ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਨੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲ ਕੇ ਫਰੈਂਡਲੀ ਮੈਚ ਖੇਡ ਰਹੇ ਹਨ। ਬੈਂਸ ਨੇ ਕਿਹਾ ਕਿ ਕੈਪਟਨ ਖ਼ੁਦ ਬਾਦਲ ਨੂੰ ਬਚਾ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ 'ਤੇ ਵੀ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਹ ਕਾਂਗਰਸ ਦੇ ਏਜੰਟ ਵਜੋਂ ਕੰਮ ਕਰਦੇ ਹਨ। ਚੋਣ ਕਮਿਸ਼ਨ ਨੂੰ ਡਿਪਟੀ ਕਮਿਸ਼ਨਰ 'ਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਕਿਉਂਕਿ ਡੀਸੀ ਸ਼ਰੇਆਮ ਕਾਂਗਰਸ ਨੂੰ ਸਪੋਰਟ ਕਰ ਰਿਹਾ ਸੀ।
ਬੈਂਸ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਦੀ ਹਿਮਾਇਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਮਿਲ ਕੇ ਹੀ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਗੁੰਡਾ ਰਾਜ ਅਕਾਲੀ ਦਲ ਦੇ ਸਮੇਂ ਚੱਲ ਰਿਹਾ ਸੀ ਉਹੀ ਗੁੰਡਾ ਰਾਜ ਹੁਣ ਕਾਂਗਰਸ ਸਮੇਂ ਵੀ ਵੱਧ ਫੁੱਲ ਰਿਹਾ ਹੈ।