ਖੰਨਾ: ਆਪਣੀ ਆਵਾਜ਼ ਦੇ ਦਮ 'ਤੇ ਬਾਲੀਵੁੱਡ 'ਚ ਧਮਾਲ ਮਚਾਉਣ ਵਾਲੇ ਖੰਨਾ ਦੇ ਗਾਇਕ ਲਾਭ ਜੰਜੂਆ ਦੀ ਪਤਨੀ ਦਲਜੀਤ ਕੌਰ ਜੰਜੂਆ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦਲਜੀਤ ਕੌਰ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸਾ ਐਤਵਾਰ ਦੇਰ ਰਾਤ ਵਾਪਰਿਆ। ਦਲਜੀਤ ਕੌਰ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਬੱਸ ਵਿੱਚ ਖੰਨਾ ਪਰਤ ਰਹੀ ਸੀ। ਹਨੇਰਾ ਹੋਣ ਕਾਰਨ ਉਹ ਮੰਡੀ ਗੋਬਿੰਦਗੜ੍ਹ ਵਿਖੇ ਹੀ ਭੁਲੇਖੇ ਨਾਲ ਉਤਰ ਗਈ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਦਲਜੀਤ ਕੌਰ ਨੂੰ ਟੱਕਰ ਮਾਰ ਦਿੱਤੀ।
ਕੀਤਾ ਗਿਆ ਅੰਤਿਮ ਸਸਕਾਰ: ਇਸ ਤੋਂ ਬਾਅਦ ਦਲਜੀਤ ਕੌਰ ਜੰਜੂਆ ਦਾ ਅੰਤਿਮ ਸੰਸਕਾਰ ਖੰਨਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਦੁੱਖ ਦੀ ਗੱਲ ਇਹ ਹੈ ਕਿ ਲਾਭ ਜੰਜੂਆ ਦੀ ਮੌਤ 'ਤੇ ਬਾਲੀਵੁੱਡ ਅਤੇ ਪਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਖੰਨਾ ਪਹੁੰਚੀਆਂ ਸਨ। ਉਨ੍ਹਾਂ ਪਰਿਵਾਰ ਨੂੰ ਤਸੱਲੀ ਦਿੰਦੇ ਹੋਏ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਦਾ ਹੌਸਲਾ ਦਿੱਤਾ ਸੀ। ਉਸ ਜੰਜੂਆ ਦੀ ਪਤਨੀ ਦੇ ਅੰਤਿਮ ਸੰਸਕਾਰ ਵਿੱਚ ਇੱਕ ਵੀ ਕਲਾਕਾਰ ਨਹੀਂ ਆਇਆ। ਇਸ ਤੋਂ ਇਲਾਵਾ ਸ਼ਹਿਰ ਦਾ ਕੋਈ ਵੀ ਪਤਵੰਤਾ ਸੱਜਣ ਵੀ ਅੰਤਿਮ ਯਾਤਰਾ ਵਿੱਚ ਸ਼ਾਮਲ ਨਹੀਂ ਹੋਇਆ।
ਨਹੀਂ ਪਹੁੰਚਿਆ ਕੋਈ ਕਲਾਕਾਰ: ਲਾਭ ਜੰਜੂਆ ਦੇ ਪੁੱਤਰ ਬਲਜਿੰਦਰ ਸਿੰਘ ਜੰਜੂਆ ਨੇ 10 ਤੋਂ 15 ਲੋਕਾਂ ਦੀ ਹਾਜ਼ਰੀ ਵਿੱਚ ਆਪਣੀ ਮਾਤਾ ਦੇ ਸਿਵੇ ਨੂੰ ਅਗਨ ਭੇਟ ਕੀਤਾ। ਅੰਤਿਮ ਸੰਸਕਾਰ ਤੋਂ ਬਾਅਦ ਕੋਈ ਵੀ ਲਾਭ ਜੰਜੂਆ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਨਹੀਂ ਪਹੁੰਚਿਆ। ਬੇਟੇ ਬਲਜਿੰਦਰ ਸਿੰਘ ਜੰਜੂਆ ਨੇ ਦੱਸਿਆ ਕਿ ਪਿਤਾ ਦੀ ਮੌਤ ਮਗਰੋਂ ਹੁਣ ਸਾਰੇ ਕੰਮ ਮਾਤਾ ਕਰਦੇ ਸੀ। ਉਹ 10ਵੀਂ ਜਮਾਤ ਵਿੱਚ ਪੜ੍ਹਦਾ ਹੈ। ਮਾਤਾ ਦਲਜੀਤ ਕੌਰ ਰਿਸ਼ਤੇਦਾਰਾਂ ਕੋਲ ਗਏ ਸੀ। ਦੇਰ ਰਾਤ ਤੱਕ ਨਹੀਂ ਆਏ ਸੀ। ਉਹ ਲਗਾਤਾਰ ਫੋਨ ਕਰ ਰਿਹਾ ਸੀ। ਰਾਤ ਨੂੰ ਕਰੀਬ 1 ਵਜੇ ਕਿਸੇ ਨੇ ਫੋਨ ਚੁੱਕਿਆ ਤਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਉਸ ਦੀ ਮਾਤਾ ਦੀ ਮੌਤ ਹੋ ਗਈ ਹੈ। ਫਿਰ ਉਹ ਹਸਪਤਾਲ ਗਿਆ ਅਤੇ ਅੱਜ ਅੰਤਿਮ ਸੰਸਕਾਰ ਕੀਤਾ ਗਿਆ।
- ਚੰਡੀਗੜ੍ਹ 'ਚ ਦਾਖਿਲ ਹੋਣ ਦੀ ਕਿਸਾਨਾਂ ਨੇ ਕੀਤੀ ਤਿਆਰੀ, ਟ੍ਰਾਈਸਿਟੀ ਛਾਉਣੀ 'ਚ ਤਬਦੀਲ, ਪੁਲਿਸ ਨੇ ਬੰਦ ਕੀਤੇ ਐਂਟਰੀ ਪੁਆਇੰਟ
- ਬਰਨਾਲਾ ਦੇ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਯੂਕੇ ਵਿੱਚ ਹੋਈ ਮੌਤ
- ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਕੌਣ ਸੀ ਲਾਭ ਜੰਜੂਆ: ਲਾਭ ਜੰਜੂਆ ਫਿਲਮ ਕੁਈਨ ਦੇ ਗੀਤ 'ਲੰਡਨ ਠੁਮਕਦਾ' ਨਾਲ ਕਾਫੀ ਮਸ਼ਹੂਰ ਹੋਏ ਸਨ। ਜੰਜੂਆ ਨੇ ਬਾਲੀਵੁੱਡ ਵਿੱਚ 'ਓ ਯਾਰਾ ਢੋਲ ਬਾਜਾ ਕੇ' (ਢੋਲ, 2007), 'ਸੋਹਣੀ ਦੇ ਨਖਰੇ' (ਪਾਰਟਨਰ, 2007), 'ਪਿਆਰ ਕਰਕੇ ਪਛਤਾਏ' (ਸ਼ਾਦੀ ਦੇ ਸਾਈਡ ਇਫੈਕਟਸ, 2006), 'ਜੀ ਕਰਦਾ ਜੀ ਕਰਦਾ' । (ਸਿੰਘ ਇਜ਼ ਕਿੰਗ, 2008), 'ਬਾਰੀ ਬਰਸੀ' (ਬੈਂਡ ਬਾਜਾ ਬਾਰਾਤ, 2010) ਅਤੇ 'ਦਿਲ ਕਰੇ ਚੂ ਚਾ' (ਸਿੰਘ ਇਜ਼ ਬਲਿੰਗ, 2015) ਨਾਲ ਵੱਖਰੀ ਪਛਾਣ ਬਣਾਈ। ਬਾਲੀਵੁੱਡ ਗਾਇਕ ਲਾਭ ਜੰਜੂਆ ਦੀ 22 ਅਕਤੂਬਰ 2015 ਨੂੰ ਮੌਤ ਹੋ ਗਈ ਸੀ। ਉਹਨਾਂ ਦੀ ਲਾਸ਼ ਮੁੰਬਈ ਦੇ ਗੋਰੇਗਾਂਵ ਦੇ ਬੰਗੂਰ ਨਗਰ ਇਲਾਕੇ 'ਚ ਸਥਿਤ ਘਰ ਤੋਂ ਮਿਲੀ ਸੀ। ਜੰਜੂਆ ਨੂੰ ਭੰਗੜਾ ਅਤੇ ਹਿਪ ਹੌਪ ਗਾਇਕ ਵਜੋਂ ਵੀ ਜਾਣਿਆ ਜਾਂਦਾ ਸੀ।