ਲੁਧਿਆਣਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਬਾਰ ਐਸੋਸੀਏਸ਼ਨ ਨਾਲ ਇੱਕ ਬੈਠਕ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ 'ਤੇ ਜੰਮ ਕੇ ਨਿਸ਼ਾਨੇ ਸਾਧੇ।
ਇਸ ਮੌਕੇ ਬੈਂਸ ਨੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਵੱਲੋਂ ਨੌਜਵਾਨ ਦੇ ਥੱਪੜ ਮਾਰੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਇਸ ਥੱਪੜ ਦਾ ਜਵਾਬ ਲੋਕ ਕਾਂਗਰਸ ਪਾਰਟੀ ਨੂੰ 19 ਮਈ ਨੂੰ ਵੋਟਾਂ ਵਾਲੇ ਦਿਨ ਦੇਣਗੇ।
ਇਸ ਤੋਂ ਇਲਾਵਾ ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਸਮਰਥਨ ਦੇਣ ਸਬੰਧੀ ਲਿਖੇ ਪੱਤਰ ਦੀਆਂ ਖ਼ਬਰਾਂ ਨੂੰ ਲੈ ਕੇ ਕਿਹਾ ਕਿ ਇਹ ਪੱਤਰ ਨਕਲੀ ਹੈ ਤੇ ਅਜਿਹਾ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੀਆਂ ਅਜਿਹੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਣਗੇ।