ETV Bharat / state

ਹਾਰ ਤੋਂ ਬਾਅਦ ਮੀਡੀਆ ਸਾਹਮਣੇ ਆਏ ਬੈਂਸ, ਕਾਂਗਰਸ 'ਤੇ ਲਗਾਏ ਗੰਭੀਰ ਇਲਜ਼ਾਮ - Bains

ਲੁਧਿਆਣਾ ਤੋਂ ਪੀਡੀਏ ਉਮੀਦਵਾਰ ਸਿਮਰਜੀਤ ਬੈਂਸ ਨੇ ਆਪਣੀ ਹਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਅਤੇ ਕਾਂਗਰਸ 'ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਨੇ ਸਰਕਾਰੀ ਤੰਤਰ ਅਤੇ ਅਫਸਰਾਂ ਦੀ ਦੁਰਵਰਤੋਂ ਕਰਕੇ ਇਹ ਜਿੱਤ ਹਾਸਲ ਕੀਤੀ ਹੈ।

ਫ਼ੋਟੋ
author img

By

Published : May 25, 2019, 10:27 AM IST

ਲੁਧਿਆਣਾ: ਸੂਬੇ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀਡੀਏ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਹਾਰ ਤੋਂ ਬਾਅਦ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਬੈਂਸ ਨੇ ਕਾਂਗਰਸ ਅਤੇ ਅਕਾਲੀ ਦਲ 'ਤੇ ਜਮਕੇ ਨਿਸ਼ਾਨੇ ਵਿੰਨੇ ਅਤੇ ਸਰਕਰੀ ਤੰਤਰ 'ਤੇ ਗੰਭੀਰ ਇਲਜ਼ਾਮ ਲਗਾਏ। ਬੈਂਸ ਨੇ ਕਿਹਾ ਕਿ ਕਾਂਗਰਸ ਨੇ ਰਵਨੀਤ ਬਿੱਟੂ ਨੂੰ ਜਿਤਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਨੂੰ ਸੱਤਾ 'ਚ ਕਾਬਿਜ਼ ਕਰਨ ਲਈ ਕਾਂਗਰਸ ਨੇ ਆਖ਼ਰੀ ਦੋ ਦਿਨ ਲੋਕਾਂ ਵਿੱਚ ਖੁੱਲ੍ਹ ਕੇ ਸ਼ਰਾਬ ਅਤੇ ਪੈਸਾ ਵਰਤਾਇਆ, ਜਿਸ ਨਾਲ ਆਖ਼ਰੀ 2 ਦਿਨ ਵਿੱਚ ਪੈਸੇ ਅਤੇ ਨਸ਼ਿਆਂ ਨਾਲ ਕਾਂਗਰਸ ਨੇ ਲੋਕਾਂ ਨੂੰ ਆਪਣੇ ਹੱਕ ਵਿੱਚ ਕਰ ਲਿਆ।

ਵੀਡੀਓ।

ਬੈਂਸ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਕਾਂਗਰਸ ਵੱਲੋਂ ਸਰਕਾਰੀ ਅਫਸਰਾਂ ਨੂੰ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਜੇਕਰ ਉਨ੍ਹਾਂ ਨੇ ਚੋਣਾਂ 'ਚ ਕਾਂਗਰਸੀ ਉਮੀਦਵਾਰ ਦੀ ਮਦਦ ਨਾ ਕੀਤੀ ਤਾਂ ਉਨ੍ਹਾਂ ਨੂੰ ਮਨਚਾਹੀਆਂ ਬਦਲੀਆਂ ਨਹੀਂ ਮਿਲਣਗੀਆਂ ਅਤੇ ਉਨ੍ਹਾਂ ਦੀਆਂ ਤਰੱਕੀਆਂ ਵੀ ਰੁਕ ਸਕਦੀਆਂ ਹਨ, ਜਿਸ ਦੇ ਚੱਲਦਿਆਂ ਸਰਕਾਰੀ ਅਫਸਰਾਂ ਨੇ ਕਾਂਗਰਸ ਲਈ ਆਪਣੀਆਂ ਤਾਕਤਾਂ ਦਾ ਇਸਤੇਮਾਲ ਕਰਕੇ ਨਸ਼ਾ ਅਤੇ ਪੈਸਾ ਲੋਕਾਂ ਤੱਕ ਪਹੁੰਚਾਏ।

