ETV Bharat / state

ਬੈਂਸ ਨੇ ਨਵੀਂ ਅਕਾਲੀ ਦਲ ਪਾਰਟੀ ਨੂੰ ਦਿੱਤੀ ਵਧਾਈ, ਕਿਹਾ ਮੱਤਭੇਦਾਂ ਕਰਕੇ ਨਹੀਂ ਹੋ ਸਕੇ ਇਕੱਠੇ - new Akali Dal party

ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਿੰਨੀਆਂ ਜ਼ਿਆਦਾ ਪਾਰਟੀਆਂ ਬਣਦੀਆਂ ਉਸ ਦਾ ਫਾਇਦਾ ਰਵਾਇਤੀ ਪਾਰਟੀਆਂ ਨੂੰ ਹੀ ਕਿਤੇ ਨਾ ਕਿਤੇ ਹੋਵੇਗਾ। ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ ਪਰ ਟਕਸਾਲੀ ਅਕਾਲੀਆਂ ਨੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਸਿਮਰਜੀਤ ਸਿੰਘ ਬੈਂਸ
ਸਿਮਰਜੀਤ ਸਿੰਘ ਬੈਂਸ
author img

By

Published : Jul 8, 2020, 12:18 PM IST

ਲੁਧਿਆਣਾ: ਸਥਾਨਕ ਸ਼ਹਿਰ 'ਚ ਬੀਤੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤਾ ਗਿਆ ਹੈ ਤੇ ਸੁਖਦੇਵ ਸਿੰਘ ਢੀਂਡਸਾ ਇਸ ਪਾਰਟੀ ਦੇ ਪ੍ਰਧਾਨ ਬਣੇ ਹਨ। ਇਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਪੰਜਾਬ ਦੀ ਭਲਾਈ ਲਈ ਕੋਈ ਕੰਮ ਕਰੇਗੀ। ਇਸ ਦੌਰਾਨ ਉਨ੍ਹਾਂ ਬੇਅਦਬੀਆਂ ਦੇ ਮਾਮਲਿਆਂ ਅਤੇ ਖਾਲਿਸਤਾਨ ਦੇ ਮੁੱਦੇ 'ਤੇ ਵੀ ਸਪੱਸ਼ਟੀਕਰਨ ਦਿੱਤਾ।

ਵੀਡੀਓ

ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਜ਼ਿਆਦਾ ਪਾਰਟੀਆਂ ਬਣਦੀਆਂ ਹਨ ਉਸ ਦਾ ਫਾਇਦਾ ਕਿਤੇ ਨਾ ਕਿਤੇ ਰਵਾਇਤੀ ਪਾਰਟੀਆਂ ਨੂੰ ਹੋਵੇਗਾ। ਬੈਂਸ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ 'ਚ 120 ਬੀ ਦੇ ਤਹਿਤ ਬਾਦਲਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 307 ਅਤੇ 153-ਏ ਧਾਰਾ ਵੀ ਲੱਗਣੀ ਚਾਹੀਦੀ ਹੈ।

ਬੈਂਸ ਨੇ ਖਾਲਿਸਤਾਨ ਦੇ ਮੁੱਦੇ 'ਤੇ ਆਪਣੀ ਸਫਾਈ ਪੇਸ਼ ਕਰਦਿਆਂ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦਾ ਬਿਆਨ ਤੋੜ ਮਰੋੜ ਕੇ ਵਿਖਾਇਆ ਗਿਆ, ਜਦੋਂ ਕਿ ਉਨ੍ਹਾਂ ਨੇ ਕਦੀ ਵੀ ਵੱਖਵਾਦ ਦਾ ਸਾਥ ਨਾ ਦਿੱਤਾ ਹੈ ਤੇ ਨਾ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਹਮੇਸ਼ਾ ਲੋਕਤੰਤਰ ਦੇ ਹੱਕ ਵਿੱਚ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.