ETV Bharat / state

ਬੀਜੇਪੀ ਵਲੋਂ ਗੁਰਮੀਤ ਰਾਮ ਰਹੀਮ ਬਾਰੇ ਦਿੱਤੇ ਬਿਆਨ 'ਤੇ ਭਖੀ ਸਿਆਸਤ - Z Plus Security Cover To Gurmeet Ram Rahim Singh

ਗੁਰਮੀਤ ਰਾਮ ਰਹੀਮ ਨੂੰ ਮਿਲੀ ਜੈੱਡ ਪਲੱਸ ਸੁਰੱਖਿਆ (ram rahim z plus security) ’ਤੇ ਭਾਜਪਾ ਵੱਲੋਂ ਬਿਆਨ ’ਤੇ ਸਿਆਸਤ ਭਖੀ ਜਾ ਰਹੀ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਬਲਾਤਕਾਰ ਤੋਂ ਵੱਧ ਗੰਭੀਰ ਜੁਰਮ ਕਿਹੜਾ ਹੋ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ

author img

By

Published : Feb 22, 2022, 3:32 PM IST

ਲੁਧਿਆਣਾ: ਗੁਰਮੀਤ ਰਾਮ ਰਹੀਮ ਨੂੰ ਫਰਲੋ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਉਸ ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security Cover To Gurmeet Ram Rahim Singh) ਮੁਹੱਈਆ ਕਰਵਾਉਣ ਦਾ ਮਾਮਲਾ ਹੁਣ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਜਿੱਥੇ ਭਾਜਪਾ ਵੱਲੋਂ ਇਸ ਨੂੰ ਸੁਰੱਖਿਆ ਦੇ ਨਾਲ ਜੋੜਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ

ਇਸ ਪੂਰੇ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਕਿਹਾ ਜਾ ਰਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਫਰਲੋ ਇਸ ਕਰਕੇ ਦਿੱਤੀ ਗਈ ਕਿਉਂਕਿ ਉਸ ਨੇ ਕੋਈ ਗੰਭੀਰ ਜੁਰਮ ਨਹੀਂ ਕੀਤਾ, ਉਨ੍ਹਾਂ ਕਿਹਾ ਜਦਕਿ ਬਲਾਤਕਾਰ ਅਤੇ ਕਤਲ ਵਰਗੇ ਮਾਮਲੇ ਉਸ ’ਤੇ ਚੱਲ ਰਹੇ ਹਨ ਅਤੇ ਉਸ ਵਿੱਚੋਂ ਨੂੰ ਸਜ਼ਾਵਾਂ ਮਿਲੀਆਂ ਹਨ ਇਸ ਤੋਂ ਜ਼ਿਆਦਾ ਸੰਗੀਨ ਜੁਰਮ ਹੋਰ ਕਿਹੜਾ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਇਸ ਪੂਰੇ ਮਾਮਲੇ ਤੇ ਕਿਸ ਆਧਾਰ ’ਤੇ ਬਿਆਨਬਾਜ਼ੀ ਕਰ ਰਹੀ ਹੈ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ।

ਰਾਮ ਰਹੀਮ ਨੂੰ ਜੈੱਡ ਪਲੱਸ ਸੁਰੱਖਿਆ

ਰਾਮ ਰਹੀਮ ਨੂੰ ਹੁਣ ਖਾਲਿਸਤਾਨੀ ਸਮੱਰਥਕਾ ਤੋਂ ਖਤਰਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਗੁਰਮੀਤ ਰਾਮ ਰਹੀਮ ਨੂੰ ਹੁਣ ਜ਼ੈੱਡ ਪਲੱਸ ਸੁਰੱਖਿਆ 'ਚ ਰੱਖਿਆ ਜਾਵੇਗਾ। ਇਸ ਸਬੰਧੀ ਏਡੀਜੀ ਸੀਆਈਡੀ ਵੱਲੋਂ ਰੋਹਤਕ ਰੇਂਜ ਕਮਿਸ਼ਨਰ ਨੂੰ 6 ਫਰਵਰੀ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ’ਚ ਜੈੱਡ ਪਲੱਸ ਸੁਰੱਖਿਆ ਦਾ ਜ਼ਿਕਰ ਕੀਤਾ ਗਿਆ ਹੈ। ਨਾਲ ਹੀ ਪੱਤਰ ਚ ਇੰਟੇਲ ਏਜੰਸੀ ਦੀ ਇਨਪੁੱਟਸ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਤੋਂ ਇਨਪੁਟ ਮਿਲੇ ਹਨ ਕਿ ਰਾਮ ਰਹੀਮ ਨੂੰ ਖਾਲਿਸਤਾਨੀ ਅੱਤਵਾਦੀਆਂ ਤੋਂ ਖਤਰਾ ਹੈ। ਇਸ ਤੋਂ ਇਲਾਵਾ ਸਜ਼ਾ ਤੋਂ ਪਹਿਲਾਂ ਵੀ ਉਸ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ। ਇਸ ਖਤਰੇ ਦੇ ਮੱਦੇਨਜ਼ਰ ਗੁਰਮੀਤ ਰਾਮ ਰਹੀਮ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨਾ ਜ਼ਰੂਰੀ ਹੈ।

ਪਹਿਲਾਂ 21 ਦਿਨਾਂ ਦੀ ਮਿਲੀ ਸੀ ਫਰਲੋ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 21 ਦਿਨ ਲਈ ਜੇਲ੍ਹ ਤੋਂ ਬਾਹਰ ਆਇਆ ਹੈ। ਸੁਨਾਰੀਆ ਜੇਲ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ। ਜਿਸ ’ਤੇ ਵਿਰੋਧੀਆ ਨੇ ਇਤਰਾਜ਼ ਵੀ ਜਤਾਇਆ ਸੀ।

ਇਹ ਵੀ ਪੜੋ: ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ’ਤੇ ਭਾਜਪਾ ਦਾ ਬਿਆਨ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.