ETV Bharat / state

ਸਿਮਰਜੀਤ ਬੈਂਸ ਨੇ ਅਕਾਲੀ ਦਲ ਦੇ ਆਗੂਆਂ ਖਿਲਾਫ ਭ੍ਰਿਸ਼ਟਾਚਾਰ ਦੇ ਲਾਏ ਇਲਜ਼ਾਮ - ਗੁਰਿੰਦਰ ਸਿੰਘ ਭਾਪਾ

ਸਿਮਰਜੀਤ ਬੈਂਸ ਵੱਲੋਂ ਸਿੰਜਾਈ ਘੁਟਾਲੇ ਮਾਮਲੇ ਵਿੱਚ ਇੱਕ ਦਸਤਾਵੇਜ਼ ਜਾਰੀ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ 8 ਲੋਕਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ।

ਫ਼ੋਟੋ
author img

By

Published : Oct 7, 2019, 7:38 PM IST

ਲੁਧਿਆਣਾ: ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਿਆਸੀ ਆਗੂਆਂ ਵੱਲੋਂ ਇੱਕ ਦੂਜੇ 'ਤੇ ਇਲਜ਼ਾਮ ਬਾਜ਼ੀਆਂ ਦਾ ਦੌਰ ਵੀ ਜਾਰੀ ਹੈ। ਸੋਮਵਾਰ ਨੂੰ ਸਿਮਰਜੀਤ ਬੈਂਸ ਵੱਲੋਂ ਸਿੰਚਾਈ ਘੁਟਾਲੇ ਮਾਮਲੇ ਵਿੱਚ ਇੱਕ ਦਸਤਾਵੇਜ਼ ਜਾਰੀ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ 8 ਲੋਕਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜੋ ਕਿ ਗੁਰਿੰਦਰ ਸਿੰਘ ਭਾਪਾ ਨਾਂ ਦੇ ਵਿਅਕਤੀ ਦੇ ਨਾਂ ਦੀ ਐਫਆਈਆਰ ਹੈ। ਇਸ ਐਫ.ਆਈ.ਆਰ. ਨੂੰ ਇਹ ਪੁਲਿਸ ਦੇ ਵੱਡੇ ਅਫਸਰਾਂ ਵੱਲੋਂ ਤਸਦੀਕ ਵੀ ਕੀਤਾ ਗਿਆ ਹੈ ਅਤੇ ਮੁਲਜ਼ਮ ਨੇ ਇਹ ਬਿਆਨ ਦਰਜ ਕਰਵਾਇਆ ਹੈ ਕਿ ਆਪਣਾ ਕੰਮ ਕਢਵਾਉਣ ਲਈ ਉਸ ਨੇ ਤਤਕਾਲੀ ਮਨਿਸਟਰਾਂ ਨੂੰ ਰਿਸ਼ਵਤ ਦਿੱਤੀ ਸੀ।

ਵੀਡੀਓ

ਸਿਮਰਜੀਤ ਬੈਂਸ ਨੇ ਦਸਤਾਵੇਜ਼ ਜ਼ਾਰੀ ਕਰਦਿਆਂ ਕੈਪਟਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੀ ਕੈਪਟਨ ਸਰਕਾਰ ਹੁਣ ਕਿੱਥੇ ਹੈ ਅਤੇ ਉਸ ਵੱਲੋਂ ਹਾਲੇ ਤੱਕ ਇਨ੍ਹਾਂ ਮੰਤਰੀਆਂ ਤੇ ਦਸਤਾਵੇਜ਼ ਹੋਣ ਦੇ ਬਾਵਜੂਦ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਵੀਡੀਓ

