ਲੁਧਿਆਣਾ: 2015 ਰੇਤ ਮਾਈਨਿੰਗ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਲੁਧਿਆਣਾ ਜ਼ਿਲ੍ਹਾ ਸੈਸ਼ਨ ਜੱਜ ਅਰੁਣ ਅਗਰਵਾਲ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਬੈਂਸ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।
ਇਸ ਮੌਕੇ ਸਿਮਰਜੀਤ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ ਉਨ੍ਹਾਂ ਨੂੰ ਕਾਨੂੰਨ ਉੱਤੇ ਭਰੋਸਾ ਹੈ।
ਉਨ੍ਹਾਂ ਐਸਜੀਪੀਸੀ ਦੇ ਮੁੱਦੇ ਨੂੰ ਲੈ ਕੇ ਵੀ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦਾ ਪ੍ਰਧਾਨ ਬਾਦਲਾਂ ਦੀ ਜੇਬ ਵਿੱਚੋਂ ਹੀ ਨਿੱਕਲਦਾ ਹੈ, ਚੋਣਾਂ ਤਾਂ ਸਿਰਫ਼ ਡਰਾਮੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੋਂ ਇਕੱਠੇ ਹੋਣ ਵਾਲੇ ਖਜ਼ਾਨੇ ਉੱਤੇ ਵੀ ਬਾਦਲ ਪਰਿਵਾਰ ਦੀ ਹਮੇਸ਼ਾ ਨਜ਼ਰ ਰਹਿੰਦੀ ਹੈ।
ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਸਣੇ 29 ਲੋਕਾਂ ਉੱਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ ਬੈਂਸ ਉੱਤੇ ਇੱਕ ਪੁਲਿਸ ਮੁਲਾਜ਼ਮ ਨੇ ਉਸ ਉੱਤੇ ਟਰੈਕਟਰ ਚੜ੍ਹਾਉਣ ਦੇ ਇਲਜ਼ਾਮ ਵੀ ਲਾਏ ਸਨ।