ETV Bharat / state

Death anniversary of Deep Sidhu: ਦੀਪ ਸਿੱਧੂ ਦੀ ਮਨਾਈ ਬਰਸੀ ਸਮਾਗਮ 'ਚ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਦੀਪ ਸਿੱਧੂ ਦੀ ਪਹਿਲੀ ਬਰਸੀ ਸਮਾਗਮ ਮੌਕੇ ਕਈ ਧਾਰਮਿਕ ਤੇ ਸਿਆਸੀ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਵਿਸ਼ੇਸ਼ ਤੌਰ ਉਤੇ ਪਹੁੰਚੇ ਤੇ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸੰਗਤ ਵੱਲੋਂ ਸਿੱਖ ਮਸਲਿਆਂ ਨੂੰ ਲੈ ਕੇ ਕਈ ਸਵਾਲ ਕੀਤੇ ਗਏ।

Sidhu Moosewala's father Balkaur Singh arrived at Deep Sidhu's death anniversary
ਦੀਪ ਸਿੱਧੂ ਦੀ ਮਨਾਈ ਬਰਸੀ ਸਮਾਗਮ 'ਚ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
author img

By

Published : Feb 15, 2023, 5:40 PM IST

ਦੀਪ ਸਿੱਧੂ ਦੀ ਮਨਾਈ ਬਰਸੀ ਸਮਾਗਮ 'ਚ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਲੁਧਿਆਣਾ : ਅੱਜ ਲੁਧਿਆਣਾ ਦੇ ਜਗਰਾਓਂ ਵਿੱਚ ਸਥਿਤ ਪਿੰਡ ਚੌਂਕੀਮਾਨ ਵਿਖੇ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਕਈ ਧਾਰਮਿਕ ਅਤੇ ਸਿਆਸੀ ਸਖ਼ਸ਼ੀਅਤਾਂ ਵੱਲੋਂ ਬਰਸੀ ਸਮਾਗਮ ਵਿੱਚ ਸ਼ਾਮਲ ਹੋਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਉਤੇ ਪਹੁੰਚੇ। ਇਸ ਤੋਂ ਇਲਾਵਾ ਵਾਰਿਸ ਪੰਜਾਬ ਜਥੇਬੰਦੀ ਦੇ ਕਈ ਆਗੂ ਅਤੇ ਨਾਲ ਲੁਧਿਆਣਾ ਮੁਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਯਾਲੀ ਵੀ ਪਹੁੰਚੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰੇ ਹੀ ਬੁਲਾਰਿਆਂ ਵੱਲੋਂ ਦੀ ਦੀਪ ਸਿੱਧੀ ਨੂੰ ਯਾਦ ਕਰਦਿਆਂ ਕੌਮ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਗਿਆ।

ਮਨਪ੍ਰੀਤ ਸਿੰਘ ਇਆਲੀ ਨੂੰ ਸਵਾਲ : ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਰਮਿਕ ਆਗੂਆਂ ਨੇ ਮਨਪ੍ਰੀਤ ਇਆਲੀ ਨੂੰ ਕਿਹਾ ਕਿ ਅਕਾਲੀ ਦਲ ਦੇ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ 70 ਸਾਲ ਬਾਅਦ ਕੋਈ ਪ੍ਰਧਾਨ ਹੀ ਆਪਣੀ ਸੀਟ ਤੋਂ ਹਾਰ ਗਿਆ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਸ਼ਬਦ ਦੀ ਪਵਿੱਤਰਤਾ ਨੂੰ ਅਸੀਂ ਖਰਾਬ ਨਹੀਂ ਕਰਨਾ ਚਾਹੁੰਦੇ ਕਿਉਂਕਿ ਬਾਦਲ ਕੁਨਬਾ ਖਰਾਬ ਹੋ ਸਕਦਾ ਹੈ ਪਰ ਅਕਾਲੀ ਸ਼ਬਦ ਮਾੜਾ ਨਹੀਂ ਹੈ। ਇਸ ਮੌਕੇ ਉਨ੍ਹਾਂ ਮਨਪ੍ਰੀਤ ਇਆਲੀ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਉਹ ਪਾਰਟੀ ਦੇ ਵਿਚ ਰਹਿ ਕੇ ਅਵਾਜ਼ ਚੁੱਕ ਰਹੇ ਹਨ, ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਹੀ ਅਵਾਜ਼ ਚੁੱਕਦੇ ਰਹਿਣ। ਇਸ ਮੌਕੇ ਉਹਨਾਂ ਬੇਅਦਬੀ ਅਤੇ ਹੋਰ ਕਈ ਸਿੱਖ ਕੌਮ ਦੇ ਮਸਲਿਆਂ ਨੂੰ ਲੈ ਕੇ ਮਨਪ੍ਰੀਤ ਇਆਲੀ ਨੂੰ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਦਾ ਹੱਲ ਕਿਉਂ ਨਹੀਂ ਕਰ ਸਕੇ, ਜਦੋਂ ਉਨ੍ਹਾਂ ਦੀ ਸਰਕਾਰ ਸੀ।

ਇਹ ਵੀ ਪੜ੍ਹੋ : Raid on BBC Office: 21 ਘੰਟਿਆਂ ਤੋਂ ਬੀਬੀਸੀ ਦਫ਼ਤਰ ਵਿੱਚ ਛਾਪੇਮਾਰੀ ਜਾਰੀ, ਅਮਰੀਕਾ ਨੇ ਦਿੱਤਾ ਵੱਡਾ ਬਿਆਨ

ਭਵਿੱਖ ਲਈ ਕੋਸ਼ਿਸ਼ ਕਰਾਂਗੇ ਕਿ ਹੋਰ ਚੰਗੇ ਕਦਮ ਚੁੱਕੇ ਜਾਣ : ਇਸ ਦਾ ਜਵਾਬ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਅਕਾਲੀ ਦਲ ਦੇ ਵੇਲੇ ਕਈ ਚੰਗੇ ਕੰਮ ਵੀ ਹੋਏ ਹਨ। ਉਨ੍ਹਾਂ ਕਿਹਾ ਹੁਣ ਭਵਿੱਖ ਲਈ ਕੋਸ਼ਿਸ਼ ਕਰਾਂਗੇ ਕਿ ਹੋਰ ਚੰਗਾ ਕਦਮ ਚੁੱਕੇ ਜਾ ਸਕਣ ਅਤੇ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਵੱਧ ਤੋਂ ਵੱਧ ਕੰਮ ਹੋ ਸਕਣ ਉਨ੍ਹਾਂ ਕਿਹਾ ਕਿ ਕਮੀਆਂ ਹਰ ਪਾਰਟੀ ਦੇ ਵਿੱਚ ਹੁੰਦੀਆਂ ਹਨ ਪਰ ਉਹਨਾਂ ਨੂੰ ਸੁਧਾਰਨਾ ਸਮੇਂ ਦੀ ਲੋੜ ਹੁੰਦੀ ਹੈ ਜਿਸ ਸਬੰਧੀ ਲਗਾਤਾਰ ਕੰਮ ਚੱਲ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.