ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਹੀ ਇਸ ਨੂੰ ਬੰਦ ਕਰਨਾ ਚਾਹੁੰਦੀ ਸੀ ਅਤੇ ਹੁਣ ਆਰਜ਼ੀ ਤੌਰ 'ਤੇ ਇਸ ਨੂੰ ਬੰਦ ਕਰ ਦਿੱਤਾ ਹੈ।
ਬੈਂਸ ਨੇ ਕਿਹਾ ਕਿ ਇਹ ਖਤਰਨਾਕ ਵਾਇਰਸ ਜੇਲ੍ਹ 'ਚ ਵਿੱਚ ਵੀ ਫੈਲ ਸਕਦਾ ਹੈ ਇਸ ਕਰਕੇ ਕੈਦੀਆਂ ਨੂੰ ਵੱਖ-ਵੱਖ ਬੈਰਕਾਂ ਅਤੇ ਰੁਟੀਨ ਕੈਦੀਆਂ ਨੂੰ ਪੈਰੋਲ ਤੇ ਰਿਹਾਅ ਕਰ ਦੇਣਾ ਚਾਹੀਦਾ ਹੈ ਕਿਉਂਕਿ ਜੇ ਇੱਕ ਵਾਰ ਇਹ ਜੇਲ੍ਹ ਵਿੱਚ ਫੈਲ ਗਿਆ ਤਾਂ ਇਸ ਨੂੰ ਰੋਕਣਾ ਔਖਾ ਹੋ ਜਾਵੇਗਾ। ਇਸ ਦੇ ਬਾਬਤ ਬੈਂਸ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿੱਠੀ ਵੀ ਲਿਖੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤਿੰਨ ਸਾਲ ਤਾਂ ਪੂਰੇ ਹੋ ਗਏ ਨੇ ਪਰ ਇਸ ਤਿੰਨ ਸਾਲ ਦੇ ਵਿੱਚ ਪੰਜਾਬ ਦੇ ਵਿਕਾਸ ਦੀ ਥਾਂ ਉਨ੍ਹਾਂ ਨੇ ਲੁੱਟ ਮਾਫੀਆ ਹੀ ਚਲਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਚੌਕ ਚੁਰਾਹੇ ਤੇ ਜਾ ਕੇ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਪੁੱਛਿਆ ਜਾ ਸਕਦਾ ਹੈ ਅਤੇ ਉਸ ਦਾ ਜਵਾਬ ਮਿਲ ਜਾਵੇਗਾ।