ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੀ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਝੜਪ ਹੋ ਗਈ। ਦਰਅਸਲ, ਅਕਸਰ ਸੁਰਖਿਆਂ ਅਤੇ ਵਿਵਾਦਾਂ ‘ਚ ਰਹਿਣ ਵਾਲੇ ਪੰਜਾਈ ਗਾਇਕ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਏਸੀਪੀ ਜਸ਼ਨਦੀਪ ਸਿੰਘ ਗਿੱਲ ਦੇ ਦਫਤਰ ਵਿੱਚ ਪੇਸ਼ ਹੋਏ ਸਨ। ਉਨ੍ਹਾਂ ਨੇ ਆਪਣੇ ਬਿਆਨ ਕਲਮਬੰਦ ਕਰਵਾਏ। ਲੁਧਿਆਣਾ ਪੁਲਿਸ ਕੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਸ਼ਿਕਾਇਤ ਆਈ ਸੀ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇ ਵਾਲਾ ਨੂੰ ਨੋਟਿਸ ਜਾਰੀ ਕੀਤਾ ਸੀ।
ਦੱਸਣਯੋਗ ਹੈ ਕਿ ਲੁਧਿਆਣਾ ਦੇ ਆਰਟੀਆਈ ਐਕਟੀਵੀਸਟ ਕੁਲਦੀਪ ਸਿੰਘ ਖੇੜਾ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਖੇੜਾ ਨੇ ਦੋਸ਼ ਲਾਇਆ ਕਿ ਇਹ ਗਾਇਕ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ। ਜੋ ਕੀ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਸੰਦੇਸ਼ ਜਾਂਦਾ ਹੈ । ਉਨ੍ਹਾਂ ਨੇ ਕਿਹਾ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਵੀ ਉਲੰਘਣਾ ਹੋ ਰਹੀ ਹੈ। ਨੌਜਵਾਨ ਇਨ੍ਹਾਂ ਦੇ ਗੀਤ ਸੁਣ ਕੇ ਇਹ ਚੀਜਾਂ ਫਾਲੋ ਕਰਨ ਦੀ ਕੋਸ਼ਿਸ਼ ਕਰਦੇ ਹਨ। ਖੇੜਾ ਨੇ ਕਿਹਾ ਇਸ ਤਰਾਂ ਦੇ ਗੀਤ ਬੰਦ ਕਰਵਾਏ ਜਾਣੇ ਚਾਹੀਦੇ ਹਨ। ਖੇੜਾ ਨੇ ਪੁਲਿਸ ਨੂੰ ਇਸ ਤੇ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।