ਬੈਂਸ ਨੇ ਕਿਹਾ ਕਿ ਇਹ ਦਸਤਾਵੇਜ਼ ਉਨ੍ਹਾਂ ਵੱਲੋਂ ਨਹੀਂ ਜਾਰੀ ਕੀਤਾ ਗਿਆ ਸਗੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਕਿਸੇ ਸੱਜਣ ਵੱਲੋਂ ਮਿਲਿਆ ਹੈ। ਇਸ ਮੌਕੇ ਸਿਮਰਜੀਤ ਬੈਂਸ ਨੇ ਵੀ ਕਿਹਾ ਕਿ ਪੀ.ਡੀ.ਏ. ਮਜ਼ਬੂਤ ਹੈ ਅਤੇ ਉਹ ਪੰਜਾਬ ਦੇ ਵਿੱਚ ਵੱਡਾ ਵੋਟ ਬੈਂਕ ਵੀ ਬਣਾ ਚੁੱਕੀ ਹੈ ਅਤੇ ਉਨ੍ਹਾਂ ਦੀ ਤਿਆਰੀ ਹੁਣ 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੈ ਨਾ ਕਿ ਜ਼ਿਮਨੀ ਚੋਣ ਨੂੰ ਲੈ ਕੇ।

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਚੋਂ ਕੱਢੇ ਜਾਣ ਨੂੰ ਲੈ ਕੇ ਵੀ ਬੈਂਸ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਲਈ ਪ੍ਰਚਾਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਬੀਤੇ ਦਿਨ ਕਾਂਗਰਸੀ ਕੌਂਸਲਰ ਦੇ ਪਤੀ ਵੱਲੋਂ ਨੌਜਵਾਨ ਦੀ ਕੀਤੀ ਕੁੱਟਮਾਰ ਦੀ ਵੀ ਸਖਤ ਸ਼ਬਦਾਂ ਚ ਨਿੰਦਿਆ ਕੀਤੀ।

Intro:Hl..ਸਿਮਰਜੀਤ ਬੈਂਸ ਨੇ ਅਕਾਲੀ ਦਲ ਦੇ ਆਗੂਆਂ ਖਿਲਾਫ ਭ੍ਰਿਸ਼ਟਾਚਾਰ ਦੇ ਲਾਏ ਇਲਜ਼ਾਮ, ਉਨ੍ਹਾਂ ਕਿਹਾ ਕੈਪਟਨ ਤੇ ਬਾਦਲ ਦੀ ਗੰਢਤੁੱਪ..

Anchor..ਲੁਧਿਆਣਾ ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਨੇ ਅਤੇ ਹੁਣ ਸਿਆਸੀ ਆਗੂਆਂ ਵੱਲੋਂ ਇੱਕ ਦੂਜੇ ਤੇ ਇਲਜ਼ਾਮਬਾਜ਼ੀਆਂ ਦਾ ਦੌਰ ਵੀ ਜਾਰੀ ਹੈ..ਅੱਜ ਸਿਮਰਜੀਤ ਬੈਂਸ ਵੱਲੋਂ ਸਿੰਜਾਈ ਘੁਟਾਲੇ ਮਾਮਲੇ ਦੇ ਵਿੱਚ ਇੱਕ ਦਸਤਾਵੇਜ਼ ਜਾਰੀ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਕਥਿਤ ਤੌਰ ਤੇ ਅੱਠ ਲੋਕਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਇਹ ਦਸਤਾਵੇਜ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਇਹ ਗੁਰਿੰਦਰ ਸਿੰਘ ਭਾਪਾ ਨਾਂ ਦੇ ਵਿਅਕਤੀ ਦੇ ਨਾਂ ਦੀ ਐਫਆਈਆਰ ਹੈ ਜਿਸ ਨੂੰ ਇਹ ਪੁਲੀਸ ਦੇ ਵੱਡੇ ਅਫਸਰਾਂ ਵੱਲੋਂ ਤਸਦੀਕ ਵੀ ਕੀਤਾ ਗਿਆ ਹੈ ਅਤੇ ਮੁਲਜ਼ਮ ਨੇ ਇਹ ਬਿਆਨ ਦਰਜ ਕਰਵਾਇਆ ਹੈ ਕਿ ਆਪਣਾ ਕੰਮ ਕਢਵਾਉਣ ਲਈ ਉਸ ਨੇ ਤਤਕਾਲੀ ਮਨਿਸਟਰਾਂ ਨੂੰ ਰਿਸ਼ਵਤ ਖਵਾਈ ਸੀ..

