ETV Bharat / state

ਲਾਪਤਾ 328 ਸਰੂਪਾਂ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਸੁਖਬੀਰ ਤੇ ਲੌਂਗੋਵਾਲ ਦਾ ਪੁਤਲਾ ਫੂਕਿਆ - ਲੌਂਗੋਵਾਲ

ਰਾਏਕੋਟ ਵਿਖੇ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ ਕਰਦੇ ਹੋਏ ਸੁਖਬੀਰ ਬਾਦਲ ਅਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਪੁਤਲਾ ਫੂਕਿਆ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਸੰਘਰਸ਼ ਜਾਰੀ ਰਹੇਗਾ।

ਲਾਪਤਾ 328 ਸਰੂਪਾਂ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਸੁਖਬੀਰ ਤੇ ਲੌਂਗੋਵਾਲ ਦਾ ਪੁਤਲਾ ਫੂਕਿਆ

author img

By

Published : Sep 28, 2020, 6:42 AM IST

ਲੁਧਿਆਣਾ: ਰਾਏਕੋਟ ਵਿਖੇ ਪੰਥਕ ਅਕਾਲੀ ਲਹਿਰ, ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਕਿਸਾਨ ਜੱਥੇਬੰਦੀਆਂ ਨੇ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ(ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਪੁਤਲਾ ਫੂਕਿਆ।

ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਆਗੂ ਲਖਵੰਤ ਸਿੰਘ ਦੋਬੁਰਜੀ, ਰਾਜਦੀਪ ਸਿੰਘ ਆਂਡਲੂ, ਗੁਰਮਿੰਦਰ ਸਿੰਘ ਅਤੇ ਸੋਹਣ ਸਿੰਘ ਤਾਜਪੁਰ ਨੇ ਸੰਬੋਧਨ ਕਰਦਿਆਂ ਆਖਿਆ ਕਿ 4 ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 328 ਸਰੂਪਾਂ ਦੇ ਗਾਇਬ ਹੋ ਗਏ ਸਨ ਪ੍ਰੰਤੂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਦਬਾਈ ਰੱਖਿਆ, ਪਰੰਤੂ ਹੁਣ ਰਿਪੋਰਟਾਂ ਆਉਣ ਤੋਂ ਬਾਅਦ ਸਭ ਕੁੱਝ ਸਾਹਮਣੇ ਹੈ। ਫਿਰ ਵੀ ਸ਼ੋ੍ਮਣੀ ਕਮੇਟੀ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਲਾਪਤਾ 328 ਸਰੂਪਾਂ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਸੁਖਬੀਰ ਤੇ ਲੌਂਗੋਵਾਲ ਦਾ ਪੁਤਲਾ ਫੂਕਿਆ

ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਗੋਬਿੰਦ ਸਿੰਘ ਲੌਂਗੋਵਾਲ ਜੁੰਡਲੀ ਨੇ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਨੂੰ ਧਾਰਮਿਕ ਸਜ਼ਾਵਾਂ ਲਗਾ ਕੇ ਹੀ ਸਾਰ ਦਿੱਤਾ, ਜਦਕਿ ਇਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਸੀ। ਇਸ ਦੇ ਨਾਲ ਹੀ ਜਿਨ੍ਹਾਂ ਦੀ ਸ਼ਹਿ 'ਤੇ ਇਸ ਮਾਮਲੇ ਨੂੰ ਦਬਾਇਆ ਗਿਆ, ਉਨ੍ਹਾਂ ਖਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਆਗੂਆਂ ਨੇ ਕਿਹਾ ਕਿ ਸਿੱਖ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਕਿ ਆਖ਼ਰ 328 ਸਰੂਪ ਗਏ ਕਿੱਥੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਥ ਦੋਖੀਆਂ ਨੂੰ ਸੰਗਤ ਕਦੇ ਮਾਫ਼ ਨਹੀਂ ਕਰੇਗੀ।

ਜੱਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਚਿਰ ਸਬੰਧਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.