ਬੈਂਸ ਨੇ ਕਿਹਾ ਕਿ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਮੋਦੀ ਦੀ ਲਹਿਰ ਪੂਰੇ ਦੇਸ਼ ਵਿੱਚ ਚੱਲੀ ਹੈ ਅਤੇ ਪੰਜਾਬ ਵੀ ਇਸ ਤੋਂ ਪਿੱਛੇ ਨਹੀਂ ਰਿਹਾ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਵੱਡਾ ਲੀਡਰ ਵੀ ਮੋਦੀ ਦੇ ਨਾਂਅ 'ਤੇ ਹੀ ਅਕਾਲੀ ਦਲ ਲਈ ਵੋਟਾਂ ਮੰਗਦਾ ਨਜ਼ਰ ਆ ਰਿਹਾ ਸੀ, ਜਿਸ ਦੇ ਸਿੱਟੇ ਵੱਜੋਂ ਗਰੇਵਾਲ ਨੂੰ ਵੀ ਲੁਧਿਆਣਾ ਤੋਂ ਤਿੰਨ ਲੱਖ ਵੋਟਾਂ ਪੈ ਗਈਆਂ। ਉਨ੍ਹਾਂ ਕਿਹਾ ਕਿ ਐੱਚ.ਐੱਸ ਫੂਲਕਾ ਦੀਆਂ ਵੋਟਾਂ ਵੀ ਬੀਜੇਪੀ ਵਿੱਚ ਵੰਡੀ ਗਈ ਜਿਸ ਦਾ ਨੁਕਸਾਨ ਲੋਕ ਇਨਸਾਫ਼ ਪਾਰਟੀ ਨੂੰ ਹੋਇਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਬੈਂਸ ਨੇ ਕਿਹਾ ਕਿ ਪੀਡੀਏ ਨੂੰ ਆਮ ਆਦਮੀ ਪਾਰਟੀ ਨਾਲੋਂ ਵੱਧ ਵੋਟਾਂ ਮਿਲਿਆ ਹਨ ਉਨ੍ਹਾਂ ਕਿਹਾ ਕਿ ਪੰਜਾਬ ਜਮੁਹਰੀ ਗਠਜੋੜ ਆਉਣ ਵਾਲੀਆਂ ਜ਼ਿਮਣੀ ਚੋਣਾਂ ਵੀ ਲੜੇਗਾ। ਇਸ ਮੌਕੇ ਬੈਂਸ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਕਿਸੇ ਇਮਾਨਦਾਰ ਵਿਅਕਤੀ ਹੱਥ ਪੰਜਾਬ ਦੀ ਬਾਗਡੋਰ ਦਿੱਤੀ ਜਾਵੇ ਤਾਂ ਜੋ ਪੰਜਾਬ ਨੂੰ ਲੁਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਜਦ ਮੀਡੀਆ ਨੇ ਇਮਾਨਦਾਰ ਵਿਅਕਤੀ ਦਾ ਨਾਂਅ ਪੁਛਿਆ ਤਾਂ ਬੈਂਸ ਨੇ ਕਿਹਾ ਕਿ ਸਿੱਧੂ ਵਰਗਾ ਇਮਾਨਦਾਰ ਨੇਤਾ ਸੂਬੇ ਨੂੰ ਲੀਹ 'ਤੇ ਲਿਆ ਸਕਦਾ ਹੈ।

Intro:Anchor...ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਵਿੱਚ ਭਾਵੇਂ ਤੀਜੀ ਵਾਰ ਰਵਨੀਤ ਸਿੰਘ ਬਿੱਟੂ ਨੇ ਜਿੱਤ ਹਾਸਲ ਕੀਤੀ ਹੈ ਅਤੇ ਦੂਜੇ ਨੰਬਰ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਪੀਡੀਏ ਦੇ ਉਮੀਦਵਾਰ ਸਿਮਰਜੀਤ ਬੈਂਸ ਰਹੇ ਸਿਮਰਜੀਤ ਬੈਂਸ ਨੇ ਆਪਣੀ ਹਾਰ ਤੋਂ ਬਾਅਦ ਅੱਜ ਪੱਤਰਕਾਰਾਂ ਦੇ ਮੁਖਾਤਿਬ ਹੁੰਦਿਆ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਨੇ ਸਰਕਾਰੀ ਤੰਤਰ ਅਤੇ ਅਫਸਰਾਂ ਦੀ ਦੁਰਵਰਤੋਂ ਕਰਕੇ ਇਹ ਜਿੱਤ ਹਾਸਿਲ ਕੀਤੀ ਹੈ ਉਨ੍ਹਾਂ ਕਿਹਾ ਕਿ ਲੁਧਿਆਣੇ ਦਾ ਪ੍ਰਸ਼ਾਸਨ ਹੀ ਰਵਨੀਤ ਬਿੱਟੂ ਦੇ ਲਈ ਕੰਮ ਕਰ ਰਿਹਾ ਸੀ, ਉਨ੍ਹਾਂ ਮੁੜ ਤੋਂ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਦੇ ਇਲਜ਼ਾਮ ਵੀ ਲਾਏ, ਸੁਖਪਾਲ ਖਹਿਰਾ ਤੇ ਵੀ ਨਿਸ਼ਾਨਾ ਸਾਧਿਆ ਬੈਂਸ ਨੇ ਕਿਹਾ ਕਿ ਉਹ ਅਕਾਲੀ ਦਲ ਦਾ ਹੀ ਹਿੱਸਾ ਨੇ...

