ਲੁਧਿਆਣਾ: ਬੀਤੇ ਦਿਨੀ ਬਿਮਾਰੀ ਨਾਲ ਜੂਝਦੇ ਹੋਏ ਪੰਜਾਬ ਦੇ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ ਨੇ ਲੁਧਿਆਣਾ ਦੇ ਡੀਐੱਮਸੀ ਹਪਸਤਾਲ ਵਿੱਚ ਦਮ ਤੋੜ ਦਿੱਤਾ ਸੀ। ਇਸ ਤੋਂ ਬਾਅਦ ਅੰਤਿਮ ਸਸਕਾਰ ਅਤੇ ਰਸਮਾਂ ਲਈ ਪਰਿਵਾਰ ਨੇ 29 ਜੁਲਾਈ ਦਾ ਸਮਾਂ ਚੁਣਿਆ ਸੀ ਅਤੇ ਅੱਜ ਫੁੱਲਾਂ ਨਾਲ ਸਜੇ ਟਰੱਕ ਵਿੱਚ ਉਨ੍ਹਾਂ ਦੀ ਆਖਰੀ ਯਾਤਰਾ ਕੱਢੀ ਗਈ। ਸ਼ਿੰਦਾ ਨੂੰ ਵੇਖਣ ਲਈ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰਾ ਦੇ ਨਾਲ ਮੌਜੂਦ ਰਹੇ। ਦੱਸ ਦਈਏ ਰੱਕ ਦੇ ਅੱਗੇ ਸ਼ਿੰਦਾ ਦੀ ਤਸਵੀਰ ਵੀ ਲਗਾਈ ਗਈ ਹੈ। ਸ਼ਿੰਦਾ ਦੇ ਸਮਰਥਕ ਉਨ੍ਹਾਂ ਨੂੰ ਆਖਰੀ ਵਾਰ ਅੱਜ ਦੇਖ ਸਕਣ।
ਸੰਸਾਰਕ ਯਾਤਰਾ ਕੀਤੀ ਪੂਰੀ: ਦੱਸ ਦਈਏ ਸੁਰੀਲੀ ਆਵਾਜ਼ ਦੇ ਮਾਲਕ ਅਤੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ ਬੀਤੇ ਬੁੱਧਵਾਰ ਸਵੇਰੇ ਲੱਗਭਗ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਸ਼ਿੰਦਾ ਨੇ ਦਿੱਤੀ ਸੀ। ਜ਼ਿਕਰਯੋਗ ਹੈ ਕਿ ਮਰਹੂਮ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਪਹਿਲਾਂ ਉਹਨਾਂ ਦਾ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਲਾਜ ਹੋਇਆ ਜਿਸ ਤੋਂ ਬਾਅਦ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਤੋਂ ਮਗਰੋਂ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਉਹਨਾਂ ਨੇ ਆਖਰੀ ਸਾਹ ਲਏ।
- Punjabi youth in Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ , ਸਦਮੇ 'ਚ ਮਾਂ ਨੇ ਵੀ ਤੋੜਿਆ ਦਮ
- ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮਾਂ ਅਤੇ ਭੈਣ ਦਾ ਵੀਜ਼ਾ ਹੋਇਆ ਰੱਦ, ਅੰਤਿਮ ਸਸਕਾਰ ਲਈ ਜਾਣਾ ਚਾਹੁੰਦੀਆਂ ਸਨ ਬਰਤਾਨੀਆ
- Punjab Weather Update: ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ 11 ਜ਼ਿਲ੍ਹਿਆ ਵਿੱਚ ਮੀਂਹ ਦਾ ਅਲਰਟ
ਉੱਥੇ ਹੀ, ਮਰਹੂਮ ਸੁਰਿੰਦਰ ਸ਼ਿੰਦਾ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਨੇ ਕਿਹਾ ਕਿ ਸ਼ਿੰਦਾ ਨਾਲ ਮੇਰੀ ਮਾਰਚ ਵਿੱਚ ਆਖਰੀ ਮੁਲਾਕਾਤ ਹੋਈ। ਮੈ ਉਸ ਸਮੇਂ ਸ਼ੂਟਿੰਗ ਲਈ ਇੱਥੇ ਸੀ। ਉਨ੍ਹਾਂ ਕਿਹਾ ਮੈ ਉਨ੍ਹਾਂ ਦੀ ਗਾਇਕੀ ਤੋਂ ਬਹੁਤ ਪ੍ਰਭਾਵਿਤ ਸੀ ਤੇ ਅੱਗੇ ਵੀ ਰਹਾਂਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਰੱਬ ਅਗੇ ਕਿਸੇ ਦੀ ਪੇਸ਼ ਨਹੀਂ ਚੱਲਦੀ। ਰੱਬ ਉਨ੍ਹਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।
ਭੰਗੜੇ ਦਾ ਬਾਦਸ਼ਾਹ: ਸੁਰਿੰਦਰ ਸ਼ਿੰਦਾ, ਜਿਸਨੂੰ "ਭੰਗੜੇ ਦਾ ਬਾਦਸ਼ਾਹ" ਵੀ ਕਿਹਾ ਜਾਂਦਾ ਹੈ। ਜੋ ਕਿ ਇੱਕ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸੀ। ਆਪਣੀ ਦਮਦਾਰ ਆਵਾਜ਼ ਅਤੇ ਦਮਦਾਰ ਪ੍ਰਦਰਸ਼ਨ ਨਾਲ ਸੁਰਿੰਦਰ ਸ਼ਿੰਦਾ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਇੱਕ ਪ੍ਰਮੁੱਖ ਹਸਤੀ ਬਣ ਗਏ ਹਨ। ਉਨ੍ਹਾਂ ਨੇ ਆਪਣੇ ਸੰਗੀਤਕ ਜੀਵਨ ਦੀ ਸ਼ੁਰੂਆਤ ਸਾਲ 1970 'ਚ ਕੀਤੀ ਸੀ ਅਤੇ ਆਪਣੀ ਵਿਲੱਖਣ ਗਾਇਕੀ ਸ਼ੈਲੀ ਲਈ ਜਲਦ ਹੀ ਮਾਨਤਾ ਪ੍ਰਾਪਤ ਕਰ ਲਈ।