Body:Vo...1 ਸਿਮਰਜੀਤ ਬੈਂਸ ਨੇ ਦਸਤਾਵੇਜ਼ ਜਾਰੀ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੀ ਕੈਪਟਨ ਸਰਕਾਰ ਹੁਣ ਕਿੱਥੇ ਹੈ ਅਤੇ ਉਸ ਵੱਲੋਂ ਹਾਲੇ ਤੱਕ ਇਨ੍ਹਾਂ ਮੰਤਰੀਆਂ ਤੇ ਦਸਤਾਵੇਜ਼ ਹੋਣ ਦੇ ਬਾਵਜੂਦ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ..ਬੈਂਸ ਨੇ ਕਿਹਾ ਕਿ ਇਹ ਦਸਤਾਵੇਜ਼ ਉਨ੍ਹਾਂ ਵੱਲੋਂ ਨਹੀਂ ਜਾਰੀ ਕੀਤਾ ਗਿਆ ਸਗੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਕਿਸੇ ਸੱਜਣ ਵੱਲੋਂ ਜਾਰੀ ਕੀਤਾ ਮਿਲਿਆ ਹੈ, ਇਸ ਮੌਕੇ ਸਿਮਰਜੀਤ ਬੈਂਸ ਨੇ ਵੀ ਕਿਹਾ ਕਿ ਪੀਡੀਏ ਮਜ਼ਬੂਤ ਹੈ ਅਤੇ ਉਹ ਪੰਜਾਬ ਦੇ ਵਿੱਚ ਵੱਡਾ ਵੋਟ ਬੈਂਕ ਵੀ ਬਣਾ ਚੁੱਕੀ ਹੈ ਅਤੇ ਉਨ੍ਹਾਂ ਦੀ ਤਿਆਰੀ ਹੁਣ 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੈ ਨਾ ਕਿ ਜ਼ਿਮਨੀ ਚੋਣ ਨੂੰ ਲੈ ਕੇ..ਨਾਲੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਚੋਂ ਕੱਢੇ ਜਾਣ ਨੂੰ ਲੈ ਕੇ ਵੀ ਬੈਂਸ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਲਈ ਪ੍ਰਚਾਰ ਨਹੀਂ ਕਰਨਾ ਚਾਹੀਦਾ..ਉਨ੍ਹਾਂ ਬੀਤੇ ਦਿਨ ਕਾਂਗਰਸੀ ਕੌਾਸਲਰ ਦੇ ਪਤੀ ਵੱਲੋਂ ਨੌਜਵਾਨ ਦੀ ਕੀਤੀ ਕੁੱਟਮਾਰ ਦੀ ਵੀ ਸਖਤ ਸ਼ਬਦਾਂ ਚ ਨਿੰਦਿਆ ਕੀਤੀ..

Byte..ਸਿਮਰਜੀਤ ਬੈਂਸ ਮੁਖੀ ਲੋਕ ਇਨਸਾਫ ਪਾਰਟੀ

Conclusion:Clozing..ਸੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਲੁਧਿਆਣਾ ਵਿੱਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਪੱਖੀਆਂ ਹੋਈਆਂ ਨੇ ਬੀਤੇ ਦਿਨ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਤੇ ਇਲਜ਼ਾਮ ਲਾਏ ਗਏ ਸਨ ਅੱਜ ਸਿਮਰਜੀਤ ਨੇ ਇਲਜ਼ਾਮ ਲਾਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਗੰਢ ਤੁੱਪ ਹੈ ਅਤੇ ਇਹ ਦੋਵੇਂ ਫਰੈਂਡਲੀ ਮੈਚ ਖੇਡ ਰਹੀਆਂ ਨੇ...
ETV Bharat Logo

Copyright © 2025 Ushodaya Enterprises Pvt. Ltd., All Rights Reserved.