Body:Vo...1 ਲੁਧਿਆਣਾ ਦੇ ਵਿੱਚ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਪਹਿਲੀ ਵਾਰ ਅੱਜ ਪੱਤਰਕਾਰਾਂ ਦੇ ਰੂਬਰੂ ਹੋਏ ਇਸ ਦੌਰਾਨ ਉਨ੍ਹਾਂ ਜੰਮ ਕੇ ਕਾਂਗਰਸ ਅਤੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਰਵਨੀਤ ਬਿੱਟੂ ਨੂੰ ਜਿਤਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਹੈ ਉਨ੍ਹਾਂ ਕਿਹਾ ਕਿ ਬਿੱਟੂ ਨੇ ਜਿੱਤਣ ਲਈ ਆਖਰੀ ਦੋ ਦਿਨ ਦੇ ਵਿੱਚ ਲੋਕਾਂ ਵਿੱਚ ਖੁੱਲ੍ਹ ਕੇ ਸ਼ਰਾਬ ਅਤੇ ਪੈਸਾ ਵਰਤਾਏ ਅਤੇ ਲੋਕਾਂ ਨੂੰ ਆਪਣੀ ਸਾਈਡ ਕਰਨ ਦੀ ਕੋਸ਼ਿਸ਼ ਕੀਤੀ ਜਿਸ ਕਰਕੇ ਹੀ ਉਹ ਇਹ ਜਿੱਤ ਹਾਸਿਲ ਕਰ ਸਕੇ ਨੇ...ਨਾਲ ਕੀ ਉਨ੍ਹਾਂ ਕਿਹਾ ਕਿ ਸਰਕਾਰੀ ਅਫਸਰਾਂ ਨੂੰ ਇਹ ਧਮਕੀਆਂ ਦਿੱਤੀਆਂ ਗਈਆਂ ਸਨ ਕਿ ਜੇਕਰ ਉਨ੍ਹਾਂ ਨੇ ਚੋਣਾਂ ਚ ਕਾਂਗਰਸੀ ਉਮੀਦਵਾਰ ਦੀ ਮਦਦ ਨਾ ਕੀਤੀ ਤਾਂ ਉਨ੍ਹਾਂ ਨੂੰ ਮਨਚਾਹੀ ਬਦਲੀਆਂ ਨਹੀਂ ਮਿਲਣਗੀਆਂ ਅਤੇ ਉਨ੍ਹਾਂ ਦੀਆਂ ਤਰੱਕੀਆਂ ਵੀ ਰੁਕ ਸਕਦੀਆਂ ਨੇ ਇਸੇ ਕਰਕੇ..ਸਰਕਾਰੀ ਅਫਸਰਾਂ ਦੀ ਅਤੇ ਸਰਕਾਰੀ ਤੰਤਰ ਦੀ ਕਾਂਗਰਸ ਵੱਲੋਂ ਇਨ੍ਹਾਂ ਚੋਣਾਂ ਦੇ ਦੌਰਾਨ ਜੰਮ ਕੇ ਦੁਰਵਰਤੋਂ ਕੀਤੀ ਗਈ ਹੈ..ਨਾਲ ਹੀ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੂੰ ਭਗਵੰਤ ਮਾਨ ਨੂੰ ਸਰਟੀਫਿਕੇਟ ਦੇਣ ਦੀ ਲੋੜ ਨਹੀਂ...ਬੈਂਸ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲੇ ਹੋਏ ਨੇ...ਬੈਂਸ ਨੇ ਕਿਹਾ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਮੋਦੀ ਦੀ ਲਹਿਰ ਪੂਰੇ ਦੇਸ਼ ਚ ਚੱਲੀ ਹੈ ਅਤੇ ਪੰਜਾਬ ਵੀ ਇਸ ਤੋਂ ਪਿੱਛੇ ਨਹੀਂ ਰਿਹਾ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਵੱਡਾ ਲੀਡਰ ਵੀ ਮੋਦੀ ਦੇ ਨਾਂ ਤੇ ਹੀ ਅਕਾਲੀ ਦਲ ਲਈ ਵੋਟਾਂ ਮੰਗਦਾ ਨਜ਼ਰ ਆ ਰਿਹਾ ਸੀ ਇਸੇ ਕਰਕੇ ਗਰੇਵਾਲ ਲੱਗਭੱਗ ਤਿੰਨ ਲੱਖ ਵੋਟਾਂ ਲੁਧਿਆਣਾ ਚੋਂ ਹਾਸਲ ਕਰ ਸਕੇ...ਉਨ੍ਹਾਂ ਕਿਹਾ ਕਿ ਐਚ ਫੂਲਕਾ ਦੀ ਵੋਟਾਂ ਵੀ ਬੀਜੇਪੀ ਵਿੱਚ ਵੰਡੀ ਗਈ ਜਿਸ ਦਾ ਨੁਕਸਾਨ ਲੋਕ ਇਨਸਾਫ਼ ਪਾਰਟੀ ਨੂੰ ਹੋਇਆ ਹੈ..

Byte...ਸਿਮਰਜੀਤ ਬੈਂਸ ਵਿਧਾਇਕ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.