗੌਰ ਹੈ ਕਿ ਸਾਲ 2014 ’ਚ ਭਗਵੰਤ ਮਾਨ ਨੇ ਸੁਖਦੇਵ ਢੀਂਡਸਾ ਨੂੰ ਹਰਾ ਕੇ ਸੰਗਰੂਰ ਦੀ ਸੀਟ ਜਿੱਤੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ (Bhagwant Mann resigns from Lok Sabha seat) ਦਿੱਤਾ ਸੀ। ਉਹ ਆਮ ਆਦਮੀ ਪਾਰਟੀ ਤੋਂ ਲੋਕ ਸਭਾ ਦੇ ਇਕਲੌਤੇ ਮੈਂਬਰ ਸਨ, ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ।
23 ਜੂਨ ਨੂੰ ਪੈਣਗੀਆਂ ਵੋਟਾਂ: ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣਾਂ ਲਈ 23 ਜੂਨ ਦੀ ਐਲਾਨ ਚੋਣ ਕਮੀਸ਼ਨਰ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਜ਼ਿਮਣੀ ਚੋਣਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਚੋਣਾਂ ਲਈ ਨੋਮੀਨੇਸ਼ਨ ਦੀ ਤਰੀਕ 30 ਮਈ ਰੱਖੀ ਗਈ ਹੈ ਤੇ ਆਖਰੀ ਤਾਰੀਕ 6 ਜੂਨ ਹੈ। ਇਸ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਤਾਰੀਕ 6 ਜੂਨ ਰੱਖੀ ਗਈ ਹੈ ਤੇ ਉਮੀਦਵਾਰ ਆਪਣੀ 9 ਜੂਨ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।
ਇਹ ਵੀ ਪੜੋ: ਜ਼ਿਮਨੀ ਚੋਣ ਨੂੰ ਲੈਕੇ ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈਆਂ ਗੱਲਾਂ