ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੇਂਦਰ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਪਰ ਕੀ ਕਮੇਟੀ ਕਿਸਾਨਾਂ ਨੂੰ ਇਨਸਾਫ਼ ਦੇਵੇਗੀ।
ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਦੀਆਂ ਕਾਪੀਆਂ ਪੂਰੇ ਪੰਜਾਬ ਵਿੱਚ ਸਾੜੀਆਂ ਜਾ ਰਹੀਆਂ। ਉੱਧਰ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।
ਬੈਂਸ ਨੇ ਕਿਹਾ ਕਿ ਮੋਦੀ ਦੀ ਸਰਕਾਰ ਨੂੰ ਦੇਸ਼ ਵਾਸੀਆਂ ਦੀਆਂ ਕੋਈ ਵੀ ਚਿੰਤਾ ਨਹੀਂ ਹੈ। ਬੈਂਸ ਨੇ ਕਿਹਾ ਕਿ ਕਿਸਾਨਾਂ ਲਈ ਬਣਾਈ ਗਈ ਕਮੇਟੀ ਤੋਂ ਉਨ੍ਹਾਂ ਨੂੰ ਕੋਈ ਵੀ ਇਨਸਾਫ਼ ਮਿਲਣ ਦੀ ਉਮੀਦ ਨਹੀਂ ਹੈ ਤੇ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਸਰਕਾਰ ਨੇ ਇਸ ਮਸਲੇ ਦਾ ਹੱਲ ਕਰਨ 'ਚ ਨਾਕਾਮ ਰਹੀ ਹੈ।
ਉਧਰ, ਰਵਨੀਤ ਬਿੱਟੂ ਵੱਲੋਂ ਬੀਤੇ ਦਿਨੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਦਲੇ ਰਾਜੋਆਣਾ ਦੀ ਰਿਹਾਈ ਲਈ ਦਿੱਤੀ ਪੇਸ਼ਕਸ਼ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਰਵਨੀਤ ਬਿੱਟੂ ਨੂੰ ਵੱਡਾ ਦਿਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।