ਲੁਧਿਆਣਾ : ਲੁਧਿਆਣਾ ਵਿਖੇ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੋਭਾ ਯਾਤਰਾ ਕੱਢੀ ਗਈ।
ਇਹ ਯਾਤਰਾ ਲੁਧਿਆਣਾ ਦੀ ਬਸਤੀ ਜੋਧੇਵਾਲ ਤੋਂ ਸ਼ੁਰੂ ਹੋਈ ਅਤੇ ਅੰਬੇਦਕਰ ਨਵਯੁਵਕ ਦਲ ਵੱਲੋਂ ਇਸ ਦਾ ਸੁਹਾਨੀ ਬਿਲਡਿੰਗ ਚੌਂਕ ਵਿਖੇ ਪਹੁੰਚਣ ਉੱਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਦੌਰਾਨ ਸੰਗਤ ਲਈ ਸ਼ਰਧਾਲੂਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ।
ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਅੰਬੇਦਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਨੇ ਹਮੇਸ਼ਾ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ ਅਤੇ ਸਾਰੇ ਧਰਮਾਂ ਨੂੰ ਬਰਾਬਰੀ ਦਾ ਦਰਜ਼ਾ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੇ ਹਮੇਸ਼ਾ ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਇਸ ਮੌਕੇ ਰਾਜੀਵ ਕੁਮਾਰ ਲਵਲੀ ਨੇ ਸਮਾਜ ਵਿੱਚ ਉੱਚ-ਨੀਚ ਨੂੰ ਖ਼ਤਮ ਕਰਨ ਦਾ ਸੁਨੇਹਾ ਵੀ ਦਿੱਤਾ।